ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

ਚੰਡੀਗੜ੍ਹ, 23 ਅਪ੍ਰੈਲ

 

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਦੋ ਪ੍ਰਮੁੱਖ ਮੁਹਿੰਮਾਂ, ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ਤੇ ਵਾਰ’ਪੰਜਾਬ ਪੁਲਿਸ ਵੱਲੋਂ ਲੋਕਾਂ ਦੇ ਭਰਵੇਂ ਸਹਿਯੋਗ ਨਾਲ ਸਫਲਤਾਪੂਰਵਕ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਮੁਹਿੰਮਾਂ ਪੰਜਾਬ ਵਿੱਚੋਂ ਨਸ਼ਿਆਂ ਅਤੇ ਸੰਗਠਿਤ ਅਪਰਾਧਾਂ ਨੂੰ ਜੜ੍ਹੋਂ ਖਤਮ ਕਰਨ ਲਈ ਪ੍ਰਸ਼ਾਸਨ ਦੇ ਪੱਕੇ ਇਰਾਦੇ ਨੂੰ ਦਰਸਾਉਂਦੀਆਂ ਹਨ।

 

ਗੈਂਗਸਟਰ ਵਿਰੋਧੀ ਮੁਹਿੰਮ ਦੀ ਪ੍ਰਗਤੀ ਬਾਰੇ ਚਾਨਣਾ ਪਾਉਂਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਗੈਂਗਸਟਰਾਂ ਤੇ ਵਾਰ’ ਮੁਹਿੰਮ ਨੇ 92 ਦਿਨ ਪੂਰੇ ਕਰ ਲਏ ਹਨ ਅਤੇ ਇਕੱਲੇ 92ਵੇਂ ਦਿਨ ਹੀ ਪੰਜਾਬ ਪੁਲਿਸ ਨੇ 254 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ 4 ਨਾਜਾਇਜ਼ ਹਥਿਆਰ ਬਰਾਮਦ ਕੀਤੇ ਹਨ।ਉਨ੍ਹਾਂ ਅੱਗੇ ਦੱਸਿਆ ਕਿ ਇਸ ਮੁਹਿੰਮ ਤਹਿਤ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ ਹੁਣ 23,140 ਤੱਕ ਪਹੁੰਚ ਗਈ ਹੈਜਦਕਿ ਪੁੱਛਗਿੱਛ ਲਈ ਹਿਰਾਸਤ ਵਿੱਚ ਲਏ ਗਏ 79 ਵਿਅਕਤੀਆਂ ਵਿੱਚੋਂ 61 ਨੂੰ ਪੂਰੀ ਜਾਂਚ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਹੈ।

 

ਮੁਹਿੰਮ ਵਿੱਚ ਜਨਤਕ ਭਾਗੀਦਾਰੀ 'ਤੇ ਜ਼ੋਰ ਦਿੰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਲੋੜੀਂਦੇ ਗੈਂਗਸਟਰਾਂ ਬਾਰੇ ਜਾਣਕਾਰੀ ਮੰਗਣ ਲਈ ਜਨਤਕ ਅਪੀਲ ਕੀਤੀ ਸੀ ਅਤੇ ਨਾਗਰਿਕਾਂ ਨੇ ਇਸ ਦਾ ਭਰਵਾਂ ਹੁੰਗਾਰਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇੱਕ ਸਮਰਪਿਤ ਹੈਲਪਲਾਈਨ ਨੰਬਰ 93946-93946 ਸਥਾਪਤ ਕੀਤਾ ਗਿਆ ਹੈਜਿੱਥੇ ਲੋਕ ਗੁਪਤ ਰੂਪ ਵਿੱਚ ਜਾਣਕਾਰੀ ਸਾਂਝੀ ਕਰ ਸਕਦੇ ਹਨਜਿਸ ਨਾਲ ਉਨ੍ਹਾਂ ਦੀ ਪਛਾਣ ਪੂਰੀ ਤਰ੍ਹਾਂ ਸੁਰੱਖਿਅਤ ਰੱਖੀ ਜਾਂਦੀ ਹੈ।

 

ਨਸ਼ਾ ਵਿਰੋਧੀ ਮੁਹਿੰਮ ਬਾਰੇ ਗੱਲ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਆਪਣੇ 417ਵੇਂ ਦਿਨ ਵਿੱਚ ਪ੍ਰਵੇਸ਼ ਕਰ ਚੁੱਕੀ ਹੈ ਅਤੇ 417ਵੇਂ ਦਿਨ ਪੰਜਾਬ ਪੁਲਿਸ ਨੇ 98 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 1.1 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 60,000 ਨੂੰ ਪਾਰ ਕਰ ਗਈ ਹੈਜੋ ਕਿ ਨਸ਼ਿਆਂ ਵਿਰੁੱਧ ਪੰਜਾਬ ਦੀ ਜੰਗ ਵਿੱਚ ਇੱਕ ਵੱਡੀ ਪ੍ਰਾਪਤੀ ਹੈ।

 

ਦੋਵਾਂ ਮੁਹਿੰਮਾਂ ਦੀ ਸਫਲਤਾ ਦਾ ਸਿਹਰਾ ਦਿੰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਮਾਨ ਸਰਕਾਰ ਦੀ ਅਟੱਲ ਵਚਨਬੱਧਤਾ ਅਤੇ ਪੰਜਾਬ ਦੇ ਲੋਕਾਂ ਦੇ ਸਰਗਰਮ ਸਹਿਯੋਗ ਨੇ ਇਨ੍ਹਾਂ ਮੁਹਿੰਮਾਂ ਦੀ ਸਫਲਤਾ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਦੁਹਰਾਇਆ ਕਿ ਇਹ ਮੁਹਿੰਮਾਂ ਉਦੋਂ ਤੱਕ ਪੂਰੀ ਤਾਕਤ ਨਾਲ ਜਾਰੀ ਰਹਿਣਗੀਆਂ ਜਦੋਂ ਤੱਕ ਪੰਜਾਬ ਨਸ਼ਿਆਂ ਅਤੇ ਸੰਗਠਿਤ ਅਪਰਾਧ ਦੀ ਲਾਹਣਤ ਤੋਂ ਮੁਕਤ ਨਹੀਂ ਹੋ ਜਾਂਦਾ। 

Advertisement

Latest News

ਫਿਨਲੈਂਡ ਨਾਲ ਭਾਈਵਾਲੀ ਰਾਹੀਂ ਟ੍ਰੇਨ-ਦ-ਟ੍ਰੇਨਰ ਮਾਡਲ ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਨੂੰ ਅਗਲੇ ਪੱਧਰ ‘ਤੇ ਲੈ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫਿਨਲੈਂਡ ਨਾਲ ਭਾਈਵਾਲੀ ਰਾਹੀਂ ਟ੍ਰੇਨ-ਦ-ਟ੍ਰੇਨਰ ਮਾਡਲ ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਨੂੰ ਅਗਲੇ ਪੱਧਰ ‘ਤੇ ਲੈ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ:...
ਜਨਤਕ ਸਹਿਯੋਗ ਅਤੇ ਭਗਵੰਤ ਮਾਨ ਸਰਕਾਰ ਦਾ ਦ੍ਰਿੜ ਇਰਾਦਾ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ਤੇ ਵਾਰ’ ਦੀ ਸਫਲਤਾ ਦਾ ਆਧਾਰ: ਬਲਤੇਜ ਪੰਨੂ
ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ, ਜ਼ਬਤੀਆਂ ਵਿੱਚ ਭਾਰੀ ਉਛਾਲ
ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ ਦੀ ਹੁੰਦੀ ਲੁੱਟ ’ਤੇ ਲੱਗੇਗੀ ਰੋਕ : ਹਰਜੋਤ ਸਿੰਘ ਬੈਂਸ
ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ
ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ
ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋੜ ਰੁਪਏ ਦੇ ਹੜ੍ਹ-ਰੋਕੂ ਕੰਮ ਜਾਰੀ: ਬਰਿੰਦਰ ਕੁਮਾਰ ਗੋਇਲ