ਬੇਟੀ ਬਚਾਓ ਬੇਟੀ ਪੜਾਓ ਅਭਿਆਨ ਤਹਿਤ ਸਰਕਾਰੀ ਕੰਨਿਆ ਸਕੂਲ ਫਾਜ਼ਿਲਕਾ ਵਿਖੇ ਪ੍ਰੋਗਰਾਮ ਦਾ ਆਯੋਜਨ

ਬੇਟੀ ਬਚਾਓ ਬੇਟੀ ਪੜਾਓ ਅਭਿਆਨ ਤਹਿਤ ਸਰਕਾਰੀ ਕੰਨਿਆ ਸਕੂਲ ਫਾਜ਼ਿਲਕਾ ਵਿਖੇ ਪ੍ਰੋਗਰਾਮ ਦਾ ਆਯੋਜਨ

ਫਾਜ਼ਿਲਕਾ 24 ਫਰਵਰੀ 2026
ਬੇਟੀ ਬਚਾਓ ਬੇਟੀ ਪੜਾਓ ਅਭਿਆਨ ਤਹਿਤ ਔਰਤਾਂ ਦੇ ਅਧਿਕਾਰਾਂ ਪ੍ਰਤੀ ਅਤੇ ਲੜਕੇ -ਲੜਕੀਆਂ ਨੂੰ ਬਰਾਬਰਤਾ ਦਾ ਹੱਕ ਦੇਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਹਿੱਤ ਸਰਕਾਰੀ ਕੰਨਿਆ ਸਕੂਲ ਫਾਜ਼ਿਲਕਾ ਵਿਖੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵੱਜੋਂ ਮੈਡਮ ਖੁਸ਼ਬੂ ਸਵਨਾ ਪਹੁੰਚੇ। ਇਸ ਦੌਰਾਨ ਉਨ੍ਹਾਂ ਵਿਦਿਆਰਥਣਾਂ ਨੂੰ ਸਕੂਲ ਬੈਗਾਂ ਦੀ ਵੰਡ ਕੀਤੀ।
ਪ੍ਰੋਗਰਾਮ ਦੌਰਾਨ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਸਮਾਜ ਦੀ ਬਿਹਤਰੀ ਤੇ ਵਿਕਾਸ ਵਿਚ ਮਹਿਲਾਵਾਂ/ਔਰਤਾਂ ਦਾ ਅਹਿਮ ਰੋਲ ਹੈ | ਉਨ੍ਹਾਂ ਕਿਹਾ ਕਿ ਲੜਕੀਆਂ ਨੇ ਹਰ ਖੇਤਰ ਵਿਚ ਮਲਾਂ ਮਾਰਦਿਆਂ ਆਪਣੀ ਮਿਸਾਲ ਪੇਸ਼ ਕੀਤੀ ਹੈ| ਉਨ੍ਹਾਂ ਕਿਹਾ ਕਿ ਬੇਟੀਆਂ ਬਿਨਾਂ ਸੰਸਾਰ ਵਿਚ ਕੁਝ ਵੀ ਸੰਭਵ ਨਹੀਂ ਹੈ।  ਉਨ੍ਹਾਂ ਕਿਹਾ ਕਿ ਅੱਜ ਦੇ ਯੁਗ ਵਿਚ ਲੜਕਾ—ਲੜਕੀ ਵਿਚ ਕੋਈ ਫਰਕ ਨਹੀਂ। ਉਨ੍ਹਾਂ ਕਿਹਾ ਕਿ ਲੜਕੀਆਂ ਵੀ ਲੜਕਿਆਂ ਦੇ ਬਰਾਬਰ ਹੀ ਵਡੇ—ਵਡੇ ਮੁਕਾਮਾਂ *ਤੇ ਪਹੁੰਚ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਵੀ ਲੜਕੀਆਂ/ਬੇਟੀਆਂ ਨੂੰ ਪੂਰਾ ਮਾਣ ਸਤਿਕਾਰ ਦੇਣਾ ਚਾਹੀਦਾ ਹੈ।
ਉਨ੍ਹਾਂ ਬੇਟੀ ਬਚਾਓ ਬੇਟੀ ਪੜਾਓ ਅਭਿਆਨ ਨੂੰ ਉਤਸਾਹਿਤ ਕਰਦਿਆਂ ਆਖਿਆ ਕਿ ਬੇਟੀਆਂ ਹੋਣ *ਤੇ ਵੀ ਸਾਨੂੰ ਉਨੀ ਹੀ ਖੁਸ਼ੀ ਹੋਣੀ ਚਾਹੀਦੀ ਹੈ ਜਿੰਨੀ ਲੜਕਾ ਹੋਣ *ਤੇ ਹੁੰਦੀ ਹੈ। ਇਸ ਤੋਂ ਇਲਾਵਾ ਲੜਕੀਆਂ ਨੁੰ ਵੀ ਪੜ੍ਹਾਈ ਦੇ ਅਵਸਰ ਪ੍ਰਦਾਨ ਕਰਨੇ ਚਾਹੀਦੇ ਹਨ ਤਾਂ ਜ਼ੋ ਲੜਕੀਆਂ ਵੀ ਅੱਗੇ ਵਧਣ ਤੇ ਉਚੀਆਂ ਪਦਵੀਆਂ ਹਾਸਲ ਕਰਦੇ ਹੋਏ ਆਪਣਾ, ਆਪਣੇ ਮਾਪਿਆ, ਆਪਣੇ ਸਕੇ ਸਬੰਧੀਆਂ ਦਾ ਨਾਮ ਰੋਸ਼ਨ ਕਰਨ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਲਕਾ ਜੁਨੇਜਾ, ਸਿਖਿਆ ਜ਼ਿਲ੍ਹਾ ਇੰਚਾਰਜ ਚਰਨਜੀਤ ਮੈਣੀ ਆਦਿ ਮੌਜੂਦ ਸਨ। 

Advertisement

Latest News

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ
*ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ...
ਜੁਲਾਈ ਤੋਂ ਦਲਿਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਮਿਲਣਗੇ ਜਦੋਂ ਕਿ ਬਾਕੀ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਮਿਲਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਪਰਾਧ ਖਿਲਾਫ਼ ਸਖ਼ਤ ਰੁਖ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਕਰਮਚਾਰੀ
ਗਰੀਬਾਂ ਨੂੰ ਅਨਪੜ੍ਹ ਰੱਖਣਾ ਕਾਂਗਰਸ ਅਤੇ ਅਕਾਲੀਆਂ ਦਾ ਸੋਚਿਆ-ਸਮਝਿਆ ਰਾਜਨੀਤਿਕ ਫੈਸਲਾ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਆਮ ਲੋਕਾਂ ਨੂੰ ਐਂਮਰਜੈਂਸੀ ਹਾਲਾਤਾਂ ਵਿੱਚ ਵੱਡੀ ਵਿੱਤੀ ਰਾਹਤ ਮਿਲ ਰਹੀ: ਡਾ. ਬਲਵੀਰ ਸਿੰਘ
ਗੜੇਮਾਰੀ ਤੇ ਭਾਰੀ ਮੀਂਹ ਕਾਰਨ ਪ੍ਰਭਾਵਿਤ ਫਸਲ ਦੀ ਖਰੀਦ ਵਿਚ ਕਿਸਾਨਾਂ ਦਾ ਵਿੱਤੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ: ਡਿਪਟੀ ਕਮਿਸ਼ਨਰ ਨਵਜੋਤ ਕੌਰ