ਸਾਡੀ ਸਰਕਾਰ ਹਰ ਪੇਂਡੂ ਖੇਡ ਮੈਦਾਨ ਵਿੱਚ ਖਿਡਾਰੀਆਂ ਨੂੰ ਖੇਡ ਖੇਡਾਂ ਦਾ ਸਾਮਾਨ, ਕੋਚ ਅਤੇ ਮੁਫਤ ਸਿਖਲਾਈ ਪ੍ਰਦਾਨ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਹਰ ਪੇਂਡੂ ਖੇਡ ਮੈਦਾਨ ਵਿੱਚ ਖਿਡਾਰੀਆਂ ਨੂੰ ਖੇਡ ਖੇਡਾਂ ਦਾ ਸਾਮਾਨ, ਕੋਚ ਅਤੇ ਮੁਫਤ ਸਿਖਲਾਈ ਪ੍ਰਦਾਨ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ; ਕਿਹਾ, ਪੰਜਾਬ ਦੇ ਪਿੰਡਾਂ ਤੋਂ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਹੋਣਗੇ*

ਪੰਜਾਬ ਭਰ ਵਿੱਚ 3,100 ਪੇਂਡੂ ਖੇਡ ਮੈਦਾਨ ਕੀਤੇ ਜਾ ਰਹੇ ਵਿਕਸਤ, 15 ਜੁਲਾਈ ਤੱਕ ਪੜਾਅਵਾਰ ਢੰਗ ਨਾਲ ਬਾਕੀ ਰਹਿੰਦੇ ਸਾਰੇ ਮੈਦਾਨਾਂ ਵੀ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਖਿਡਾਰੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਮੁਕਾਬਲਾ ਕਰਨ ਦੇ ਯੋਗ ਬਣਾਉਣਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਰੇ ਪੇਂਡੂ ਖੇਡ ਮੈਦਾਨਾਂ ਵਿੱਚ ਫਲੱਡ ਲਾਈਟਾਂ, ਵਾਕਿੰਗ ਤੇ ਰਨਿੰਗ ਟ੍ਰੈਕ ਅਤੇ ਵਾਲੀਬਾਲ, ਫੁੱਟਬਾਲ ਤੇ ਹਾਕੀ ਦੇ ਕੋਰਟ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਹਰ ਪੇਂਡੂ ਖੇਡ ਮੈਦਾਨ ਵਿੱਚ ਖਿਡਾਰੀਆਂ ਨੂੰ ਖੇਡ ਖੇਡਾਂ ਦਾ ਸਾਮਾਨ, ਕੋਚ ਅਤੇ ਮੁਫਤ ਸਿਖਲਾਈ ਪ੍ਰਦਾਨ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਹਿਲੀ ਵਾਰ, ਪੰਜਾਬ ਨੂੰ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫੀ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ, ਅਕਤੂਬਰ 'ਚ ਹੋਵੇਗੀ ਚੈਂਪੀਅਨਸ਼ਿਪ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਹਿਲਾਂ ਖੇਡ ਬਜਟ 200 ਕਰੋੜ ਰੁਪਏ ਤੋਂ ਘੱਟ ਸੀ, ਜਦੋਂ ਕਿ ਸਾਡੀ ਸਰਕਾਰ ਨੇ ਇਸਨੂੰ ਵਧਾ ਕੇ 1,790 ਕਰੋੜ ਰੁਪਏ ਕਰ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਪੇਂਡੂ ਓਲੰਪਿਕ' ਵਜੋਂ ਜਾਣੀ ਜਾਂਦੀ ਰਵਾਇਤੀ ਕਿਲਾ ਰਾਏਪੁਰ ਬੈਲਗੱਡੀਆਂ ਦੀ ਦੌੜ ਨੂੰ ਕਾਨੂੰਨੀ ਸੋਧਾਂ ਰਾਹੀਂ ਮੁੜ ਸ਼ੁਰੂ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਿਛਲੀਆਂ ਸਰਕਾਰਾਂ ਖਾਲੀ ਖਜ਼ਾਨੇ ਦਾ ਢਿੰਡੋਰਾ ਪਿੱਟਦੀਆਂ ਰਹੀਆਂ; ਸਾਡੀ ਸਰਕਾਰ ਉਸੇ ਖਜ਼ਾਨੇ 'ਚੋਂ ਹਰ ਪਿੰਡ ਵਿੱਚ ਕਰੋੜਾਂ ਦਾ ਵਿਕਾਸ ਕਰਵਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿੰਡ ਦੇ ਖਿਡਾਰੀਆਂ ਨੂੰ ਮਿਲੇ, ਕਿੱਟਾਂ ਵੰਡੀਆਂ ਅਤੇ ਵਾਲੀਬਾਲ ਕੋਰਟ 'ਤੇ ਮਹਿਲਾ ਖਿਡਾਰੀਆਂ ਨਾਲ ਖੇਡੀ ਵਾਲੀਵਾਲ

*ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ); 4 ਮਈ 2026:* ਪੰਜਾਬ ਦੇ ਪਿੰਡਾਂ ਨੂੰ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਕੇਂਦਰ ਵਿੱਚ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਜ ਭਰ ਵਿੱਚ 15 ਜੁਲਾਈ ਤੱਕ ਵਿਸ਼ਵ ਪੱਧਰੀ ਸਹੂਲਤਾਂ ਵਾਲੇ 3,100 ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕਰਨਗੇ, ਜਿਨ੍ਹਾਂ ਵਿੱਚੋਂ ਅੱਜ ਉਨ੍ਹਾਂ ਨੇ 250 ਖੇਡ ਮੈਦਾਨ ਦਾ ਉਦਘਾਟਨ ਕੀਤਾ। ਨੌਜਵਾਨਾਂ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਦੂਰ ਕਰਨ ਲਈ ਖੇਡਾਂ ਦੀ ਭੂਮਿਕਾ ਨੂੰ ਅਹਿਮ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਸਿਰਫ਼ ਬੁਨਿਆਦੀ ਢਾਂਚਾ ਵਿਕਸਿਤ ਨਹੀਂ ਕਰ ਰਹੀ, ਸਗੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਮੁਕਾਬਲਾ ਕਰਨ ਦੇ ਯੋਗ ਖਿਡਾਰੀ ਪੈਦਾ ਕਰਨ ਦੇ ਉਦੇਸ਼ ਨਾਲ ਨੌਜਵਾਨਾਂ ਨੂੰ ਮੁਫਤ ਸਿਖਲਾਈ, ਪੇਸ਼ੇਵਰ ਕੋਚਾਂ ਅਤੇ ਖੇਡ ਉਪਕਰਨ ਪ੍ਰਦਾਨ ਕਰਕੇ ਇਸ ਕਦਮ ਨੂੰ ਵੱਧ ਤੋਂ ਵੱਧ ਹੁਲਾਰਾ ਵੀ ਦੇ ਰਹੀ ਹੈ।

ਖੇਡਾਂ 'ਚ ਨਿਵੇਸ਼ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਖੇਡ ਬਜਟ, ਜੋ ਪਹਿਲਾਂ 200 ਕਰੋੜ ਰੁਪਏ ਤੋਂ ਵੀ ਘੱਟ ਸੀ, ਨੂੰ ਵਧਾ ਕੇ ਉਨ੍ਹਾਂ ਦੀ ਸਰਕਾਰ ਨੇ 1,790 ਕਰੋੜ ਕਰ ਦਿੱਤਾ ਹੈ। ਇਸਦੇ ਨਾਲ ਹੀ ਕਿਲਾ ਰਾਏਪੁਰ 'ਪੇਂਡੂ ਓਲੰਪਿਕ' ਦੀ ਸ਼ੁਰੂਆਤ ਰਾਹੀਂ ਪੰਜਾਬ ਦੀ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਪੰਜਾਬ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਕਰਨ ਕਰਨ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਸਰਕਾਰ ਸੂਬੇ ਨੂੰ ਦੇਸ਼ ਅਤੇ ਪੂਰੇ ਵਿਸ਼ਵ ਭਰ ਦੇ ਖੇਡ ਨਕਸ਼ੇ 'ਤੇ ਮਜ਼ਬੂਤੀ ਨਾਲ ਖੜ੍ਹਾ ਕਰਨ ਦਾ ਦ੍ਰਿਸ਼ਟੀਕੋਣ ਲੈ ਕੇ ਚੱਲ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰ ਪਿੰਡ ਦੇ ਵਿਕਾਸ ਨੂੰ ਉਸੇ ਖਜ਼ਾਨੇ 'ਚੋਂ ਯਕੀਨੀ ਬਣਾ ਰਹੀ ਹੈ, ਪਿਛਲੀਆਂ ਸਰਕਾਰਾਂ ਜਿਸ ਦੇ ਖਾਲੀ ਹੋਣ ਦਾ ਦਾਅਵਾ ਕਰਦੀਆਂ ਰਹੀਆਂ ਹਨ।

ਨਵੇਂ ਬਣੇ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 'ਆਪ' ਸਰਕਾਰ ਸੂਬੇ ਦੇ ਖੇਡ ਮਾਹੌਲ ਨੂੰ ਬਦਲਣ ਲਈ ਵੱਡੇ ਪੱਧਰ 'ਤੇ ਯਤਨ ਕਰ ਰਹੀ ਹੈ, ਜਿਸਦਾ ਸਪੱਸ਼ਟ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਪਾਸੇ ਲਾਉਣਾ ਹੈ। ਉਨ੍ਹਾਂ ਕਿਹਾ ਕਿ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਸੂਬਾ ਸਰਕਾਰ ਦੇ ਨਸ਼ਿਆਂ ਵਿਰੁੱਧ ਯੁੱਧ ਵਿੱਚ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੋ ਸਕਦਾ ਹੈ।

press-note-image-1 (6)

ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਪਾਸੇ ਲਾਉਣ ਲਈ ਖੇਡਾਂ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਖੇਡਾਂ ਵਿੱਚ ਵੱਡੀਆਂ ਮੱਲਾਂ ਮਾਰ ਸਕਣ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਖੇਡਾਂ ਵਿੱਚ ਲੱਗੇ ਹੋਏ ਹਨ ਉਨ੍ਹਾਂ ਕੋਲ ਤਾਂ ਨਸ਼ਿਆਂ ਵੱਲ ਦੇਖਣ ਤੱਕ ਦਾ ਵੀ ਸਮਾਂ ਨਹੀਂ ਹੈ ਕਿਉਂਕਿ ਉਨ੍ਹਾਂ ਦਾ ਸਾਰਾ ਧਿਆਨ ਆਪਣੇ-ਆਪਣੇ ਖੇਤਰਾਂ ਵਿੱਚ ਬੁਲੰਦੀ ਹਾਸਲ ਕਰਨ 'ਤੇ ਕੇਂਦਰਤ ਰਹਿੰਦਾ ਹੈ।ਉਨ੍ਹਾਂ ਅੱਗੇ ਕਿਹਾ ਕਿ ਇਹ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਅਤੇ ਨੌਜਵਾਨਾਂ ਨੂੰ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੇ ਭਾਈਵਾਲ ਬਣਾਉਣ ਵਿੱਚ ਵਧੇਰੇ ਮਦਦਗਾਰ ਸਿੱਧ ਹੋਵੇਗਾ।

ਇਸ ਪਹਿਲਕਦਮੀ ਬਾਰੇ ਵਿਸਥਾਰ 'ਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਦੇ ਸਿਹਤਮੰਦ ਸਰੀਰ ਅਤੇ ਤੰਦਰੁਸਤ ਮਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਪਹਿਲੇ ਪੜਾਅ ਤਹਿਤ 1,250 ਕਰੋੜ ਦੀ ਲਾਗਤ ਨਾਲ ਰਾਜ ਭਰ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ 3,100 ਪੇਂਡੂ ਖੇਡ ਮੈਦਾਨ ਵਿਕਸਤ ਕਰ ਰਹੀ ਹੈ। ਇਨ੍ਹਾਂ ਵਿੱਚੋਂ 250 ਮੈਦਾਨ ਅੱਜ ਸਮਰਪਿਤ ਕਰ ਦਿੱਤੇ ਗਏ ਹਨ ਅਤੇ ਬਾਰੀ ਰਹਿੰਦੇ ਸਾਰੇ ਮੈਦਾਨ ਪੜਾਅਵਾਰ ਢੰਗ ਨਾਲ 15 ਜੁਲਾਈ ਤੱਕ ਸਮਰਪਿਤ ਕਰ ਦਿੱਤੇ ਜਾਣਗੇ। ਇਸਦੇ ਪੜਾਅਵਾਰ ਲਾਗੂਕਰਨ ਬਾਰੇ ਹੋਰ ਜਾਣਕਾਰੀ ਦਿੰਦਿਆਂ 250 ਮੈਦਾਨ ਅੱਜ ਸਮਰਪਿਤ ਕੀਤੇ ਗਏ ਹਨ ਅਤੇ ਬਾਕੀ 500 ਮੈਦਾਨ 15 ਮਈ ਨੂੰ, 250 ਮੈਦਾਨ 31 ਮਈ ਨੂੰ, 500 ਮੈਦਾਨ 15 ਜੂਨ ਨੂੰ, 1,000 ਮੈਦਾਨ 30 ਜੂਨ ਨੂੰ ਅਤੇ 600 ਮੈਦਾਨ 15 ਜੁਲਾਈ ਨੂੰ ਸਮਰਪਿਤ ਕੀਤੇ ਜਾਣਗੇ।

ਨਸ਼ਾ ਵਿਰੋਧੀ ਮੁਹਿੰਮ ਵਿੱਚ ਇਨ੍ਹਾਂ ਮੈਦਾਨਾਂ ਦੀ ਭੂਮਿਕਾ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਇਹ ਪੇਂਡੂ ਖੇਡ ਮੈਦਾਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਅਹਿਮ ਤੇ ਇਨਕਲਾਬੀ ਭੂਮਿਕਾ ਨਿਭਾਉਣਗੇ। ਇਹ ਨਾ ਸਿਰਫ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਉਤਸ਼ਾਹਿਤ ਕਰਨਗੇ ਸਗੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਤਗਮੇ ਜਿੱਤਣ ਦੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਵੀ ਮਦਦ ਕਰਨਗੇ। ਇਹ ਮੈਦਾਨ ਉੱਭਰਦੇ ਖਿਡਾਰੀਆਂ ਲਈ ਉਮੀਦ ਦੀ ਕਿਰਨ ਵਜੋਂ ਕੰਮ ਕਰਨਗੇ ਅਤੇ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨਗੇ।’’

press-note-image-4 (1)

ਸਹੂਲਤਾਂ ਗਿਣਾਉਂਦਿਆਂ ਉਨ੍ਹਾਂ ਕਿਹਾ, ‘‘ਹਰੇਕ ਮੈਦਾਨ ਵਿੱਚ ਚਾਰਦੀਵਾਰੀ ਹੋਵੇਗੀ, ਜਿਸਦੇ ਘੇਰੇ ਦੇ ਨਾਲ-ਨਾਲ ਪੌਦੇ ਲਗਾਏ ਜਾਣਗੇ, ਛੇ ਫੁੱਟ ਚੌੜਾ ਵਾਕਿੰਗ ਟਰੈਕ ਹੋਵੇਗਾ ਅਤੇ ਸਵੇਰੇ ਅਤੇ ਸ਼ਾਮ ਲਈ ਫਲੱਡ ਲਾਈਟਾਂ ਦੀ ਸਹੂਲਤ ਹੋਵੇਗੀ। ਇਸ ਤੋਂ ਇਲਾਵਾ ਵਾਲੀਬਾਲ, ਫੁੱਟਬਾਲ ਅਤੇ ਹਾਕੀ ਲਈ ਕੋਰਟ ਦੇ ਨਾਲ-ਨਾਲ ਸਥਾਨਕ ਤੌਰ ’ਤੇ ਪ੍ਰਸਿੱਧ ਖੇਡਾਂ ਲਈ ਵਾਧੂ ਕੋਰਟ ਵੀ ਹੋਣਗੇ।’’ ਉਨ੍ਹਾਂ ਅੱਗੇ ਕਿਹਾ, ‘‘ਸਹੂਲਤਾਂ ਵਿੱਚ 400 ਮੀਟਰ ਛੇ-ਲੇਨ ਰਨਿੰਗ ਟਰੈਕ, ਵੱਡੀ ਸਮਰਥਾ ਵਾਲੀ ਲਾਈਟਿੰਗ ਸਹੂਲਤ, ਸਪ੍ਰਿੰਕਲਰ ਸਿਸਟਮ ਵਾਲੇ ਸਬਮਰਸੀਬਲ ਪੰਪ, ਕੰਕਰੀਟ ਬੈਂਚ, ਬੱਚਿਆਂ ਦੇ ਖੇਡਣ ਲਈ ਥਾਂ, ਪੁਰਸ਼ਾਂ ਅਤੇ ਔਰਤਾਂ ਲਈ ਪਖਾਨੇ, ਵ੍ਹੀਲਚੇਅਰ ਰੈਂਪ ਅਤੇ ਖੇਡ ਉਪਕਰਣਾਂ ਨੂੰ ਸਾਂਭਣ ਲਈ ਸਟੋਰੇਜ ਦਾ ਪ੍ਰਬੰਧ ਵੀ ਹੋਵੇਗਾ।’’

ਸਿਖਲਾਈ ਅਤੇ ਸਹਾਇਤਾ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਖੇਡ ਕਿੱਟਾਂ ਅਤੇ ਉਪਕਰਣ ਵੰਡਣ ਅਤੇ ਨੌਜਵਾਨਾਂ ਨੂੰ ਮਿਆਰੀ ਸਿਖਲਾਈ ਦੇਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਾਰੇ ਮੈਦਾਨਾਂ ਲਈ ਫੁੱਟਬਾਲ ਅਤੇ ਵਾਲੀਬਾਲ ਕੋਚ ਨਿਯੁਕਤ ਕੀਤੇ ਜਾਣਗੇ ਅਤੇ ਬੱਚਿਆਂ ਨੂੰ ਮੁਫਤ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਉਹ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਮੱਲਾਂ ਮਾਰ ਕਰ ਸਕਣ।’’ ਉਨ੍ਹਾਂ ਅੱਗੇ ਕਿਹਾ, ‘‘ਇਨ੍ਹਾਂ ਮੈਦਾਨਾਂ ਦੇ ਰੱਖ-ਰਖਾਅ ਲਈ ਗ੍ਰਾਮੀਣ ਖੇਡਾਂ ਅਤੇ ਤੰਦਰੁਸਤੀ ਕਮੇਟੀਆਂ ਬਣਾਈਆਂ ਜਾਣਗੀਆਂ।’’

ਵਿੱਤੀ ਵਚਨਬੱਧਤਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, “ਸੂਬੇ ਨੇ ਖੇਡ ਬਜਟ ਵਿੱਚ ਇਤਿਹਾਸਕ ਵਾਧਾ ਹੋਇਆ ਹੈ, ਜਿਸ ਤਹਿਤ 2026-27 ਲਈ 1791 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਸਾਲ 2023 ਵਿੱਚ ਪੇਸ਼ ਕੀਤੀ ਗਈ ਇੱਕ ਨਵੀਂ ਖੇਡ ਨੀਤੀ ਨੌਜਵਾਨਾਂ ਨੂੰ ਤਿਆਰੀ ਲਈ ਵਿੱਤੀ ਸਹਾਇਤਾ ਨੂੰ ਯਕੀਨੀ ਬਣਾਉਂਦੀ ਹੈ, ਜਿਸ ਵਿੱਚ ਓਲੰਪਿਕ ਲਈ 15 ਲੱਖ ਅਤੇ ਏਸ਼ੀਆਈ ਖੇਡਾਂ ਲਈ 8 ਲੱਖ ਰਪਏ ਦੀ ਸਹੂਲਤ ਹੈ।” ਉਨ੍ਹਾਂ ਅੱਗੇ ਕਿਹਾ, “ਪੈਰਿਸ ਓਲੰਪਿਕ ਦੇ ਕਾਂਸੀ ਤਗਮਾ ਜੇਤੂ ਹਾਕੀ ਖਿਡਾਰੀਆਂ ਨੂੰ 1-1 ਕਰੋੜ , ਏਸ਼ੀਆਈ ਖੇਡਾਂ ਦੇ ਸੋਨ ਤਗਮਾ ਜੇਤੂਆਂ ਨੂੰ 1-1 ਕਰੋੜ ਰੁਪਏ ਅਤੇ ਨੌਂ ਓਲੰਪਿਕ ਤਗਮਾ ਜੇਤੂਆਂ ਨੂੰ ਪੀਸੀਐਸ ਅਤੇ ਡੀਐਸਪੀ ਨੌਕਰੀਆਂ ਦਿੱਤੀਆਂ ਗਈਆਂ ਹਨ।”

ਮੁੱਖ ਮੰਤਰੀ ਨੇ ਕਿਹਾ, “’ਖੇਡਾਂ ਵਤਨ ਪੰਜਾਬ ਦੀਆਂ’ ਨੇ ਰਾਜ ਵਿੱਚ ਇੱਕ ਮਜ਼ਬੂਤ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕੀਤਾ ਹੈ। ਇਹ ਖੇਡਾਂ ਨੌਜਵਾਨਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਤਿਆਰ ਕਰਨ ਲਈ ਤਿੰਨ ਸਾਲਾਂ ਲਈ ਕਰਵਾਈਆਂ ਗਈਆਂ ਸਨ, ਜਿਸ ਵਿੱਚ 2024-25 ਦੌਰਾਨ 5 ਲੱਖ ਖਿਡਾਰੀਆਂ ਨੇ ਹਿੱਸਾ ਲਿਆ ਅਤੇ ਤਿੰਨ ਸਾਲਾਂ ਵਿੱਚ 97.3 ਕਰੋੜ ਖਰਚ ਕੀਤੇ ਗਏ।”

ਰਵਾਇਤੀ ਖੇਡਾਂ ਨੂੰ ਮੁੜ ਸੁਰਜੀਤ ਕਰਨ ਬਾਰੇ ਉਨ੍ਹਾਂ ਕਿਹਾ, “ਕਿਲਾ ਰਾਏਪੁਰ ਪੇਂਡੂ ਖੇਡਾਂ ਨੇ ‘ਮਿੰਨੀ ਓਲੰਪਿਕ’ ਵਜੋਂ ਵਿਸ਼ਵ ਪੱਧਰ ‘ਤੇ ਮਾਨਤਾ ਹਾਸਲ ਕੀਤੀ ਹੈ। ਪੰਜਾਬ ਵਿਧਾਨ ਸਭਾ ਨੇ 11 ਜੁਲਾਈ, 2025 ਨੂੰ ਸਰਬਸੰਮਤੀ ਨਾਲ ਜਾਨਵਰਾਂ ਪ੍ਰਤੀ ਬੇਰਹਿਮੀ ਦੀ ਰੋਕਥਾਮ ਬਾਰੇ (ਪੰਜਾਬ ਸੋਧ) ਐਕਟ, 2025 ਨੂੰ ਪਾਸ ਕੀਤਾ, ਜਿਸ ਨਾਲ ਬੈਲ ਗੱਡੀਆਂ ਦੀਆਂ ਦੌੜਾਂ ਵਰਗੀਆਂ ਰਵਾਇਤੀ ਪੇਂਡੂ ਖੇਡਾਂ ਨੂੰ ਮੁੜ ਸੁਰਜੀਤ ਕੀਤਾ ਗਿਆ। ਸਾਲ 2014 ਤੋਂ ਬਾਅਦ ਇਸ ਸਾਲ ਇਹ ਦੌੜਾਂ ਇੱਕ ਵਾਰ ਫਿਰ ਖਿੱਚ ਦਾ ਕੇਂਦਰ ਬਣੀਆਂ ।”

ਖੇਡਾਂ ਵਿੱਚ ਪੰਜਾਬ ਦੇ ਵਧ ਰਹੇ ਕੱਦ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪਹਿਲੀ ਵਾਰ ਪੰਜਾਬ ਨੂੰ ‘ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ’ ਦੇ ਰੂਪ ਵਿੱਚ ਇੱਕ ਅੰਤਰਰਾਸ਼ਟਰੀ ਈਵੈਂਟ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ। ਮਜ਼ਬੂਤ ਪੰਜਾਬੀ ਨੁਮਾਇੰਦਗੀ ਦੇ ਬਾਵਜੂਦ, ਪੰਜਾਬ ਨੇ ਹੁਣ ਤੱਕ ਕਦੇ ਵੀ ਕਿਸੇ ਵੱਡੇ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਨਹੀਂ ਕੀਤੀ। ਮੈਚ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਅਤੇ ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਵਿੱਚ ਹੋਣਗੇ।”’’ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿੰਡ ਦੇ ਖਿਡਾਰੀਆਂ ਨੂੰ ਮਿਲੇ, ਕਿੱਟਾਂ ਵੰਡੀਆਂ ਅਤੇ ਵਾਲੀਬਾਲ ਕੋਰਟ ’ਤੇ ਮਹਿਲਾ ਖਿਡਾਰੀਆਂ ਨੂੰ ਵੀ ਹੱਲਾਸ਼ੇਰੀ ਦਿੱਤੀ।

ਇਸ ਸਮਾਗਮ ਨੂੰ ਹੋਰ ਉਤਸ਼ਾਹਜਨਕ ਬਣਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਦੇ ਨੌਜਵਾਨ ਖਿਡਾਰੀਆਂ ਨਾਲ ਨੇੜਿਓਂ ਗੱਲਬਾਤ ਕੀਤੀ, ਖੇਡ ਕਿੱਟਾਂ ਵੰਡੀਆਂ ਅਤੇ ਉਨ੍ਹਾਂ ਨੂੰ ਖੇਡਾਂ ਪ੍ਰਤੀ ਉਨ੍ਹਾਂ ਦੇ ਉਤਸ਼ਾਹ ਅਤੇ ਸਮਰਪਣ ਲਈ ਸਨਮਾਨਿਤ ਕੀਤਾ। ਇਸ ’ਤੇ ਲੋਕਾਂ ਤੋਂ ਪ੍ਰਸ਼ੰਸਾ ਕਬੂਲਦਿਆਂ ਉਹਨਾਂ ਨੇ ਵਾਲੀਬਾਲ ਕੋਰਟ ਵਿੱਚ ਮਹਿਲਾ ਖਿਡਾਰੀਆਂ ਨਾਲ ਨਾਲ ਵਾਲੀਬਾਲ ਵੀ ਖੇਡੀ ਅਤੇ ਉਨ੍ਹਾਂ ਨੂੰ ਵਿਸ਼ਵਾਸ ਅਤੇ ਵਚਨਬੱਧਤਾ ਨਾਲ ਖੇਡਾਂ ਨੂੰ ਅੱਗੇ ਵਧਾਉਣ ਲਈ ਪ੍ਰੇਰਿਆ ਕੀਤਾ।

ਭਗਵੰਤ ਮਾਨ ਸਰਕਾਰ ਦਾ ਧਿਆਨ ਸਿਰਫ਼ ਬੁਨਿਆਦੀ ਢਾਂਚੇ ਦੇ ਨਿਰਮਾਣ ’ਤੇ ਹੀ ਨਹੀਂ ਹੈ ਸਗੋਂ ਜ਼ਮੀਨੀ ਪੱਧਰ ’ਤੇ ਵਿਸ਼ਵਾਸ, ਸ਼ਮੂਲੀਅਤ ਅਤੇ ਇੱਕ ਮਜ਼ਬੂਤ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ’ਤੇ ਵੀ ਹੈ।ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਹੋਰ ਵੀ ਮੌਜੂਦ ਸਨ।

 

 

 

 

Advertisement

Latest News

ਭਾਜਪਾ, ਪੰਜਾਬ ਵਿੱਚ ਸਰਕਾਰ ਬਣਾਉਣ ਦੇ ਸੁਪਨੇ ਛੱਡ ਦੇਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਾਜਪਾ, ਪੰਜਾਬ ਵਿੱਚ ਸਰਕਾਰ ਬਣਾਉਣ ਦੇ ਸੁਪਨੇ ਛੱਡ ਦੇਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  *ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ:
ਸਾਡੀ ਸਰਕਾਰ ਹਰ ਪੇਂਡੂ ਖੇਡ ਮੈਦਾਨ ਵਿੱਚ ਖਿਡਾਰੀਆਂ ਨੂੰ ਖੇਡ ਖੇਡਾਂ ਦਾ ਸਾਮਾਨ, ਕੋਚ ਅਤੇ ਮੁਫਤ ਸਿਖਲਾਈ ਪ੍ਰਦਾਨ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ, ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ
ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ, ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਅਧੀਨ ਗੈਂਗਸਟਰਾਂ ਦੀ 65 ਕਰੋੜ ਦੀ ਸੰਪਤੀ ਫ੍ਰੀਜ਼ ਕੀਤੀ
ਮਰਹੂਮ ਕਲਾਕਾਰ ਜਸਵਿੰਦਰ ਭੱਲਾ ਦੇ ਜਨਮ ਦਿਨ ਮੌਕੇ ‘ਤੇ ਚੌਕ ਦਾ ਨਾਮਕਰਨ
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ, ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ
5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ