ਡਾਕਟਰਾਂ ਲਈ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਅਧੀਨ ਮੀਟਿੰਗ ਕਮ ਟ੍ਰੇਨਿੰਗ ਦਾ ਆਯੋਜਨ

ਡਾਕਟਰਾਂ ਲਈ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਅਧੀਨ ਮੀਟਿੰਗ ਕਮ ਟ੍ਰੇਨਿੰਗ ਦਾ ਆਯੋਜਨ

ਫਾਜ਼ਿਲਕਾ, 27 ਅਪ੍ਰੈਲ

ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫ਼ਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਅਤੇ ਡਾ ਨੀਰਜਾ ਗੁਪਤਾ ਸੀਨੀਅਰ ਮੈਡੀਕਲ ਅਫ਼ਸਰ ਦੀ ਦੇਖ ਰੇਖ ਵਿੱਚ ਅਬੋਹਰ ਅਤੇ ਆਸ ਪਾਸ ਦੇ ਪ੍ਰਾਈਵੇਟ ਡਾਕਟਰਾਂ ਦੀ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਅਧੀਨ ਮੀਟਿੰਗ ਕਮ ਟ੍ਰੇਨਿੰਗ ਦਾ ਆਯੋਜਨ ਸਿਵਲ ਹਸਪਤਾਲ਼ ਅਬੋਹਰ ਵਿਖ਼ੇ ਕੀਤਾ ਗਿਆ ਕੀਤਾ ਗਿਆ। ਇਸ ਮੀਟਿੰਗ ਵਿੱਚ ਪ੍ਰਾਈਵੇਟ ਹਸਪਤਾਲਾਂ ਦੇ ਮੁੱਖ ਪ੍ਰਸ਼ਾਸਕ ਅਤੇ ਉਨਾਂ ਦੇ ਅਧੀਨ ਕੰਮ ਕਰ ਰਹੇ ਕੰਪਿਊਟਰ ਆਪਰੇਟਰ/ਡਾਟਾ ਐਂਟਰੀ ਆਪਰੇਟਰ ਇਸ ਮੀਟਿੰਗ ਵਿੱਚ ਸ਼ਾਮਿਲ ਹੋਏ।

ਇਸ ਮੀਟਿੰਗ ਦਾ ਮੁੱਖ ਏਜੰਡਾ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਅਧੀਨ ਸਮੂਹ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰ ਅਤੇ ਉਨਾਂ ਅਧੀਨ ਕੰਮ ਕਰ ਰਹੇ ਕੰਪਿਊਟਰ ਆਪਰੇਟਰਾਂ ਨੂੰ ਸੰਸਥਾ ਦੀ ਇੱਕ ਹੈਲਥ ਫੈਸਿਲਿਟੀ ਰਜਿਸਟਰੀ ਆਈ ਡੀ ਬਣਾਉਣ ਸਬੰਧੀ ਦੱਸਿਆ ਗਿਆ ਅਤੇ ਨਾਲ ਹੀ ਆਮ ਪਬਲਿਕ ਦੀਆਂ ਆਭਾ ਆਈ ਡੀ ( ਆਯੂਸ਼ਮਾਨ ਭਾਰਤ ਹੈਲਥ ਅਕਾਊਂਟ) ਬਣਾਉਣ ਅਤੇ ਇਸ ਦੇ ਫਾਇਦਿਆਂ ਬਾਰੇ ਦੱਸਿਆ ਗਿਆ।

ਇਸ ਮੀਟਿੰਗ ਵਿੱਚ ਸ੍ਰੀ ਸੰਦੀਪ ਗਰੋਵਰ (ਐਚ ਐਮ ਆਈ ਐਸ ਕੋਆਰਡੀਨੇਟਰ) ਨੇ ਟ੍ਰੇਨਿੰਗ ਦੌਰਾਨ  ਇਹ ਦੱਸਿਆ ਕਿ ਏ ਬੀ ਡੀ ਐਮ ਦਾ ਮੁੱਖ ਮੰਤਵ ਸਿਹਤ ਸੈਕਟਰ ਨੂੰ ਡਿਜੀਟਲ ਬਣਾਉਣਾ ਹੈ ਅਤੇ ਹਰੇਕ ਪ੍ਰਾਈਵੇਟ ਅਤੇ ਪਬਲਿਕ ਹਸਪਤਾਲ ਨੂੰ ਇੱਕ ਹੈਲਥ ਈਕੋ ਸਿਸਟਮ ਦੇ ਅੰਦਰ ਲੈ ਕੇ ਆਉਣਾ ਹੈ ਇਸ ਤਰ੍ਹਾਂ ਦੀਆਂ ਆਈ ਡੀ ਬਣਾਉਣ  ਨਾਲ ਹਰ ਨਾਗਰਿਕ ਨੂੰ ਸਿਹਤ ਸਹੂਲਤਾਂ ਵਧੀਆ ਅਤੇ ਸੌਖੇ ਤਰੀਕੇ ਨਾਲ (ਬਗੈਰ ਲਾਈਨਾਂ ਵਿੱਚ ਲੱਗੇ) ਮਿਲ ਸਕਣਗੀਆਂ। ਨਾਲ ਹੀ ਹਰ ਨਾਗਰਿਕ ਏ ਬੀ ਡੀ ਐਮ ਪੋਰਟਲ ਰਾਹੀਂ ਵੱਖ-ਵੱਖ ਹਸਪਤਾਲਾਂ ਵਿੱਚ ਉਪਲਬਧ ਸੁਵਿਧਾਵਾਂ ਦੀ ਜਾਣਕਾਰੀ ਆਸਾਨੀ ਨਾਲ ਪ੍ਰਾਪਤ ਕਰ ਸਕਦਾ ਹੈ।

ਵਿਨੋਦ ਖੁਰਾਣਾ ਜ਼ਿਲ੍ਹਾ ਮਾਸ ਮੀਡੀਆ ਅਫਸਰ ਜਿਲਾ ਨੇ ਆਏ ਹੋਏ ਪ੍ਰਾਈਵੇਟ ਹਸਪਤਾਲਾਂ ਦੇ ਮੁੱਖ ਪ੍ਰਸ਼ਾਸਕ ਅਤੇ ਡਾਟਾ ਐਂਟਰੀ ਆਪਰੇਟਰਾਂ ਨੂੰ ਇਸ ਸਬੰਧੀ ਵੱਧ ਤੋਂ ਵੱਧ ਪ੍ਰਚਾਰ ਅਤੇ ਪ੍ਰਸਾਰ ਕਰਨ ਸੰਬੰਧੀ ਜਾਗਰੂਕ ਕੀਤਾ।

Tags:

Advertisement

Latest News

ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ਐਪਲ ਅਧਾਰਿਤ ਐਪ ਕੀਤੀ ਲਾਂਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ਐਪਲ ਅਧਾਰਿਤ ਐਪ ਕੀਤੀ ਲਾਂਚ
Amritsar Sahib, 9 May 2024,(Azad Soch News):- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ (Sachkhand Shri Harmandir Sahib Ji) ਤੋਂ ਪ੍ਰਸਾਰਣ ਹੁੰਦਾ...
ਭਾਜਪਾ ਉਮੀਦਵਾਰ ਹੰਸਰਾਜ ਹੰਸ ਨੇ ਫਰੀਦਕੋਟ ਤੋਂ ਭਰੀ ਨਾਮਜ਼ਦਗੀ
ਹਰਿਆਣਾ ਦੇ ਹਿਸਾਰ ਦੀ ਕੇਂਦਰੀ ਜੇਲ੍ਹ-2 ਵਿੱਚ ਬੰਦ ਜਲੇਬੀ ਬਾਬਾ ਦੀ ਮੌਤ
ਕਾਂਗਰਸ ਨੇ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੂੰ ਐਕਸ ਸਰਵਿਸਮੈਨ ਸੈੱਲ ਦਾ ਚੇਅਰਮੈਨ ਕੀਤਾ ਨਿਯੁਕਤ
10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ ਵਿੱਚ ਹੁਣ ਟ੍ਰੈਫਿਕ ਨਿਯਮ ਤੋੜਨ ਵਾਲਿਆਂ ਦੀ ਖੈਰ ਨਹੀਂ
CM ਭਗਵੰਤ ਮਾਨ ਨੇ ਬੁੱਧਵਾਰ ਨੂੰ ਮਲੇਰਕੋਟਲਾ 'ਚ ਅਕਾਲੀ ਦਲ ਬਾਦਲ ਅਤੇ ਭਾਜਪਾ 'ਤੇ ਤਿੱਖਾ ਹਮਲਾ ਕੀਤਾ