ਝੋਨੇ ਦੀ ਪਰਾਲੀ ਹੁੰਦੀ ਪੌਸ਼ਟਿਕ ਤੱਤਾਂ ਨਾਲ ਭਰਪੂਰ-ਸੰਦੀਪ ਰਿਣਵਾਂ
By Azad Soch
On
ਫਾਜ਼ਿਲਕਾ, 2 ਨਵੰਬਰ
ਮੁੱਖ ਖੇਤੀਬਾੜੀ ਅਫ਼ਸਰ ਡਾ: ਸੰਦੀਪ ਰਿਣਵਾਂ ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਿਜਾਏ ਖੇਤ ਵਿੱਚ ਵਾਹ ਕੇ ਜ਼ਮੀਨ ਦੀ ਸਿਹਤ ਸੁਧਾਰਨ ਦੇ ਨਾਲ ਨਾਲ ਹਵਾ ਦਾ ਪ੍ਰਦੂਸ਼ਣ ਘਟਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਬੋਝ ਨਹੀਂ ਸਗੋਂ ਮਿੱਟੀ ਦੀ ਸਿਹਤ ਸੁਧਾਰਨ ਲਈ ਪੌਸ਼ਟਿਕ ਤੱਤਾਂ ਦਾ ਖਜ਼ਾਨਾ ਹੈ ,ਜਿਸ ਨੂੰ ਅੱਗ ਲਗਾ ਕੇ ਸਾੜਣ ਦੀ ਬਜਾਏ ਖੇਤਾਂ ਵਿੱਚ ਸੰਭਾਲ ਕੇ ਕਣਕ ਜਾਂ ਹੋਰ ਫਸਲਾਂ ਦੀ ਬਿਜਾਈ ਕਰਨੀ ਚਾਹੀਦੀ ਹੈ। ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਫਸਲਾਂ ਦੀ ਬਿਜਾਈ ਕਰਨ ਨਾਲ ਪੈਦਾਵਾਰ ਵਿੱਚ ਵਾਧਾ ਹੁੰਦਾ ਹੈ ਤੇ ਮਿੱਟੀ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ।
ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਬਹੁਤ ਹੀ ਹਾਨੀਕਾਰਕ ਗੈਸਾਂ ਗੈਸਾਂ ਹੁੰਦੀਆਂ ਹਨ ਜੋ ਬਜ਼ੁਰਗਾਂ, ਗਰਭਵਤੀ ਔਰਤਾਂ ਅਤੇ ਬੱਚਿਆਂ ਦੀ ਸਿਹਤ ਲਈ ਬਹੁਤ ਘਾਤ ਸਿੱਧ ਹੁੰਦੀਆਂ ਹਨ । ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਖੇਤਾਂ ਦੀ ਮਿੱਟੀ ਦੀ ਸਿਹਤ ਤੇ ਬੁਰਾ ਪ੍ਰਭਾਵ ਪੈਂਦਾ ਹੈ ਉਥੇ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ।ਪਰਾਲੀ ਨੂੰ ਅੱਗ ਲੱਗਣ ਕਾਰਨ ਨਿਕਲੇ ਸੂਖਮ ਕਣ ਹਵਾ ਵਿੱਚ ਮਿਲ ਕੇ ਕਈ ਪ੍ਰਕਾਰ ਦੀਆਂ ਭਿਆਨਕ ਬਿਮਾਰੀਆਂ ਜਿਵੇਂ ਦਿਲ,ਅੱਖਾਂ, ਚਮੜੀ ਅਤੇ ਸਾਹ ਆਦਿ ਦੀਆਂ ਬਿਮਾਰੀਆਂ ਦਾ ਕਾਰਨ ਬਣਦੇ ਹਨ ਜਿਸ ਨਾਲ ਬਜ਼ੁਰਗਾਂ,ਗਰਭਵਤੀ ਔਰਤਾਂ ਅਤੇ ਬੱਚਿਆਂ ਦੀ ਸਿਹਤ ਪ੍ਰਭਾਵਤ ਹੁੰਦੀ ਹੈ।
ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਤੀ ਮਾਹਿਰਾਂ ਵੱਲੋਂ ਹੁਣ ਅਨੇਕਾਂ ਅਜਿਹੀਆਂ ਤਕਨੀਕਾਂ/ਮਸ਼ੀਨਾਂ ਜਿਵੇਂ ਮਲਚਰ,ਹੈਪੀ ਸੀਡਰ,ਸੁਪਰ ਸੀਡਰ,ਸਮਾਰਟ ਸੀਡਰ,ਕਟਰ ਕਮ ਸ਼ਰੈਡਰ, ਉਲਟਾਵਾਂ ਹੱਲ, ਸਰਫੇਸ ਸੀਡਰ ਆਦਿ ਵਿਕਸਤ ਕੀਤੀਆਂ ਜਾ ਚੁੱਕੀਆਂ ਹਨ,ਜਿਨ੍ਹਾਂ ਦੀ ਵਰਤੋਂ ਨਾਲ ਪਰਾਲੀ ਦੀ ਸੰਭਾਲ ਕਰਕੇ ਨਾਂ ਕੇਵਲ ਵਧੇਰੇ ਪੈਦਾਵਾਰ ਹੀ ਲਈ ਜਾ ਸਕਦੀ ਹੈ ਬਲਕਿ ਜ਼ਮੀਨ ਦੀ ਸਿਹਤ ਵਿੱਚ ਵੀ ਸੁਧਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦੇ ਸਹੀ ਪ੍ਰਬੰਧਨ ਲਈ ਕਿਸਾਨਾਂ ਨੂੰ ਪਿੰਡ ਪਿੰਡ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ| ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕੇ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਇਸ ਨੂੰ ਜ਼ਮੀਨ ਵਿੱਚ ਰਲਾ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ| ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਜ਼ਿਲੇ ਦੇ ਖੇਤੀਬਾੜੀ ਅਫ਼ਸਰਾਂ ਨਾਲ ਸੰਪਰਕ ਕਰ ਸਕਦੇ ਹਨ।
Tags:
Related Posts
Latest News
28 Apr 2025 15:10:47
Chandigarh,28,APRIL,2025,(Azad Soch News):- ਪੰਜਾਬ ’ਚੋਂ 31 ਮਈ ਤੱਕ ਨਸ਼ਾ ਪੂਰੀ ਤਰ੍ਹਾਂ ਹੋਣਾ ਚਾਹੀਦੈ ਖ਼ਤਮ- ਮੁੱਖ ਮੰਤਰੀ ਤੋਂ ਬਾਅਦ DGP ਨੇ...