ਸਮੂਹ ਪ੍ਰਿੰਟਿੰਗ ਪ੍ਰੈੱਸਾਂ ਦੇ ਮਾਲਕ ਚੋਣ ਸਮੱਗਰੀ ਦੀ ਛਪਾਈ ਮੌਕੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ -ਜ਼ਿਲ੍ਹਾ ਚੋਣ ਅਫ਼ਸਰ

ਸਮੂਹ ਪ੍ਰਿੰਟਿੰਗ ਪ੍ਰੈੱਸਾਂ ਦੇ ਮਾਲਕ ਚੋਣ ਸਮੱਗਰੀ ਦੀ ਛਪਾਈ ਮੌਕੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ -ਜ਼ਿਲ੍ਹਾ ਚੋਣ ਅਫ਼ਸਰ

ਤਰਨ ਤਾਰਨ, 07 ਅਕਤੂਬਰ (     ) - ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਦੇ ਮੱਦੇ-ਨਜ਼ਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ, ਆਈ.ਏ.ਐੱਸ. ਵੱਲੋਂ ਜ਼ਿਲ੍ਹੇ ਦੇ ਸਮੂਹ ਪ੍ਰਿੰਟਿੰਗ ਪ੍ਰੈਸ ਮਾਲਕਾਂ/ਨੁਮਾਇੰਦਿਆਂ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਐਸਐਸਪੀ ਤਰਨ ਤਾਰਨ ਸ੍ਰੀਮਤੀ ਰਵਜੋਤ ਕੌਰ ਗਰੇਵਾਲ, ਐੱਸ.ਡੀ.ਐੱਮ.-ਕਮ-ਈ.ਆਰ.ਓ. ਤਰਨ ਤਾਰਨ ਸ੍ਰੀ ਗੁਰਮੀਤ ਸਿੰਘ, ਸਹਾਇਕ ਕਮਿਸ਼ਨਰ (ਜਨਲਰ) ਕਰਨਵੀਰ ਸਿੰਘ, ਤਹਿਸੀਲਦਾਰ ਚੋਣਾਂ ਅਰਮਿੰਦਰਪਾਲ ਸਿੰਘ, ਡਾ. ਅਮਨਦੀਪ ਸਿੰਘ ਨੋਡਲ ਅਫ਼ਸਰ ਐਕਸਪੈਂਡੀਚਰ ਸੈੱਲ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।  

ਇਸ ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ ਨੇ ਪ੍ਰਿੰਟਿੰਗ ਪ੍ਰੈਸ ਮਾਲਕਾਂ/ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਆਦਰਸ਼ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰਚਾਰ ਸਮੱਗਰੀ ਪੈਂਫਲਿਟ ਜਾਂ ਇਸ਼ਤਿਹਾਰ ਛਾਪਣ ਸਮੇਂ ਉਸ ਉਪਰ ਛਾਪਕ ਅਤੇ ਪ੍ਰਕਾਸ਼ਕ ਦਾ ਨਾਮ ਅਤੇ ਪੂਰਾ ਪਤਾ ਛਾਪਣਾ ਲਾਜ਼ਮੀ ਹੋਵੇਗਾ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਕੋਈ ਵੀ ਪ੍ਰਚਾਰ ਸਮੱਗਰੀ ਛਾਪਣ ਤੋਂ ਪਹਿਲਾਂ ਇਹ ਘੋਸ਼ਣਾ ਪੱਤਰ ਲਿਆ ਜਾਵੇ ਕਿ ਇਹ ਚੋਣ ਸਮੱਗਰੀ ਕਿਸ ਵੱਲੋਂ ਅਤੇ ਕਿੰਨੀ ਗਿਣਤੀ ਵਿੱਚ ਛਪਵਾਈ ਜਾ ਰਹੀ ਹੈ ਅਤੇ ਛਾਪੀ ਗਈ ਪ੍ਰਚਾਰ ਸਮੱਗਰੀ ਦੀ ਖਰਚੇ ਸਮੇਤ ਸੂਚਨਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਨੂੰ ਦੇਣੀ ਲਾਜ਼ਮੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿਹੜੀ ਵੀ ਪ੍ਰਿੰਟਿੰਗ ਪ੍ਰੈੱਸ, ਪ੍ਰਚਾਰ ਸਮੱਗਰੀ ਨੂੰ ਛਾਪੇਗੀ ਉਸ ਵੱਲੋਂ ਬੈਨਰ, ਫ਼ਲੈਕਸ, ਪੋਸਟਰ, ਪੈਂਫਲਿਟ, ਕਿਤਾਬਚੇ ਉਪਰ ਆਪਣੀ ਪ੍ਰੈਸ ਦਾ ਨਾਮ, ਪਤਾ, ਗਿਣਤੀ ਛਾਪਣਾ ਵੀ ਲਾਜ਼ਮੀ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਿੰਟਿੰਗ ਪ੍ਰੈੱਸ ਵੱਲੋਂ ਜਾਤ-ਪਾਤ, ਧਰਮ ਆਦਿ ਵਿਰੁੱਧ ਕੋਈ ਵੀ ਇਤਰਾਜ਼ਯੋਗ ਮਟੀਰੀਅਲ ਨਹੀਂ ਛਾਪਿਆ ਜਾਵੇਗਾ। ਉਨ੍ਹਾਂ ਪ੍ਰਿੰਟਿੰਗ ਪ੍ਰੈਸ ਮਾਲਕਾਂ/ਨੁਮਾਇੰਦਿਆਂ ਨੂੰ ਕਿਹਾ ਕਿ ਜਿਹੜੀ ਪ੍ਰਿੰਟਿੰਗ ਪ੍ਰੈਸ ਦੇ ਮਾਲਕ ਵੱਲੋਂ ਚੋਣ ਕਮਿਸ਼ਨ ਦੀਆਂ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕੀਤੀ ਜਾਵੇਗੀ ਉਸ ਨੂੰ ਸੈਕਸ਼ਨ 127 (ਏ) ਤਹਿਤ ਛੇ ਮਹੀਨੇ ਤੱਕ ਦੀ ਕੈਦ ਜਾਂ ਜੁਰਮਾਨਾ ਜਾਂ ਫਿਰ ਦੋਨੋ ਹੀ ਸਜਾਵਾਂ ਦਿੱਤੀਆਂ ਜਾ ਸਕਦੀਆਂ ਹਨ।

--------------- 

Advertisement

Latest News

ਜੰਗਬੰਦੀ ਵਾਰਤਾ ਦੇ ਵਿਚਕਾਰ ਅਮਰੀਕੀ ਫੌਜ ਨੇ ਮੰਗਲਵਾਰ ਨੂੰ ਹੋਰਮੁਜ਼ ਸਟ੍ਰੇਟ ਨੇੜੇ ਬਾਰੂਦੀ ਸੁਰੰਗਾਂ ਵਿਛਾ ਰਹੀਆਂ ਕਿਸ਼ਤੀਆਂ ਨੂੰ ਨਿਸ਼ਾਨਾ ਬਣਾਇਆ ਜੰਗਬੰਦੀ ਵਾਰਤਾ ਦੇ ਵਿਚਕਾਰ ਅਮਰੀਕੀ ਫੌਜ ਨੇ ਮੰਗਲਵਾਰ ਨੂੰ ਹੋਰਮੁਜ਼ ਸਟ੍ਰੇਟ ਨੇੜੇ ਬਾਰੂਦੀ ਸੁਰੰਗਾਂ ਵਿਛਾ ਰਹੀਆਂ ਕਿਸ਼ਤੀਆਂ ਨੂੰ ਨਿਸ਼ਾਨਾ ਬਣਾਇਆ
ਤੇਲ ਅਵੀਵ, 26 ਮਈ, 2026, (ਆਜ਼ਾਦ ਸੋਚ ਨਿਊਜ਼):-   ਅਮਰੀਕਾ ਅਤੇ ਇਰਾਨ ਵਿਚਾਲੇ ਚੱਲ ਰਹੀ ਜੰਗਬੰਦੀ ਵਾਰਤਾ (Ceasefire Negotiations) ਦੇ ਦੌਰਾਨ...
ਚੰਡੀਗੜ੍ਹ ਦੇ ਸੈਕਟਰ-45 ਸਥਿਤ ਬੁੜੈਲ (Burail) ਇਲਾਕੇ ਵਿੱਚ ਸੋਮਵਾਰ ਸ਼ਾਮ ਨੂੰ ਇੱਕ ਬਹੁਤ ਹੀ ਭਿਆਨਕ ਹਾਦਸਾ ਵਾਪਰਿਆ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 26-05-2026 ਅੰਗ 798
ਨੀਟ ਤੋਂ ਬਾਅਦ ਹੁਣ ਸੀਬੀਐਸਈ ਮੁਲਾਂਕਣ ਵਿੱਚ ਗੜਬੜੀ, ਪ੍ਰਧਾਨ ਮੰਤਰੀ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ- ਕੇਜਰੀਵਾਲ
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾ ਕੇ ਭਾਜਪਾ ਨੇ ਦੇਸ਼ ਦੀ ਜਨਤਾ ਨੂੰ ਫਿਰ ਦਿੱਤਾ ਮਹਿੰਗਾਈ ਦਾ ਤੋਹਫ਼ਾ: ਬਲਤੇਜ ਪੰਨੂ
ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ
ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ 'ਆਪ' ਵਿੱਚ ਹੋਏ ਸ਼ਾਮਲ