ਕਿਸਾਨ ਸਿਖਲਾਈ ਕੈਂਪ ਆਯੋਜਿਤ

ਕਿਸਾਨ ਸਿਖਲਾਈ ਕੈਂਪ ਆਯੋਜਿਤ

ਬਠਿੰਡਾ, 3 ਸਤੰਬਰ : ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫਸਰ ਰਾਮਪੁਰਾ ਡਾ. ਮੁਖਤਿਆਰ ਬਰਾੜ ਦੀ ਦੇਖ-ਰੇਖ ’ਚ ਪਿੰਡ ਮੰਡੀ ਕਲਾ ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।

ਇਸ ਕੈਂਪ ਵਿੱਚ ਖੇਤੀਬਾੜੀ ਵਿਕਾਸ ਅਫਸਰ ਸ਼੍ਰੀ ਜਗਪਾਲ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਫਸਲ ਦੇ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ ਤੇ ਪਰਾਲੀ ਪ੍ਰਬੰਧਨ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਬਾਸਮਤੀ ਤੇ ਪੰਜਾਬ ਸਰਕਾਰ ਵੱਲੋਂ ਬੈਨ 10 ਕੀੜੇਮਾਰ ਦਵਾਈਆਂ ਬਾਰੇ ਦੱਸਿਆ ਗਿਆ।

ਬੀਟੀਐਮ ਸ੍ਰੀ ਕਮਲਜੀਤ ਸਿੰਘ ਵੱਲੋਂ ਪੀਐਮ ਕਿਸਾਨ ਸਕੀਮ ਅਤੇ ਆਤਮਾ ਸਕੀਮ ਅਧੀਨ ਕੀਤੀਆਂ ਜਾਂਦੀਆਂ ਗਤੀਵਿਧੀਆਂ ਬਾਰੇ ਦੱਸਿਆ ਗਿਆ। ਉਨ੍ਹਾਂ ਨਰਮੇ ਦੀ ਫਸਲ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਤੋਂ ਸੁਚੇਤ ਰਹਿਣ ਲਈ ਵੀ ਕਿਸਾਨਾਂ ਨੂੰ ਦੱਸਿਆ। ਕੈਂਪ ਦੌਰਾਨ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਦੀ ਪੀਐਮ ਕਿਸਾਨ ਸਕੀਮ ਦੀ ਈਕੇਵਾਈਸੀ ਵੀ ਕੀਤੀ ਗਈ।   

ਸ੍ਰੀ ਸੈਫ ਏਟੀਐਮਸ਼੍ਰੀ ਰਾਜਨ ਕੁਮਾਰ ਖੇਤੀਬਾੜੀ ਉਪ ਨਿਰੀਖਕਸ੍ਰੀ ਅੰਮ੍ਰਿਤਪਾਲ ਸਿੰਘ ਅਤੇ ਲਵਪ੍ਰੀਤ ਕੌਰ ਨੇ ਕੈਂਪ ਨੂੰ ਸਫਲ ਬਣਾਉਣ ਵਿੱਚ ਯੋਗਦਾਨ ਦਿੱਤਾ। ਇਸ ਤੋਂ ਇਲਾਵਾ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਸ਼੍ਰੀ ਸੁਰੇਸ਼ ਕੁਮਾਰਸ੍ਰੀ ਰਮਨਦੀਪ ਸਿੰਘਅਰੁਣਦੀਪ ਸਿੰਘ ਅਤੇ ਮਨਪ੍ਰੀਤ ਸਿੰਘ ਵੱਲੋਂ ਲਗਾਤਾਰ ਕੈਂਪ ਲਗਾਏ ਜਾ ਰਹੇ ਹਨ।

ਕੈਂਪ ਵਿੱਚ ਅਗਾਂਹ ਵਧੂ ਕਿਸਾਨ ਸ਼੍ਰੀ ਅਮਰੀਕ ਸਿੰਘ ਸ੍ਰੀ ਇੰਤਪਾਲ ਸਿੰਘ ਸ੍ਰੀ ਨਿਰਮਲ ਸਿੰਘ ਸ੍ਰੀ ਬਲਦੇਵ ਸਿੰਘ ਆਦਿ ਹਾਜਰ ਸਨ।

Tags:

Advertisement

Latest News

ਮੁੱਖ ਮੰਤਰੀ ਅਗਲੇ ਮਹੀਨੇ ਰੱਖਣਗੇ ਪਲਾਂਟ ਦਾ ਨੀਂਹ ਪੱਥਰ ਮੁੱਖ ਮੰਤਰੀ ਅਗਲੇ ਮਹੀਨੇ ਰੱਖਣਗੇ ਪਲਾਂਟ ਦਾ ਨੀਂਹ ਪੱਥਰ
*ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ*   *ਮਾਡਰਨ ਆਟੋਮੋਟਿਵਜ਼ ਲਿਮਟਡ ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 19-09-2024 ਅੰਗ 600
ਬਰਤਾਨੀਆਂ ਨੇ ਸ਼ੁਰੂ ਕੀਤੀ ਈ-ਵੀਜ਼ਾ ਤਬਦੀਲੀ
ਡੇਰਾ ਜਗਮਾਲ ਵਾਲੀ ਨੂੰ ਮਿਲਿਆ ਨਵਾਂ ਮੁਖੀ
ਕਾਂਗਰਸ ਨੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ
ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼