ਵਿਰੋਧ ਕਰਨ ਦੇ ਹੋਰ ਵੀ ਢੰਗ ਤਰੀਕੇ,ਲੋਕਾਂ ਨੂੰ ਤੰਗ ਪ੍ਰੇਸ਼ਾਨ ਨਾ ਕਰੋ-ਮੁੱਖ ਮੰਤਰੀ

ਵਿਰੋਧ ਕਰਨ ਦੇ ਹੋਰ ਵੀ ਢੰਗ ਤਰੀਕੇ,ਲੋਕਾਂ ਨੂੰ ਤੰਗ ਪ੍ਰੇਸ਼ਾਨ ਨਾ ਕਰੋ-ਮੁੱਖ ਮੰਤਰੀ

*ਸੜਕੀ ਤੇ ਰੇਲ ਆਵਾਜਾਈ ਰੋਕ ਕੇ ਆਮ ਲੋਕਾਂ ਨੂੰ ਖੱਜਲ ਖੁਆਰ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਸਖ਼ਤ ਕਾਰਵਾਈ ਲਈ ਤਿਆਰ ਰਹੋ-ਭਗਵੰਤ ਸਿੰਘ ਮਾਨ* 

*ਵਿਰੋਧ ਕਰਨ ਦੇ ਹੋਰ ਵੀ ਢੰਗ ਤਰੀਕੇ,ਲੋਕਾਂ ਨੂੰ ਤੰਗ ਪ੍ਰੇਸ਼ਾਨ ਨਾ ਕਰੋ-ਮੁੱਖ ਮੰਤਰੀ*

*ਚੰਡੀਗੜ੍ਹ, 5 ਮਈ,2025,(Azad Soch News):- ਪੰਜਾਬ ਵਿੱਚ ਸੜਕੀ ਤੇ ਰੇਲ ਆਵਾਜਾਈ ਰੋਕਣ ਦਾ ਐਲਾਨ ਕਰਨ ਵਾਲੀਆਂ ਜਥੇਬੰਦੀਆਂ ਨੂੰ ਤਾੜਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਹਾ ਕਿ ਸੂਬੇ ਦੇ ਵਿਕਾਸ ਵਿੱਚ ਵਿਘਨ ਪਾ ਕੇ ਆਮ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 ਅੱਜ ਇੱਥੋਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਜਮਹੂਰੀਅਤ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦੇ ਹੋਰ ਵੀ ਬਹੁਤ ਸਾਰੇ ਢੰਗ-ਤਰੀਕੇ ਹਨ ਪਰ ਸਿਰਫ ਆਵਾਜਾਈ ਵਿੱਚ ਰੁਕਾਵਟ ਪਾ ਕੇ ਸੂਬੇ ਦੇ ਵਿਕਾਸ ਨੂੰ ਪੱਟੜੀ ਤੋਂ ਲਾਹੁਣ ਦੀ ਕਾਰਵਾਈ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਅਜਿਹੇ ਧਰਨੇ-ਪ੍ਰਦਰਸ਼ਨਾਂ ਦਾ ਖਮਿਆਜ਼ਾ ਪੰਜਾਬ ਵਾਸੀਆਂ ਖਾਸ ਕਰਕੇ ਕਿਰਤੀ ਲੋਕਾਂ ਨੂੰ ਭੁਗਤਣਾ ਪੈਂਦਾ ਹੈ ਜੋ ਰੋਜ਼ਮੱਰਾ ਦੇ ਕੰਮਕਾਜ ਕਰਕੇ ਸਖ਼ਤ-ਮਿਹਨਤ ਨਾਲ ਆਪਣੇ ਪਰਿਵਾਰਾਂ ਨੂੰ ਪਾਲਦੇ ਹਨ। ਉਨ੍ਹਾਂ ਕਿਹਾ ਕਿ ਸੜਕਾਂ ਬੰਦ ਹੋਣ ਨਾਲ ਕਈ ਵਾਰ ਮਰੀਜ਼ਾਂ ਨੂੰ ਸਮੇਂ-ਸਿਰ ਹਸਪਤਾਲ ਪਹੁੰਚਾਉਣ ਵਿੱਚ ਮੁਸ਼ਕਲ ਪੇਸ਼ ਆਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਣਕ ਦੀ ਖਰੀਦ ਚੱਲ ਰਹੀ ਹੈ ਅਤੇ ਫਸਲ ਦੀ ਢੋਆ-ਢੁਆਈ ਲਈ ਰੇਲ ਸੇਵਾ ਦਾ ਬਹਾਲ ਰਹਿਣਾ ਬਹੁਤ ਜ਼ਰੂਰੀ ਹੈ ਜਿਸ ਕਰਕੇ ਆਵਾਜਾਈ ਰੋਕਣ ਦਾ ਫੈਸਲਾ ਸੂਬੇ ਦੇ ਹਿੱਤਾਂ ਨੂੰ ਢਾਹ ਲਾਉਂਦਾ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ, “ਆਮ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲੇ ਅਤੇ ਰੋਜ਼ਾਨਾ ਦੇ ਕੰਮਕਾਜ ਵਿੱਚ ਵਿਘਨ ਪਾਉਣ ਵਾਲੇ ਕੋਈ ਵੀ ਐਲਾਨ, ਧਰਨੇ-ਪ੍ਰਦਰਸ਼ਨ ਜਾਂ ਹੜਤਾਲਾਂ ਨੂੰ ਪੰਜਾਬ ਤੇ ਪੰਜਾਬੀਆਂ ਦੇ ਵਿਰੁੱਧ ਮੰਨਿਆ ਜਾਵੇਗਾ। ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਕਾਰਵਾਈਆਂ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।”

-------

Advertisement

Latest News

2027 ਦਾ ਫੈਸਲਾ ਹੁਣੇ ਹੀ ਸਾਫ਼ ਦਿਖਾਈ ਦੇ ਰਿਹਾ ਹੈ; ਪੰਜਾਬੀਆਂ ਨੇ 'ਆਪ' ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 2027 ਦਾ ਫੈਸਲਾ ਹੁਣੇ ਹੀ ਸਾਫ਼ ਦਿਖਾਈ ਦੇ ਰਿਹਾ ਹੈ; ਪੰਜਾਬੀਆਂ ਨੇ 'ਆਪ' ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਧਰਮਪੁਰਾ (ਮਾਨਸਾ); 24 ਜੂਨ-         ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਇਹ ਕੰਧ 'ਤੇ ਲਿਖਿਆ...
ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਵਿਧਾਇਕ ਕੁਲਦੀਪ ਧਾਲੀਵਾਲ ਨੇ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਰੱਖਿਆ ਜਨਤਾ ਦੇ ਸਾਹਮਣੇ
ਅਕਾਲੀ ਦਲ ਦੀ ਫਰਜ਼ੀ ਵੀਡੀਓ ਮੁਹਿੰਮ ਨੇ ਉਸ ਦੀ ਬੌਖਲਾਹਟ ਨੂੰ ਕੀਤਾ ਉਜਾਗਰ: ਬਲਤੇਜ ਪੰਨੂ
ਬੈਕਫਿੰਕੋ ਵਲੋਂ ਪਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਉਥਾਨ ਲਈ ਅਹਿਮ ਫੈਸਲੇ ਲਏ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ
ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ