ਪੰਚਾਇਤਾਂ ਪਿੰਡਾਂ ਦੇ ਸਰਵਪੱਖੀ ਵਿਕਾਸ ਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਨੂੰ ਤਰਜੀਹ ਦੇਣ-ਵਿਧਾਇਕ ਰਾਏ

ਪੰਚਾਇਤਾਂ ਪਿੰਡਾਂ ਦੇ ਸਰਵਪੱਖੀ ਵਿਕਾਸ ਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਨੂੰ ਤਰਜੀਹ ਦੇਣ-ਵਿਧਾਇਕ ਰਾਏ

ਫ਼ਤਹਿਗੜ੍ਹ ਸਾਹਿਬ, 13 ਫਰਵਰੀ:

          ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਅੱਜ ਬਲਾਕ ਸਰਹਿੰਦ ਅਧੀਨ ਪੈਂਦੀਆਂ ਪੰਚਾਇਤਾਂਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਤੇ ਮਗਨਰੇਗਾ ਸਟਾਫ ਨਾਲ ਬੱਚਤ ਭਵਨ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਅਤੇ ਬਲਾਕ ਦੀਆਂ ਨਵੀਂਆਂ ਬਣੀਆਂ ਪੰਚਾਇਤਾਂ ਨੂੰ ਪਿੰਡਾਂ ਦੇ ਸਰਵਪੱਖੀ ਵਿਕਾਸ ਕਾਰਜ ਕਰਵਾਉਣ ਤੇ ਲੋਕਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਸ ਮੌਕੇ  ਪਿੰਡਾਂ ਦੇ ਸਰਪੰਚਾਂ ਤੋਂ ਉਨ੍ਹਾਂ ਦੀਆਂ ਮੁਸ਼ਕਲਾਂ ਬਾਰੇ  ਜਾਣਕਾਰੀ ਹਾਸਲ ਕੀਤੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਹੱਲ ਵੀ ਕਰਵਾਇਆ।

          ਇਸ ਮੌਕੇ ਵਿਧਾਇਕ ਰਾਏ ਨੇ ਨਵੀਂਆਂ ਪੰਚਾਇਤਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਤੇ ਵਿਕਾਸ ਕਾਰਜਾਂ ਵਾਸਤੇ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਪੰਚਾਇਤਾਂ ਨੂੰ ਇਹ ਵੀ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜ ਪਿੰਡਾਂ ਦੇ ਲੋਕਾਂ ਦੀ ਸਹਿਮਤੀ ਨਾਲ ਅਤੇ ਪਾਰਟੀਬਾਜੀ ਤੋਂ ਉਪਰ ਉੱਠ ਕੇ ਕਰਵਾਉਣ ਨੂੰ ਤਰਜ਼ੀਹ ਦਿੱਤੀ ਜਾਵੇ ਤਾਂ ਜੋ ਬਲਾਕ ਦੇ ਪਿੰਡਾਂ ਨੂੰ ਨਮੂਨੇ ਦੇ ਪਿੰਡ ਬਣਾਇਆ ਜਾ ਸਕੇ।

          ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਦੇ ਕੰਮਾਂ ਲਈ ਦਫ਼ਤਰਾਂ ਵਿੱਚ ਆਉਣ ਵਾਲੇ ਪੰਚਾਂ ਤੇ ਸਰਪੰਚਾਂ ਨੂੰ ਪੂਰਾ ਸਤਿਕਾਰ ਦਿੱਤਾ ਜਾਵੇ ਤੇ ਉਨ੍ਹਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਨੇਪਰੇ ਚੜਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਚਾਇਤਾਂ ਲੋਕਤੰਤਰ ਦਾ ਮੁੱਢ ਹੁੰਦੀਆਂ ਹਨ ਅਤੇ ਸਾਡੀ ਆਬਾਦੀ ਦਾ ਵਧੇਰੇ ਹਿੱਸਾਂ ਪਿੰਡਾਂ ਨਾਲ ਹੀ ਸਬੰਧਤ ਹੈ।

          ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਸੁਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਸੰਵਿਧਾਨ ਅਨੁਸਾਰ ਲੋਕਤੰਤਰ ਵਿੱਚ ਲੋਕਾਂ ਵੱਲੋਂ ਚੁਂਣੇ ਨੁਮਾਇੰਦਿਆਂ ਦਾ ਅਹਿਮ ਸਥਾਨ ਹੁੰਦਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋਕਾਂ ਦੇ ਪ੍ਰਤੀਨਿਧੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਤਾੜਨਾ ਕੀਤੀ ਕਿ ਪਿੰਡਾਂ ਦੀਆਂ ਪੰਚਾਇਤਾਂ ਨੂੰ ਬਿਨਾਂ ਕਿਸੇ ਕਾਰਨ ਤੰਗ ਪ੍ਰੇਸ਼ਾਨ ਕਰਨ ਵਾਲੇ ਅਧਿਕਾਰੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਲੋਕਾਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

          ਇਸ ਮੌਕੇ ਪੰਚਾਇਤੀ ਰਾਜ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਜਸਬੀਰ ਸਿੰਘਬੀ.ਡੀ.ਪੀ.ਓ. ਸਰਹਿੰਦ ਦੀਪਸ਼ਿਖਾਦਫਤਰ ਸਕੱਤਰ ਬਹਾਦਰ ਖਾਨਮਨਦੀਪ ਸਿੰਘ ਪੋਲਾਮਾਨਵ ਟਿਵਾਣਾਐਡਵੋਕੇਟ ਕਮਰਵੀਰ ਸਿੰਘ ਰਾਏ ਤੋਂ ਇਲਾਵਾ ਵੱਡੀ ਗਿਣਤੀ ਦੇ ਵਿੱਚ ਵਿਭਾਗਾਂ ਦੇ ਅਧਿਕਾਰੀ ਕਰਮਚਾਰੀ ਅਤੇ ਸਰਪੰਚ ਸਾਹਿਬਾਨ ਮੌਜੂਦ ਸਨ।\

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-03-2025 ਅੰਗ 664 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-03-2025 ਅੰਗ 664
ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ...
ਕੈਬਨਿਟ ਮੰਤਰੀ ਅਰੋੜਾ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਕਾਰਗੁਜ਼ਾਰੀ ਦੀ ਸਮੀਖਿਆ
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਤੌਰ ਖਜਾਨਾ ਮੰਤਰੀ ਪੇਸ਼ ਕੀਤਾ ਵਿੱਤ ਸਾਲ 2025-26 ਦਾ ਸੂਬਾ ਬਜਟ
ਹਾਫਿਜ਼ ਦਾ ਕਰੀਬੀ ਅਬੂ ਕਤਲ ਪਾਕਿਸਤਾਨ 'ਚ ਮਾਰਿਆ ਗਿਆ
ਸਰਕਾਰ-ਸਨਅਤਕਾਰ ਮਿਲਣੀ ਦਾ ਉਦੇਸ਼ ਉਦਯੋਗ ਨਾਲ ਜੁੜੀਆਂ ਸਮੱਸਿਆਵਾਂ ਹੱਲ ਕਰਨਾ
ਉਦਯੋਗਪਤੀਆਂ ਵੱਲੋਂ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਅਹਿਮ ਪਹਿਲਕਦਮੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ 
ਆਪ' ਸਰਕਾਰ ਨੇ ਉਦਯੋਗਪਤੀਆਂ ਦੀ ਓ.ਟੀ.ਐਸ. ਸਬੰਧੀ 32 ਸਾਲ ਪੁਰਾਣੀ ਮੰਗ ਪੂਰੀ ਕੀਤੀ: ਅਰਵਿੰਦ ਕੇਜਰੀਵਾਲ