50 ਲੱਖ ਦੀ ਲਾਗਤ ਨਾਲ ਮਹਾਰਿਸ਼ੀ ਭਗਵਾਨ ਵਾਲਮਿਕੀ ਭਵਨ ਉਸਾਰਿਆ ਜਾਵੇਗਾ- ਹਰਜੋਤ ਬੈਂਸ

50 ਲੱਖ ਦੀ ਲਾਗਤ ਨਾਲ ਮਹਾਰਿਸ਼ੀ ਭਗਵਾਨ ਵਾਲਮਿਕੀ ਭਵਨ ਉਸਾਰਿਆ ਜਾਵੇਗਾ- ਹਰਜੋਤ ਬੈਂਸ

ਨੰਗਲ 07 ਅਕਤੂਬਰ ()

ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸੂਚਨਾ ਤੇ ਲੋਕ ਸੰਪਰਕ ਵਿਭਾਗਸਕੂਲ ਸਿੱਖਿਆਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਪੰਜਾਬ ਨੇ ਕਿਹਾ ਹੈ ਕਿ ਨੰਗਲ ਵਿੱਚ ਮਹਾਰਿਸ਼ੀ ਭਗਵਾਨ ਵਾਲਮਿਕੀ ਜੀ ਦੇ ਭਵਨ ਦਾ ਨਿਰਮਾਣ 50 ਲੱਖ ਰੁਪਏ ਦੀ ਲਾਗਤ ਨਾਲ ਕਰਵਾਇਆ ਜਾਵੇਗਾ। ਜਿਸ ਲਈ 10  ਲੱਖ ਰੁਪਏ ਦੀ ਪਹਿਲੀ ਕਿਸ਼ਤ ਅਗਲੇ 30 ਦਿਨਾਂ ਵਿੱਚ ਜਾਰੀ ਹੋ ਜਾਵੇਗੀ। ਵਿਸ਼ਾਲ ਸੋਭਾ ਯਾਤਰਾ ਦਾ ਆਯੋਜਨ ਕਰਨ ਵਾਲੀ ਕਮੇਟੀ ਨੂੰ 2 ਲੱਖ ਰੁਪਏ ਦਿੱਤੇ ਹਨ ਤਾਂ ਜੋ ਅੱਗੇ ਤੋ ਵੀ ਅਜਿਹੇ ਸਮਾਗਮ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਆਯੋਜਿਤ ਕੀਤੇ ਜਾਣ।

    ਸ.ਬੈਂਸ ਨੇ ਕਿਹਾ ਕਿ ਅੱਜ ਅਸੀ ਆਦਿ ਕਵੀ ਮਹਾਰਿਸ਼ੀ ਵਾਲਮੀਕਿ ਜੀ ਦੀ ਜੈਯੰਤੀ ਦੇ ਸਮਾਰੋਹ ਮਨਾ ਰਹੇ ਹਾਂ। ਧਾਰਮਿਕ ਨਗਰਾਂ ਦੇ ਸਰਵਪੱਖੀ ਵਿਕਾਸ ਉਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨਜਿਸ ਨਾਲ ਉਨ੍ਹਾਂ ਦੀ ਇਤਿਹਾਸਕ ਮਹਾਨਤਾਂ ਬਾਰੇ ਸਮੁੱਚੀ ਲੋਕਾਈ ਨੂੰ ਜਾਣੂ ਕਰਵਾਇਆ ਜਾ ਸਕੇ।

    .ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਅੱਜ ਨੰਗਲ ਵਿਖੇ ਭਗਵਾਨ ਮਹਾਰਿਸ਼ੀ ਵਾਲਮੀਕਿ ਜੈਯੰਤੀ ਮੌਕੇ ਆਯੋਜਿਤ ਭਰਵੇ ਤੇ ਪ੍ਰਭਾਵਸ਼ਾਲੀ ਧਾਰਮਿਕ ਸਮਾਗਮ ਵਿੱਚ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪਵਿੱਤਰ ਗ੍ਰੰਥ ਰਮਾਇਣ ਰਾਹੀ ਭਗਵਾਨ ਵਾਲਮੀਕਿ ਜੀ ਨੇ ਸੰਸਾਰ ਦਾ ਮਾਰਗ ਦਰਸ਼ਨ ਕੀਤਾ ਹੈ। ਅੱਜ ਮਹਾਰਿਸ਼ੀ ਵਾਲਮੀਕਿ ਜੈਯੰਤੀ ਮੌਕੇ ਧਾਰਮਿਕ ਸੰਸਥਾਂ ਵੱਲੋਂ ਸੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਇਲਾਕਾ ਵਾਸੀਆਂ ਨੇ ਹੁੰਮ ਹੁਮਾ ਕੇ ਸ਼ਮੂਲੀਅਤ ਕੀਤੀ। ਸ.ਬੈਂਸ ਨੇ ਕਿਹਾ ਕਿ ਜੇਕਰ ਭਗਵਾਨ ਵਾਲਮੀਕਿ ਜੀ ਦੇ ਜੀਵਨ ਤੇ ਨਜ਼ਰ ਮਾਰੀਏ ਤਾਂ ਭਗਵਾਨ ਵਾਲਮੀਕਿ ਜੀ ਦੁਆਰਾ ਰਮਾਇਣ ਲਿਖੀ ਸੀ। ਵਾਲਮੀਕਿ ਜੈਯੰਤੀ ਨੂੰ ਪ੍ਰਗਟ ਦਿਵਸ ਦੇ ਰੂਪ ਮਨਾਇਆ ਜਾਦਾ ਹੈ। 

       ਸ.ਬੈਂਸ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਜੀ ਦੀ ਮੁਲਾਕਾਤ ਭਗਵਾਨ ਰਾਮ ਚੰਦਰ ਜੀ ਨਾਲ ਉਨ੍ਹਾਂ ਦੇ ਬਨਵਾਸ ਦੌਰਾਨ ਹੋਈ ਸੀਇਹ ਵੀ ਕਿਹਾ ਜਾਦਾ ਹੈ ਕਿ ਭਗਵਾਨ ਵਾਲਮੀਕਿ ਜੀ ਨੇ ਸੀਤਾ ਮਾਤਾ ਨੂੰ ਆਪਣਾ ਆਸ਼ਰਮ ਰਹਿਣ ਲਈ ਦਿੱਤਾ ਸੀਜਿੱਥੇ ਉਨ੍ਹਾਂ ਨੇ ਆਪਣੇ ਪੁੱਤਰ ਲਵਕੁਸ਼ ਨੂੰ ਜਨਮ ਦਿੱਤਾ ਸੀ। ਲਵ ਤੇ ਕੁਸ਼ ਦੇ ਜਨਮ ਤੋ ਬਾਅਦ ਭਗਵਾਨ ਵਾਲਮੀਕਿ ਜੀ ਉਨ੍ਹਾਂ ਦੇ ਗੁਰੂ ਬਣ ਗਏ ਸਨ ਤੇ ਉਨ੍ਹਾਂ ਨੂੰ ਰਮਾਇਣ ਬਾਰੇ ਸਿੱਖਿਆ ਦਿੱਤੀਜਿਸ ਵਿੱਚ 24000 ਹਜ਼ਾਰ ਸਲੋਕ ਤੇ 7 ਕਾਂਡ ਹਨ। ਉਨ੍ਹਾਂ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਜੀ ਦੁਆਰਾ ਲਿਖੀ ਰਮਾਇਣ ਵਿੱਚ ਭਗਵਾਨ ਰਾਮ ਚੰਦਰ ਜੀ ਦੁਆਰਾ ਰਾਵਣ ਨੂੰ ਮਾਰਨ ਬਾਰੇ ਦੱਸਿਆ ਹੈ ਜਿਸ ਨੂੰ ਬੁਰਾਈ ਤੇ ਚੰਗਿਆਈ ਦੀ ਜਿੱਤ ਦੇ ਤਿਉਹਾਰ ਦੁਸਹਿਰੇ ਦੇ ਰੂਪ ਵਿਚ ਮਨਾਉਦੇ ਹਾਂ ਤੇ ਭਗਵਾਨ ਰਾਮ ਦੇ ਅਯੁੱਧਿਆ ਵਾਪਸ ਵਰਤਣ ਬਾਰੇ ਵੀ ਦੱਸਿਆ ਹੈ ਜਿਸ ਨੂੰ ਰੋਸ਼ਨੀ ਦੇ ਤਿਉਹਾਰ ਦੀਵਾਲੀ ਦੇ ਰੂਪ ਵਿਚ ਮਨਾਇਆ ਜਾਦਾ ਹੈ।

   ਕੈਬਨਿਟ ਮੰਤਰੀ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਜੀ ਦੁਆਰਾ ਲਿਖਤ ਰਮਾਇਣ ਨੂੰ ਪ੍ਰਸਿੱਧ ਧਾਰਮਿਕ ਗ੍ਰੰਥ ਵੱਜੋ ਮਾਨਤਾ ਪ੍ਰਾਪਤ ਹੈ। ਸ.ਬੈਂਸ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੂੰ ਆਦਿ ਕਵੀ ਜਾਂ ਪਹਿਲੇ ਕਵੀ ਦੇ ਰੂਪ ਵਿੱਚ ਜੀ ਜਾਣਿਆ ਜਾਦਾ ਹੈ। ਉਨ੍ਹਾਂ ਨੂੰ ਨਾਰਦ ਮੁਨੀ ਜੀ ਨੇ ਭਗਵਾਨ ਰਾਮ ਜੀ ਦੇ ਜੀਵਨ ਨਾਲ ਜੋੜਿਆ ਅਤੇ ਅੱਜ ਮਹਾਰਿਸ਼ੀ ਵਾਲਮੀਕਿ ਜੀ ਦੀਆਂ ਰਚਨਾਵਾ ਸਮੁੱਚੀ ਲੋਕਾਈ ਤੇ ਕੁੱਲ ਸੰਸਾਰ ਨੂੰ ਸੇਧ ਦੇ ਰਹੀਆਂ ਹਨ। ਇਸ ਮੌਕੇ ਮੈਂਬਰਾਂ ਵੱਲੋਂ  ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਵਿਸੇਸ਼ ਸਨਮਾਨ ਕੀਤਾ ਗਿਆ।

    ਇਸ ਮੌਕੇ ਡਾ.ਸੰਜੀਵ ਗੌਤਮ ਜਿਲ੍ਹਾ ਪ੍ਰਧਾਨਦਲੀਪ ਹੰਸ ਮੈਂਬਰ ਦਲਿਤ ਬੋਰਡਨਰਿੰਦਰਜੀਤ ਸਿੰਘ ਬਲਾਕ ਪ੍ਰਧਾਨਰਣਜੀਤ ਸਿੰਘ ਬੱਗਾਹਰਮਿੰਦਰ ਸਿੰਘਬਿਸ਼ਨ ਦਾਸਸੰਨੀ ਪ੍ਰਧਾਨਸੁਮਿਤ ਬਲਾਕ ਪ੍ਰਧਾਨਗੁਰਵਿੰਦਰ ਸਿੰਘ ਸ਼ੋਕਰ ਬਲਾਕ ਪ੍ਰਧਾਨਰਾਕੇਸ਼ ਚੋਧਰੀ ਪ੍ਰਧਾਨਰਜਿੰਦਰ ਗਿੱਲ ਤੇ ਵਿਨੋਦ ਭੱਟੀ ਹਾਜ਼ਰ ਸਨ।  

Advertisement

Latest News

ਭਗਵੰਤ ਸਿੰਘ ਮਾਨ,ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ ਦਾ ਉਦਘਾਟਨ ਕੀਤਾ ਜਾਵੇਗਾ ਭਗਵੰਤ ਸਿੰਘ ਮਾਨ,ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ ਦਾ ਉਦਘਾਟਨ ਕੀਤਾ ਜਾਵੇਗਾ
ਬਟਾਲਾ, 7 ਨਵੰਬਰ,2025:- ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ (New Tehsil Complex...
ਵਿੱਕੀ ਕੌਸ਼ਲ ਦੀ ਪਤਨੀ ਕੈਟਰੀਨਾ ਕੈਫ਼ ਨੇ ਪੁੱਤ ਨੂੰ ਜਨਮ ਦਿੱਤਾ ਹੈ
ਰਾਸ਼ਟਰੀ ਗੀਤ 'ਵੰਦੇ ਮਾਤਰਮ' ਦੇ 150 ਸਾਲ ਪੂਰੇ ਹੋਣ ਦੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 7 ਨਵੰਬਰ 2025 ਨੂੰ ਇੱਕ ਇਤਿਹਾਸਕ ਸਮਾਗਮ ਦਾ ਆਗਾਜ਼ ਕੀਤਾ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਵੰਬਰ 2025 ਜਲਦੀ ਭਾਰਤ ਦਾ ਦੌਰਾ ਕਰ ਸਕਦੇ ਹਨ 
ਦਿੱਲੀ ਵਿੱਚ ਠੰਢ ਵਧਣ ਦੇ ਨਾਲ ਮੌਸਮ ਵਿਭਾਗ ਦੀ ਚੇਤਾਵਨੀ ਹੈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-11-2025 ਅੰਗ 539
Realme GT 8 Pro ਜਲਦੀ ਹੀ ਭਾਰਤ ਵਿੱਚ ਲਾਂਚ ਹੋਵੇਗਾ