ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਪੰਚਾਇਤੀ ਜਮੀਨਾਂ ਉਪਲਬਧ : ਡਿਪਟੀ ਕਮਿਸ਼ਨਰ
By Azad Soch
On
ਬਠਿੰਡਾ, 29 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਇਸ ਦੇ ਨਿਪਟਾਰੇ ਲਈ ਪੰਚਾਇਤੀ ਜ਼ਮੀਨਾਂ ਉਪਲਬਧ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਬਠਿੰਡਾ ਅਧੀਨ ਪੈਂਦੇ ਪਿੰਡ ਝੂੰਬਾ 'ਚ 15 ਏਕੜ, ਜੋਧਪੁਰ ਰੁਮਾਣਾ ਵਿੱਚ 20 ਏਕੜ ਅਤੇ ਪਿੰਡ ਤਿਉਣਾ 5 ਏਕੜ ਪੰਚਾਇਤੀ ਜ਼ਮੀਨ ਪਰਾਲੀ ਦੀ ਸਾਂਭ-ਸੰਭਾਲ ਲਈ ਉਪਲਬਧ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਮੌੜ ਦੇ ਏਰੀਏ ਵਿੱਚ ਪਿੰਡ ਕੁੱਤੀਵਾਲ ਕਲਾ, ਥੰਮਣਗੜ ਅਤੇ ਘੁੰਮਣ ਖੁਰਦ ਚ 1.5-1.5 ਏਕੜ ਪੰਚਾਇਤੀ ਜ਼ਮੀਨ ਉਪਲਬਧ ਹੈ।
ਇਸੇ ਤਰ੍ਹਾਂ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਫੂਲ ਭਗਤਾ ਦੇ ਏਰੀਏ ਚ ਪਿੰਡ ਕੋਠੇ ਮੱਲੂਆਣਾ (ਮਹਿਰਾਜ), ਸੇਲਬਰਾਹ, ਦੁੱਲੇਵਾਲ ਅਤੇ ਦਿਆਲਪੁਰਾ ਭਾਈਕਾ ਚ 10-10 ਏਕੜ ਪੰਚਾਇਤੀ ਜ਼ਮੀਨ ਪਰਾਲੀ ਦੀ ਸੰਭਾਲ ਲਈ ਉਪਲਬਧ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਪਰਾਲੀ ਦੀ ਸੰਭਾਲ ਕਰਨ ਲਈ ਕੋਈ ਸਮੱਸਿਆ ਦਰਪੇਸ਼ ਆਉਂਦੀ ਹੈ ਤਾਂ ਉਹ ਉਕਤ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨਾਲ ਰਾਬਤਾ ਕਰਕੇ ਇਹਨਾਂ ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ ਵਿੱਚ ਪਰਾਲੀ ਰੱਖ ਸਕਦੇ ਹਨ।
Tags:
Related Posts
Latest News
17 Jun 2025 19:25:31
ਚੰਡੀਗੜ੍ਹ, 17 ਜੂਨ:ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਵਾਸੀ ਪਿੰਡ...
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਵੋਟਰਾਂ ਦੀ ਸੁਵਿਧਾ ਲਈ ਚੋਣ ਕਮਿਸ਼ਨ ਵੱਲੋਂ ਮੋਬਾਈਲ ਜਮ੍ਹਾਂ ਕਰਵਾਉਣ ਦੀ ਸਹੂਲਤ ਸ਼ੁਰੂ