ਪੰਡਿਤ ਚੰਦਰਸ਼ੇਖਰ ਆਜ਼ਾਦ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ ਢੇਰ ਵਿਖੇ ਲਗਾਇਆ ਜਾਵੇਗਾ ਖੂਨਦਾਨ ਕੈਂਪ

ਪੰਡਿਤ ਚੰਦਰਸ਼ੇਖਰ ਆਜ਼ਾਦ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ ਢੇਰ ਵਿਖੇ ਲਗਾਇਆ ਜਾਵੇਗਾ ਖੂਨਦਾਨ ਕੈਂਪ

ਸ੍ਰੀ ਅਨੰਦਪੁਰ ਸਾਹਿਬ 25 ਫਰਵਰੀ: ਮਹਾਨ ਦੇਸ਼ ਭਗਤ ਸ਼ਹੀਦ ਪੰਡਿਤ ਚੰਦਰਸ਼ੇਖਰ ਆਜ਼ਾਦ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਇੱਕ ਵਿਸ਼ਾਲ ਖੂਨਦਾਨ ਕੈਂਪ 27 ਫਰਵਰੀ ਨੂੰ ਪਿੰਡ ਗੰਭੀਰਪੁਰ ਹੇਠਲਾ ਦੇ ਸ਼ਿਵ ਮੰਦਿਰ ਵਿਖੇ ਪੰਡਿਤ ਚੰਦਰਸ਼ੇਖਰ ਆਜ਼ਾਦ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ ਲਗਾਇਆ ਜਾ ਰਿਹਾ ਹੈ।
       ਇਸ ਕੈਂਪ ਦਾ ਉਦਘਾਟਨ ਪਿੰਡ ਵਾਸੀ ਅਤੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਵੱਲੋਂ ਕੀਤਾ ਜਾਵੇਗਾ। ਕਲੱਬ ਦੇ ਮੈਂਬਰਾਂ ਨੇ ਦੱਸਿਆ ਕਿ ਖੂਨਦਾਨ ਕੈਂਪ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਉਹਨਾਂ ਇਲਾਕੇ ਦੇ ਸਮੂਹ ਨੌਜਵਾਨਾਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਉਹ ਇਸ ਮਹਾਨ ਦਿਵਸ ਤੇ ਖੂਨਦਾਨ ਕਰਕੇ ਜਿੱਥੇ ਪੰਡਿਤ ਚੰਦਰਸ਼ੇਖਰ ਆਜ਼ਾਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉੱਥੇ ਹੀ ਖੂਨ ਦਾਨ ਕਰਕੇ ਕਿਸੇ ਨੂੰ ਨਵਾਂ ਜੀਵਨ ਦੇਣ ਦੇ ਵਿੱਚ ਆਪਣਾ ਵਿਸ਼ੇਸ਼ ਯੋਗਦਾਨ ਪਾਉਣ।
    ਇਸ ਮੌਕੇ ਤੇ ਵੱਖ-ਵੱਖ ਸ਼ਖਸ਼ੀਅਤਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਜਾਵੇਗਾ। ਇਹ ਜਾਣਕਾਰੀ ਕਲੱਬ ਦੇ ਪ੍ਰਧਾਨ ਅਤੁਲ ਸ਼ਰਮਾ,ਆਕਾਸ਼ ਕਾਲੀਆ, ਵਿਕਾਸ ਕਾਲੀਆ, ਪ੍ਰਮੋਦ ਕੁਮਾਰ ਹੈਰੀ ਅਗਨੀਹੋਤਰੀ, ਨਿਖਲ ਸ਼ਰਮਾ, ਕਾਰਤਿਕ ਗੋਤਮ,ਗੁਰਵਿੰਦਰ ਸਿੰਘ, ਰੋਹਿਤ ਸਿੰਘ,ਜੌਗੇਸ ਜੋਸ਼ੀ, ਅਵਤਾਰ ਕ੍ਰਿਸ਼ਨ, ਵਿਵੇਕ ਕਾਲੀਆ, ਸੁਰਜੀਤ ਸਿੰਘ ਆਦੀ ਵਲੋ ਸਾਂਝੇ ਤੌਰ ਤੇ ਦਿੱਤੀ ਗਈ। 

Advertisement

Latest News

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ
*ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ...
ਜੁਲਾਈ ਤੋਂ ਦਲਿਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਮਿਲਣਗੇ ਜਦੋਂ ਕਿ ਬਾਕੀ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਮਿਲਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਪਰਾਧ ਖਿਲਾਫ਼ ਸਖ਼ਤ ਰੁਖ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਕਰਮਚਾਰੀ
ਗਰੀਬਾਂ ਨੂੰ ਅਨਪੜ੍ਹ ਰੱਖਣਾ ਕਾਂਗਰਸ ਅਤੇ ਅਕਾਲੀਆਂ ਦਾ ਸੋਚਿਆ-ਸਮਝਿਆ ਰਾਜਨੀਤਿਕ ਫੈਸਲਾ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਆਮ ਲੋਕਾਂ ਨੂੰ ਐਂਮਰਜੈਂਸੀ ਹਾਲਾਤਾਂ ਵਿੱਚ ਵੱਡੀ ਵਿੱਤੀ ਰਾਹਤ ਮਿਲ ਰਹੀ: ਡਾ. ਬਲਵੀਰ ਸਿੰਘ
ਗੜੇਮਾਰੀ ਤੇ ਭਾਰੀ ਮੀਂਹ ਕਾਰਨ ਪ੍ਰਭਾਵਿਤ ਫਸਲ ਦੀ ਖਰੀਦ ਵਿਚ ਕਿਸਾਨਾਂ ਦਾ ਵਿੱਤੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ: ਡਿਪਟੀ ਕਮਿਸ਼ਨਰ ਨਵਜੋਤ ਕੌਰ