ਓ.ਟੀ.ਐਸ. ਸਕੀਮ ਨੂੰ ਭਰਵਾਂ ਹੁੰਗਾਰਾ ਭਗਵੰਤ ਮਾਨ ਸਰਕਾਰ ਦੀਆਂ ਪਾਰਦਰਸ਼ੀ ਅਤੇ ਕਾਰੋਬਾਰ ਪੱਖੀ ਨੀਤੀਆਂ ਵਿੱਚ ਟੈਕਸਦਾਤਾਵਾਂ ਦੇ ਭਰੋਸੇ ਨੂੰ ਦਰਸਾਉਂਦਾ: ਹਰਪਾਲ ਸਿੰਘ ਚੀਮਾ

ਓ.ਟੀ.ਐਸ. ਸਕੀਮ ਨੂੰ ਭਰਵਾਂ ਹੁੰਗਾਰਾ ਭਗਵੰਤ ਮਾਨ ਸਰਕਾਰ ਦੀਆਂ ਪਾਰਦਰਸ਼ੀ ਅਤੇ ਕਾਰੋਬਾਰ ਪੱਖੀ ਨੀਤੀਆਂ ਵਿੱਚ ਟੈਕਸਦਾਤਾਵਾਂ ਦੇ ਭਰੋਸੇ ਨੂੰ ਦਰਸਾਉਂਦਾ: ਹਰਪਾਲ ਸਿੰਘ ਚੀਮਾ

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ
 
ਓ.ਟੀ.ਐਸ. ਸਕੀਮ ਨੂੰ ਭਰਵਾਂ ਹੁੰਗਾਰਾ ਭਗਵੰਤ ਮਾਨ ਸਰਕਾਰ ਦੀਆਂ ਪਾਰਦਰਸ਼ੀ ਅਤੇ ਕਾਰੋਬਾਰ ਪੱਖੀ ਨੀਤੀਆਂ ਵਿੱਚ ਟੈਕਸਦਾਤਾਵਾਂ ਦੇ ਭਰੋਸੇ ਨੂੰ ਦਰਸਾਉਂਦਾ: ਹਰਪਾਲ ਸਿੰਘ ਚੀਮਾ

ਓ.ਟੀ.ਐਸ. ਸਕੀਮ ਤਹਿਤ ਪੁਰਾਣੇ ਵੈਟ ਬਕਾਏ 'ਤੇ ਰਾਹਤ ਨਾਲ ਕਾਰੋਬਾਰਾਂ ਨੂੰ ਨਵੀਂ ਸ਼ੁਰੂਆਤ ਦਾ ਮੌਕਾ, ਮੁਕੱਦਮੇਬਾਜ਼ੀ ਘਟੇਗੀ ਅਤੇ ਮਾਲੀਆ ਹੋਵੇਗਾ ਮਜ਼ਬੂਤ: ਹਰਪਾਲ ਸਿੰਘ ਚੀਮਾ

ਛੋਟਾਂ ਦੇ ਨਾਲ ਪੁਰਾਣੇ ਬਕਾਏ ਨਿਪਟਾਉਣ ਦਾ ਸੁਨਹਿਰੀ ਮੌਕਾ, ਵਪਾਰੀ ਸਮਾਂ ਸੀਮਾ ਖਤਮ ਹੋਣ ਤੋਂ ਪਹਿਲਾਂ ਕਦਮ ਚੁੱਕਣ: ਹਰਪਾਲ ਸਿੰਘ ਚੀਮਾ

ਸਮਾਂ ਸੀਮਾ ਮਗਰੋਂ ਸਰਕਾਰ ਰਾਹਤ ਦੀ ਬਜਾਏ ਸਖ਼ਤ ਕਾਰਵਾਈ ਕਰੇਗੀ, ਕਾਰਵਾਈ ਲਈ ਪਹਿਲਾਂ ਹੀ 8,000 ਜਾਇਦਾਦਾਂ ਦੀ ਕੀਤੀ ਗਈ ਪਛਾਣ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 22 ਮਾਰਚ 2026:-  ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵੈਟ ਬਕਾਏ ਲਈ ਯਕਮੁਸ਼ਤ ਨਿਪਟਾਰਾ (ਓ.ਟੀ.ਐਸ.) ਸਕੀਮ ਨੂੰ ਭਾਰੀ ਹੁੰਗਾਰਾ ਮਿਲਿਆ ਹੈ, ਜਿਸ ਤਹਿਤ ਲਗਭਗ 298.39 ਕਰੋੜ ਰੁਪਏ ਦੇ ਬਕਾਏ ਵਾਲੀਆਂ 7,845 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ 111.16 ਕਰੋੜ ਪ੍ਰਾਪਤ ਕੀਤੇ ਜਾ ਚੁੱਕੇ ਹਨ। ਪੁਰਾਣੇ ਟੈਕਸ ਬੋਝ ਨੂੰ ਖਤਮ ਕਰਨ ਦੇ ਨਾਲ-ਨਾਲ ਮਾਲੀਏ ਨੂੰ ਹੁਲਾਰਾ ਦੇਣ ਲਈ ਇਸ ਨੂੰ ਇੱਕ ਫੈਸਲਾਕੁੰਨ ਕਦਮ ਦੱਸਦਿਆਂ, ਵਿੱਤ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਇਸ ਰਾਹਤ ਦੀ ਸਮਾਂ ਸੀਮਾ 31 ਮਾਰਚ ਤੱਕ ਹੈ, ਜਿਸ ਤੋਂ ਬਾਅਦ ਸਰਕਾਰ ਸਖ਼ਤ ਵਸੂਲੀ ਦੇ ਮੋਡ ਵਿੱਚ ਆ ਜਾਵੇਗੀ, ਅਤੇ ਇਸ ਕਾਰਵਾਈ ਲਈ ਲਗਭਗ 8,000 ਜਾਇਦਾਦਾਂ ਦੀ ਪਹਿਲਾਂ ਹੀ ਪਛਾਣ ਕੀਤੀ ਜਾ ਚੁੱਕੀ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਸ ਸਕੀਮ ਨਾਲ ਪਹਿਲਾਂ ਹੀ ਕੁੱਲ 111.16 ਕਰੋੜ ਰੁਪਏ ਦੀ ਪ੍ਰਾਪਤੀ ਹੋ ਚੁੱਕੀ ਹੈ। ਲੁਧਿਆਣਾ, ਅੰਮ੍ਰਿਤਸਰ, ਜਲੰਧਰ, ਪਟਿਆਲਾ ਅਤੇ ਰੋਪੜ ਡਿਵੀਜ਼ਨਾਂ ਦੀ ਸਰਗਰਮ ਸ਼ਮੂਲੀਅਤ ਸ਼ਲਾਘਾਯੋਗ ਹੈ। ਇਨ੍ਹਾਂ ਪ੍ਰਮੁੱਖ ਜ਼ਿਲ੍ਹਿਆਂ ਤੋਂ ਮਿਲਿਆ ਭਰਵਾਂ ਹੁੰਗਾਰਾ ਸਕੀਮ ਦੇ ਵੱਡੇ ਵਿੱਤੀ ਲਾਭਾਂ ਬਾਰੇ ਵੱਧ ਰਹੀ ਜਾਗਰੂਕਤਾ ਨੂੰ ਦਰਸਾਉਂਦਾ ਹੈ।”

ਇੱਕ ਜ਼ੋਰਦਾਰ ਅਪੀਲ ਜਾਰੀ ਕਰਦਿਆਂ ਉਨ੍ਹਾਂ ਕਿਹਾ, “ਕਿਉਂਕਿ ਇਹ ਸਕੀਮ 31 ਮਾਰਚ, 2026 ਨੂੰ ਆਪਣੇ ਅੰਤਿਮ ਪੜਾਅ 'ਤੇ ਪਹੁੰਚ ਰਹੀ ਹੈ, ਇਸ ਲਈ ਸਾਰੇ ਯੋਗ ਟੈਕਸਦਾਤਾਵਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਸੂਬੇ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਕਾਰੋਬਾਰੀਆਂ ਨੂੰ ਓ.ਟੀ.ਐਸ. ਖਿੜਕੀ ਪੱਕੇ ਤੌਰ 'ਤੇ ਬੰਦ ਹੋਣ ਤੋਂ ਪਹਿਲਾਂ ਲੰਬਿਤ ਵੈਟ ਬਕਾਏ ਹੱਲ ਕਰਨ ਅਤੇ ਸੂਬੇ ਦੇ ਟੈਕਸ ਢਾਂਚੇ ਨਾਲ ਸਹਿਜੇ ਹੀ ਜੁੜਨ ਦੇ ਇਸ ਆਖਰੀ ਮੌਕੇ ਨੂੰ ਨਹੀਂ ਗੁਆਉਣਾ ਚਾਹੀਦਾ। ਇਸ ਸਕੀਮ ਤਹਿਤ ਦਿੱਤੀ ਗਈ ਬੇਮਿਸਾਲ ਨਰਮੀ ਅਤੇ ਵੱਡੀਆਂ ਛੋਟਾਂ ਪੂਰੀ ਤਰ੍ਹਾਂ ਸਮਾਂਬੱਧ ਹਨ।”

ਟੈਕਸਦਾਤਾਵਾਂ ਨੂੰ ਇਸ ਆਖਰੀ ਮੌਕੇ ਦਾ ਲਾਭ ਉਠਾਉਣ ਲਈ ਉਤਸ਼ਾਹਿਤ ਕਰਦਿਆਂ, ਵਿੱਤ ਮੰਤਰੀ ਨੇ ਸੁਚੇਤ ਕੀਤਾ, "ਸਮਾਂ ਸੀਮਾ ਖਤਮ ਹੋਣ ਤੋਂ ਬਾਅਦ ਸੂਬਾ ਸਰਕਾਰ ਦਾ ਮੌਜੂਦਾ ਸਹੂਲਤਾਂ ਅਤੇ ਛੋਟਾਂ ਵਾਲਾ ਰਵੱਈਆ ਕੁਦਰਤੀ ਤੌਰ 'ਤੇ ਸਖ਼ਤ ਕਾਨੂੰਨੀ ਪਾਲਣਾ ਅਤੇ ਬਿਨਾਂ ਸਮਝੌਤੇ ਵਾਲੇ ਵਸੂਲੀ ਪ੍ਰੋਟੋਕੋਲ ਵਿੱਚ ਬਦਲ ਜਾਵੇਗਾ, ਜਿਸ ਨਾਲ ਨਿਪਟਾਰੇ ਵਾਲੇ ਰਹਿ ਗਏ ਪੁਰਾਣੇ ਖਾਤੇ ਬਿਨਾਂ ਕਿਸੇ ਛੋਟ ਦੇ ਆਮ ਕਾਨੂੰਨੀ ਜਾਂਚ ਦੇ ਘੇਰੇ ਵਿੱਚ ਆ ਜਾਣਗੇ।"

ਵਿੱਤ ਮੰਤਰੀ ਨੇ ਅੱਗੇ ਕਿਹਾ ਕਿ 31 ਮਾਰਚ 2026 ਤੋਂ ਬਾਅਦ, ਜਿਨ੍ਹਾਂ ਮਾਮਲਿਆਂ ਵਿੱਚ ਬਕਾਏ ਅਦਾ ਨਹੀਂ ਕੀਤੇ ਗਏ ਹਨ, ਉਨ੍ਹਾਂ ਵਿੱਚ ਕਾਨੂੰਨ ਦੀਆਂ ਵਿਵਸਥਾਵਾਂ ਅਨੁਸਾਰ ਵਸੂਲੀ ਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾ ਕਿਹਾ ਕਿ ਤਿਆਰੀ ਦੇ ਹਿੱਸੇ ਵਜੋਂ, ਜਿੱਥੇ ਵੀ ਜ਼ਰੂਰੀ ਹੋਵੇ, ਲੋੜੀਂਦੀ ਕਾਰਵਾਈ ਲਈ ਲਗਭਗ 8,000 ਜਾਇਦਾਦਾਂ ਦੀ ਪਹਿਲਾਂ ਹੀ ਪਛਾਣ ਕੀਤੀ ਜਾ ਚੁੱਕੀ ਹੈ।

ਇਸ ਉਪਰਾਲੇ ਪਿੱਛੇ ਮੁੱਖ ਉਦੇਸ਼ 'ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਓ.ਟੀ.ਐੱਸ. ਸਕੀਮ ਨੂੰ ਮਿਲਿਆ ਭਰਵਾਂ ਹੁੰਗਾਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪਾਰਦਰਸ਼ੀ ਅਤੇ ਵਪਾਰ-ਪੱਖੀ ਨੀਤੀਆਂ ਵਿੱਚ ਕਰਦਾਤਾਵਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ। ਇਸ ਉਪਰਾਲੇ ਦਾ ਉਦੇਸ਼ ਰਾਹਤ ਪ੍ਰਦਾਨ ਕਰਨਾ, ਮੁਕੱਦਮੇਬਾਜ਼ੀ ਨੂੰ ਘਟਾਉਣਾ ਅਤੇ ਸੂਬੇ ਦੀ ਮਾਲੀਆ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਹੈ।" ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਵੱਲੋਂ ਇਹ ਸਕੀਮ ਖਾਸ ਤੌਰ 'ਤੇ ਪੁਰਾਣੀਆਂ ਵੈਟ ਦੇਣਦਾਰੀਆਂ ਦਾ ਵਿਆਜ ਅਤੇ ਜੁਰਮਾਨੇ ਵਿੱਚ ਭਾਰੀ ਛੋਟ ਨਾਲ ਨਿਪਟਾਰਾ ਕਰਨ ਦਾ ਸੁਨਹਿਰੀ ਮੌਕਾ ਦੇਣ ਲਈ ਤਿਆਰ ਕੀਤੀ ਗਈ, ਤਾਂ ਜੋ ਕਾਰੋਬਾਰੀਆਂ ਨੂੰ ਸਾਫ਼-ਸੁਥਰੇ ਵਿੱਤੀ ਖਾਤੇ ਨਾਲ ਨਵੀਂ ਸ਼ੁਰੂਆਤ ਕਰਨ ਦੇ ਯੋਗ ਬਣਾਇਆ ਜਾ ਸਕੇ।

Advertisement

Latest News

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਖਟਕੜ ਕਲਾਂ, 23 ਮਾਰਚ 2026: ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਦੇ ਮੁੱਖ...
ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ
ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ
ਅਗਾਮੀ ਝੋਨੇ ਦੀ ਲਵਾਈ ਤੋਂ ਪਹਿਲਾਂ 86 ਫ਼ੀਸਦ ਤੱਕ ਪੁੱਜ ਜਾਵੇਗੀ ਨਹਿਰੀ ਪਾਣੀ ਅਧੀਨ ਸਿੰਚਾਈ: ਬਰਿੰਦਰ ਕੁਮਾਰ ਗੋਇਲ
ਵਿਦਿਆਰਥੀਆਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰੇਗੀ ਇਸਰੋ ਦੇ ਪ੍ਰਮੁੱਖ ਕੇਂਦਰ ਦੀ ਯਾਤਰਾ : ਮੋਹਿੰਦਰ ਭਗਤ
ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ ਸੰਪਰਕ ਮੀਟਿੰਗ ਦਾ ਆਯੋਜਨ