ਸ਼ੇਰਮਾਜਰਾ 'ਚ ਪੰਚਾਇਤੀ ਜਮੀਨ 'ਤੇ ਨਸ਼ਾ ਤਸਕਰ ਵੱਲੋਂ ਬਣਾਏ ਅਣ-ਅਧਿਕਾਰਤ ਮਕਾਨ 'ਤੇ ਪੁਲਿਸ ਦੀ ਇਮਦਾਦ ਨਾਲ ਚੱਲਿਆ ਪੀਲਾ ਪੰਜਾ

ਸ਼ੇਰਮਾਜਰਾ 'ਚ ਪੰਚਾਇਤੀ ਜਮੀਨ 'ਤੇ ਨਸ਼ਾ ਤਸਕਰ ਵੱਲੋਂ ਬਣਾਏ ਅਣ-ਅਧਿਕਾਰਤ ਮਕਾਨ 'ਤੇ ਪੁਲਿਸ ਦੀ ਇਮਦਾਦ ਨਾਲ ਚੱਲਿਆ ਪੀਲਾ ਪੰਜਾ

-ਯੁੱਧ ਨਸ਼ਿਆਂ ਵਿਰੁੱਧ: ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ-ਐਸ.ਐਸ.ਪੀ. ਵਰੁਣ ਸ਼ਰਮਾ

-ਕਿਹਾ, ਨਸ਼ਾ ਤਸਕਰਾਂ ਨੂੰ ਫੜਕੇ ਸਪਲਾਈ ਲਾਈਨ ਤੋੜੀ ਤੇ ਨਸ਼ਿਆਂ ਦੇ ਗੋਰਖ ਧੰਦੇ ਨਾਲ ਬਣਾਈ ਜਾਇਦਾਦ ਵਿਰੁੱਧ ਹੋਵੇਗੀ ਕਾਰਵਾਈ

ਪਟਿਆਲਾ, 1 ਜੂਨ,2025:- ਪਟਿਆਲਾ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਸ਼ੇਰਮਾਜਰਾ ਵਿਖੇ ਇੱਕ ਬਦਨਾਮ ਨਸ਼ਾ ਤਸਕਰ ਵੱਲੋਂ ਪੰਚਾਇਤੀ ਜਮੀਨ 'ਤੇ ਬਣਾਏ ਅਣ-ਅਧਿਕਾਰਤ ਮਕਾਨ ਉਪਰ ਪੀਲਾ ਪੰਜਾ ਚਲਵਾ ਕੇ ਇਸ ਨੂੰ ਢਹਿ ਢੇਰੀ ਕਰਵਾਇਆ। ਇਸ ਮੁਹਿੰਮ ਦੀ ਅਗਵਾਈ ਕਰਦਿਆਂ ਐਸ.ਐਸ.ਪੀ. ਵਰੁਣ ਸ਼ਰਮਾ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਐਸ.ਐਸ.ਪੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਨਸ਼ਿਆਂ ਦੇ ਕਾਲੇ ਕਾਰੋਬਾਰ 'ਚ ਲਗੇ ਅਨਸਰਾਂ ਨੂੰ ਸਖ਼ਤ ਸੁਨੇਹਾ ਹੈ ਕਿ ਉਹ ਜਾਂ ਤਾਂ ਨਸ਼ਿਆਂ ਦਾ ਕਾਲਾ ਕਾਰੋਬਾਰ ਛੱਡ ਦੇਣ ਜਾਂ ਫਿਰ ਪੰਜਾਬ ਛੱਡਣ।

ਵਰੁਣ ਸ਼ਰਮਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਆਪਣੀ ਜੰਗੀ ਪੱਧਰ 'ਤੇ ਵਿੱਢੀ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੇ ਅੱਜ ਸ਼ੇਰਮਾਜਰਾ ਦੇ ਬਦਨਾਮ ਸਮੱਗਲਰ, ਰਜਿੰਦਰ ਸਿੰਘ ਰਾਠਾ ਪੁੱਤਰ ਰੀਠਾ ਸਿੰਘ ਜਿਸ ਉਪਰ ਅੱਧੀ ਦਰਜਨ ਤੋਂ ਵੱਧ ਮੁਕਦਮੇ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਹਨ, ਵੱਲੋਂ ਖਸਰਾ ਨੰਬਰ 127 'ਤੇ ਪੰਚਾਇਤੀ ਜਮੀਨ ਉਪਰ ਬਣਾਈ ਗਈ ਅਣਅਧਿਕਾਰਤ ਰਿਹਾਇਸ਼ ਨੂੰ ਢੁਹਾਇਆ ਹੈ।

ਐਸ.ਐਸ.ਪੀ. ਨੇ ਦੱਸਿਆ ਕਿ ਸ਼ੇਰਮਾਜਰਾ ਦੀ ਪੰਚਾਇਤ ਨੇ ਪੰਚਾਇਤੀ ਜਮੀਨ ਤੋਂ ਨਜਾਇਜ਼ ਕਬਜ਼ਾ ਛੁਡਵਾਉਣ ਲਈ ਗ੍ਰਾਮ ਪੰਚਾਇਤੀ ਰਾਜ ਐਕਟ 1994 ਦੀ ਧਾਰਾ 34 ਤਹਿਤ ਮਤਾ ਪਾਇਆ ਸੀ, ਜਿਸ ਕਰਕੇ ਬੀ.ਡੀ.ਪੀ.ਓ. ਪਟਿਆਲਾ ਵੱਲੋਂ ਇਹ ਨਜਾਇਜ਼ ਕਬਜਾ ਛੁਡਵਾਉਣ ਲਈ ਪੁਲਿਸ ਇਮਦਾਦ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪੁਲਿਸ ਨਸ਼ਾ ਤਸਕਰਾਂ ਨੂੰ ਇੱਕ ਸਖ਼ਤ ਸੁਨੇਹਾ ਦੇ ਰਹੀ ਹੈ ਕਿ ਉਹ ਨਸ਼ਿਆਂ ਦੇ ਕਾਲੇ ਕਾਰੋਬਾਰ ਨੂੰ ਤੌਬਾ ਆਖ ਦੇਣ ਅਤੇ ਚੰਗਾ ਰਸਤਾ ਅਖ਼ਤਿਆਰ ਕਰਨ।

ਐਸ.ਐਸ.ਪੀ. ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਚੱਲ ਰਹੀ ਮੁਹਿੰਮ ਤਹਿਤ ਨਸ਼ਾ ਤਸਕਰੀ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ 'ਤੇ ਚਲਦਿਆਂ ਪਟਿਆਲਾ ਪੁਲਿਸ ਅਜਿਹੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖੇਗੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਨਸ਼ਿਆਂ ਦੀ ਦਲਦਲ 'ਚ ਫਸੇ

ਇਸ ਪਿੰਡ ਸ਼ੇਰਮਾਜਰਾ 'ਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 10 ਮੁਕੱਦਮੇ ਦਰਜ ਕੀਤੇ ਗਏ ਹਨ ਅਤੇ ਹੁਣ ਇੱਥੇ ਕਿਸੇ ਵੀ ਨਸ਼ਾ ਤਸਕਰ ਦਾ ਕੋਈ ਨਾਮੋ ਨਿਸ਼ਾਨ ਨਹੀਂ ਹੈ। ਇਸ ਦੌਰਾਨ ਪਿੰਡ ਵਾਸੀਆਂ ਨੇ ਪੁਲਿਸ ਦੀ ਇਸ ਕਾਰਵਾਈ ਦੀ ਭਰਵੀਂ ਸ਼ਲਾਘਾ ਵੀ ਕੀਤੀ। ਇਸ ਮੌਕੇ ਐਸ.ਪੀ. ਸਿਟੀ ਵੈਭਵ ਚੌਧਰੀ, ਡੀ.ਐਸ.ਪੀ. ਜੀ.ਐਸ. ਸਿਕੰਦ ਤੇ ਐਸ.ਐਚ.ਓ. ਥਾਣਾ ਪਸਿਆਣਾ ਅਜੇ ਪਰੋਚਾ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Advertisement

Advertisement

Latest News

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
Patiala,14,DEC,2025,(Azad Soch News):-  ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ (Zila Parishad and Panchayat Samiti Elections) ਲਈ ਵੋਟਿੰਗ ਅੱਜ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ