ਓ.ਐਸ.ਡੀ. ਸੁਖਵੀਰ ਸਿੰਘ ਨੇ ਮੁੱਖ ਮੰਤਰੀ ਸਹਾਇਤਾ ਕੇਂਦਰ, ਧੂਰੀ ਵਿਖੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

ਓ.ਐਸ.ਡੀ. ਸੁਖਵੀਰ ਸਿੰਘ ਨੇ ਮੁੱਖ ਮੰਤਰੀ ਸਹਾਇਤਾ ਕੇਂਦਰ, ਧੂਰੀ ਵਿਖੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

ਧੂਰੀ, 16 ਜੁਲਾਈ: ਮੁੱਖ ਮੰਤਰੀ ਸਹਾਇਤਾ ਕੇਂਦਰ, ਧੂਰੀ ਵਿਖੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਮਾਲ, ਪੇਂਡੂ ਵਿਕਾਸ, ਨਗਰ ਕੌਂਸਲ, ਬਿਜਲੀ, ਪਾਣੀ ਸਪਲਾਈ, ਸਮਾਜਿਕ ਸੁਰੱਖਿਆ ਅਤੇ ਹੋਰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮਾਮਲਿਆਂ ਦਾ ਵਿਸਥਾਰ ਨਾਲ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਜਵਾਬਦੇਹ, ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਹਾਇਤਾ ਕੇਂਦਰਾਂ ਦੀ ਸਥਾਪਨਾ ਦਾ ਮਕਸਦ ਆਮ ਲੋਕਾਂ ਨੂੰ ਇੱਕੋ ਛੱਤ ਹੇਠ ਆਪਣੀਆਂ ਸਮੱਸਿਆਵਾਂ ਰੱਖਣ ਦਾ ਮੌਕਾ ਦੇਣਾ ਅਤੇ ਉਨ੍ਹਾਂ ਦਾ ਨਿਰਧਾਰਤ ਸਮੇਂ ਅੰਦਰ ਹੱਲ ਯਕੀਨੀ ਬਣਾਉਣਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸਪੱਸ਼ਟ ਹਦਾਇਤ ਹੈ ਕਿ ਕਿਸੇ ਵੀ ਨਾਗਰਿਕ ਨੂੰ ਆਪਣੀ ਸਮੱਸਿਆ ਦੇ ਹੱਲ ਲਈ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਨਾ ਕੱਟਣੇ ਪੈਣ। ਇਸ ਲਈ ਹਰੇਕ ਅਧਿਕਾਰੀ ਦੀ ਜ਼ਿੰਮੇਵਾਰੀ ਹੈ ਕਿ ਉਹ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਪੂਰੀ ਗੰਭੀਰਤਾ ਨਾਲ ਸੁਣੇ ਅਤੇ ਨਿਰਧਾਰਤ ਸਮਾਂ-ਸੀਮਾ ਅੰਦਰ ਉਨ੍ਹਾਂ ਦਾ ਨਿਪਟਾਰਾ ਕਰੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਮੇਂ ਸਿਰ ਇਨਸਾਫ਼ ਅਤੇ ਸਰਕਾਰੀ ਸੇਵਾਵਾਂ ਪ੍ਰਦਾਨ ਕਰਨਾ ਹੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।

ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਧੂਰੀ ਵਿਧਾਨ ਸਭਾ ਹਲਕੇ ਦੇ ਹਰ ਵਸਨੀਕ ਦੀ ਸਮੱਸਿਆ ਦਾ ਹੱਲ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਨਿਰੰਤਰ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਹਾਇਤਾ ਕੇਂਦਰ ਰਾਹੀਂ ਪ੍ਰਾਪਤ ਹੋਣ ਵਾਲੀ ਹਰ ਸ਼ਿਕਾਇਤ ਦੀ ਨਿਯਮਤ ਸਮੀਖਿਆ ਕੀਤੀ ਜਾਂਦੀ ਹੈ ਤਾਂ ਜੋ ਲੋਕਾਂ ਨੂੰ ਤੇਜ਼, ਪ੍ਰਭਾਵਸ਼ਾਲੀ ਅਤੇ ਸੰਤੁਸ਼ਟੀਜਨਕ ਸੇਵਾਵਾਂ ਮਿਲ ਸਕਣ।

ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜਿਨ੍ਹਾਂ ਮਾਮਲਿਆਂ ਦਾ ਮੌਕੇ 'ਤੇ ਨਿਪਟਾਰਾ ਸੰਭਵ ਹੈ, ਉਨ੍ਹਾਂ ਨੂੰ ਤੁਰੰਤ ਹੱਲ ਕੀਤਾ ਜਾਵੇ, ਜਦਕਿ ਬਾਕੀ ਮਾਮਲਿਆਂ ਵਿੱਚ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੰਤੁਸ਼ਟੀ ਹੀ ਸਰਕਾਰ ਦੀ ਕਾਰਗੁਜ਼ਾਰੀ ਦਾ ਸਭ ਤੋਂ ਵੱਡਾ ਮਾਪਦੰਡ ਹੈ ਅਤੇ ਇਸ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਮੈਂਬਰ ਵਕਫ ਬੋਰਡ ਡਾ. ਅਨਵਰ ਭਸੌੜ, ਮੁੱਖ ਮੰਤਰੀ ਫੀਲਡ ਅਫਸਰ ਅਰਵਿੰਦ ਕੁਮਾਰ, ਰਮਨਦੀਪ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ, ਜਿਨ੍ਹਾਂ ਨੇ ਲੋਕਾਂ ਵੱਲੋਂ ਰੱਖੀਆਂ ਗਈਆਂ ਸਮੱਸਿਆਵਾਂ ਸਬੰਧੀ ਮੌਕੇ 'ਤੇ ਹੀ ਲੋੜੀਂਦੀ ਕਾਰਵਾਈ ਸ਼ੁਰੂ ਕਰਦਿਆਂ ਜਲਦੀ ਨਿਪਟਾਰੇ ਦਾ ਭਰੋਸਾ ਦਿੱਤਾ। 

Advertisement

Latest News

ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਨਸਿਵ ਰਿਵੀਜ਼ਨ —2026 ਦਾ ਸੋਧਿਆ ਹੋਇਆ ਸ਼ਡਿਊਲ ਜਾਰੀ ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਨਸਿਵ ਰਿਵੀਜ਼ਨ —2026 ਦਾ ਸੋਧਿਆ ਹੋਇਆ ਸ਼ਡਿਊਲ ਜਾਰੀ
ਸ੍ਰੀ ਮੁਕਤਸਰ ਸਾਹਿਬ , 16 ਜੁਲਾਈ                         ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ—ਕਮ—ਜ਼ਿਲ੍ਹਾ ਚੋਣ ਅਫਸਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਅਮਿਤ ਕੁਮਾਰ ਪੰਚਾਲ, ਆਈ.ਏ.ਐੱਸ...
ਮਾਲ ਵਿਭਾਗ ਨਾਲ ਸਬੰਧਤ ਵਿੱਚ ਹੋਰ ਤੇਜ਼ੀ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ- ਡਿਪਟੀ ਕਮਿਸ਼ਨਰ
ਮਾਨਸੂਨ ਸੀਜ਼ਨ ਦੌਰਾਨ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਜਾਣ : ਦੀਪਸ਼ਿਖਾ ਸ਼ਰਮਾ
ਵਿਦਿਆਰਥੀਆਂ ਦੀਆਂ ਰੈਲੀਆਂ ਨੇ ਵੋਟਰਾਂ 'ਚ ਜਗਾਈ ਨਵੀਂ ਅਲਖ
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤਹਿਤ ਪ੍ਰਚਾਰ ਵੈਨ ਦੂਹੇਵਾਲਾ ਅਤੇ ਭੂੰਦੜ ਵਿਖੇ ਪੁੱਜੀ
2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਮਿਲੇ ਲਾਇਸੈਂਸ , ਹੁਣ ਪੂਰੇ ਪੰਜਾਬ ਵਿੱਚ ਘਰਾਂ ਦੇ ਨੇੜੇ ਮਿਲੇਗਾ ਰਾਸ਼ਨ
ਈ-20 ਪੈਟਰੋਲ ਕਾਰਨ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ