ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਪਾਰਸਦੀਪ ਅਤੇ ਯੁਵਰਾਜ ਬਣੇ ਭਾਰਤੀ ਜਲ ਸੈਨ ਵਿੱਚ ਅਫ਼ਸਰ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਪਾਰਸਦੀਪ ਅਤੇ ਯੁਵਰਾਜ ਬਣੇ ਭਾਰਤੀ ਜਲ ਸੈਨ ਵਿੱਚ ਅਫ਼ਸਰ

ਚੰਡੀਗੜ੍ਹ, 29 ਨਵੰਬਰ:

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ ਦੋ ਸਾਬਕਾ ਕੈਡਿਟਾਂ ਨੂੰ ਕੇਰਲਾ ਦੇ ਏਝੀਮਾਲਾ ਵਿਖੇ ਕਰਵਾਈ ਗਈ ਇੰਡੀਅਨ ਨੇਵਲ ਅਕੈਡਮੀ (ਆਈ.ਐਨ.ਏ.) ਦੀ ਪਾਸਿੰਗ ਆਊਟ ਪਰੇਡ (ਪੀ.ਓ.ਪੀ.) ਵਿੱਚ ਭਾਰਤੀ ਜਲ ਸੈਨਾ ਵਿੱਚ ਅਫਸਰ ਵਜੋਂ ਕਮਿਸ਼ਨ ਮਿਲਿਆ ਹੈ। ਇਸ ਪਰੇਡ ਦਾ ਨਿਰੀਖਣ ਚੀਫ਼ ਆਫ਼ ਡਿਫੈਂਸ ਸਟਾਫ ਜਨਰਲ ਅਨਿਲ ਚੌਹਾਨ, ਪੀ.ਵੀ.ਐਸ.ਐਮ., ਯੂ.ਵਾਈ.ਐਸ.ਐਮ,. ਏ.ਵੀ.ਐਸ.ਐਮ., ਐਸ.ਐਮ., ਵੀ.ਐਸ.ਐਮ. ਵੱਲੋਂ ਕੀਤਾ ਗਿਆ।

ਦੋਵੇਂ ਅਫਸਰ ਪਾਰਸਦੀਪ ਸਿੰਘ ਖੋਸਾ ਅਤੇ ਯੁਵਰਾਜ ਸਿੰਘ ਤੋਮਰ ਪੜ੍ਹੇ-ਲਿਖੇ ਪਿਛੋਕੜ ਨਾਲ ਸਬੰਧਤ ਹਨ। ਫਰੀਦਕੋਟ ਜ਼ਿਲ੍ਹੇ ਦਾ ਰਹਿਣ ਵਾਲੇ ਪਾਰਸਦੀਪ ਸਿੰਘ ਖੋਸਾ ਦੀ ਮਾਤਾ ਜੀ.ਜੀ.ਐਸ. ਖਾਲਸਾ ਸਕੂਲ, ਭਲੂਰ ਦੇ ਪ੍ਰਿੰਸੀਪਲ ਹਨ ਅਤੇ ਉਸਦੇ ਪਿਤਾ ਗੁਰੂ ਨਾਨਕ ਮਿਸ਼ਨ ਗਰਲਜ਼ ਕਾਲਜ, ਬਾਘਾਪੁਰਾਣਾ ਦੇ ਡਾਇਰੈਕਟਰ ਹਨ। ਜਲੰਧਰ ਦਾ ਰਹਿਣ ਵਾਲਾ ਯੁਵਰਾਜ ਸਿੰਘ ਤੋਮਰ ਵੀ ਇੱਕ ਪੜ੍ਹੇ-ਲਿਖੇ ਪਰਿਵਾਰ ਨਾਲ ਸਬੰਧ ਰੱਖਦਾ ਹੈ। ਉਸਦੇ ਪਿਤਾ ਡਲਹੌਜ਼ੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਹਨ, ਅਤੇ ਉਸਦੀ ਮਾਤਾ ਉਸੇ ਸਕੂਲ ਵਿੱਚ ਕੋਆਰਡੀਨੇਟਰ ਅਤੇ ਮਨੋਵਿਗਿਆਨੀ ਹਨ। ਜ਼ਿਕਰਯੋਗ ਹੈ ਕਿ ਯੁਵਰਾਜ ਦਾ ਛੋਟਾ ਭਰਾ ਇਸ ਸਮੇਂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਸਿਖਲਾਈ ਲੈ ਰਿਹਾ ਹੈ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਪਾਰਸਦੀਪ ਸਿੰਘ ਖੋਸਾ ਅਤੇ ਯੁਵਰਾਜ ਸਿੰਘ ਤੋਮਰ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਵਧਾਈ ਦਿੱਤੀ। ਸ੍ਰੀ ਅਰੋੜਾ ਨੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਆਸ ਪ੍ਰਗਟਾਈ ਕਿ ਉਹ ਪੂਰੀ ਤਨਦੇਹੀ ਨਾਲ ਦੇਸ਼ ਦੀ ਸੇਵਾ ਕਰਦੇ ਰਹਿਣਗੇ ਅਤੇ ਪੰਜਾਬ ਦਾ ਸਿਰ ਉੱਚਾ ਕਰਨਗੇ।

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀ.ਐਸ.ਐਮ. (ਸੇਵਾਮੁਕਤ) ਨੇ ਇਨ੍ਹਾਂ ਅਫਸਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਪ੍ਰਾਪਤੀ ਨਾਲ, ਇਸ ਸੰਸਥਾ ਦੇ ਕੁੱਲ 181 ਕੈਡਿਟ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣੇ ਹਨ ਜਿਨ੍ਹਾਂ ਵਿੱਚ ਭਾਰਤੀ ਜਲ ਸੈਨਾ ਵਿੱਚ 22 ਕੈਡਿਟ ਸ਼ਾਮਲ ਹੋਏ ਹਨ। ਉਨ੍ਹਾਂ ਨੇ ਇਸ ਸਫਲਤਾ ਦਾ ਸਿਹਰਾ ਪੰਜਾਬ ਦੇ ਲੋਕਾਂ ਦੀ ਬਹਾਦਰੀ ਨੂੰ ਦਿੱਤਾ, ਜਿਸ ਨਾਲ ਇਹ ਸੂਬੇ ਲਈ ਇੱਕ ਮਾਣ ਵਾਲਾ ਪਲ ਬਣ ਗਿਆ।

 

Advertisement

Advertisement

Latest News

ਬਿਜਲੀ ਇਕ ਕੌਮੀ ਸਰਮਾਇਆ, ਬਿਜਲੀ ਦੀ ਬੱਚਤ ਕਰਨਾ ਸਭ ਨਾਗਰਿਕਾਂ ਦੀ ਨੈਤਿਕ ਜ਼ਿੰਮੇਵਾਰੀ: ਅਮਰਜੀਤ ਕੌਰ ਪੂਜਾ ਬਿਜਲੀ ਇਕ ਕੌਮੀ ਸਰਮਾਇਆ, ਬਿਜਲੀ ਦੀ ਬੱਚਤ ਕਰਨਾ ਸਭ ਨਾਗਰਿਕਾਂ ਦੀ ਨੈਤਿਕ ਜ਼ਿੰਮੇਵਾਰੀ: ਅਮਰਜੀਤ ਕੌਰ ਪੂਜਾ
ਬਿਜਲੀ ਇਕ ਕੌਮੀ ਸਰਮਾਇਆ, ਬਿਜਲੀ ਦੀ ਬੱਚਤ ਕਰਨਾ ਸਭ ਨਾਗਰਿਕਾਂ ਦੀ ਨੈਤਿਕ ਜ਼ਿੰਮੇਵਾਰੀ: ਅਮਰਜੀਤ ਕੌਰ ਪੂਜਾ ਚੰਡੀਗੜ੍ਹ 13 ਦਸੰਬਰ, 2025:-...
ਮਾਨ ਸਰਕਾਰ ਦਾ ਮਾਣ: ਅਬੋਹਰ ਦੀ 'ਆਭਾ ਲਾਇਬ੍ਰੇਰੀ' ਸਮੇਤ 275 ਆਧੁਨਿਕ ਲਾਇਬ੍ਰੇਰੀਆਂ ਬਣੀਆਂ ਦੇਸ਼ ਲਈ ਮਿਸਾਲ
3,000 ਖੇਡ ਮੈਦਾਨਾਂ ਨਾਲ ਬਦਲੇਗੀ ਨੌਜਵਾਨੀ ਦੀ ਤਸਵੀਰ: 'ਆਪ' ਸਰਕਾਰ ਦਾ ਵਾਅਦਾ ਪੂਰਾ
Samsung Galaxy A07 5G ਵਰਜਨ ਜਲਦੀ ਹੀ ਲਾਂਚ ਹੋ ਸਕਦਾ ਹੈ, ਬਲੂਟੁੱਥ SIG ਵੈੱਬਸਾਈਟ 'ਤੇ ਸੂਚੀਬੱਧ
ਰੋਜ਼ਾਨਾ ਕੇਲੇ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਪੌਸ਼ਟਿਕ ਫਾਇਦੇ ਮਿਲਦੇ ਹਨ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-12-2025 ਅੰਗ 600
ਜ਼ਿਲ੍ਹਾ ਫਰੀਦਕੋਟ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਪ੍ਰਬੰਧ ਮੁਕੰਮਲ-ਡੀ.ਸੀ