ਪਰਮਿੰਦਰ ਸਿੰਘ ਜੱਟਪੁਰੀ ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਕਮੇਟੀ ਦੇ ਪ੍ਰਧਾਨ ਚੁਣੇ

ਪਰਮਿੰਦਰ ਸਿੰਘ ਜੱਟਪੁਰੀ ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਕਮੇਟੀ ਦੇ ਪ੍ਰਧਾਨ ਚੁਣੇ

ਚੰਡੀਗੜ੍ਹ 16 ਜਨਵਰੀ:

ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਕਮੇਟੀ ਦੀਆਂ ਚੋਣਾਂ ਅੱਜ ਪੰਜਾਬ ਵਿਧਾਨ ਸਭਾ ਦੇ ਸਕੱਤਰ ਸ੍ਰੀ ਰਾਮ ਲੋਕ ਖਟਾਨਾ ਦੀ ਮੌਜੂਦਗੀ ਵਿੱਚ ਹੋਈਆਂ। ਇਹਨਾਂ ਚੋਣਾਂ ਵਿੱਚ ਪਰਮਿੰਦਰ ਸਿੰਘ ਜੱਟਪੁਰੀ ਨੂੰ ਪ੍ਰੈਸ ਗੈਲਰੀ ਪੰਜਾਬ ਵਿਧਾਨ ਸਭਾ ਦੇ ਪ੍ਰਧਾਨ ਵਜੋਂ, ਦੀਪਕ ਸ਼ਰਮਾ ਨੂੰ ਉਪ ਪ੍ਰਧਾਨ ਵਜੋਂ ਅਤੇ ਨਵੀਨ ਸੇਠੀ ਨੂੰ ਜਨਰਲ ਸਕੱਤਰ ਵਜੋਂ ਚੁਣਿਆ ਗਿਆ।

ਪੰਜਾਬ ਵਿਧਾਨ ਸਭਾ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਚੋਣ ਪ੍ਰਕਿਰਿਆ ਵਿੱਚ 24 ਮੈਂਬਰਾਂ ਨੇ ਹਿੱਸਾ ਲਿਆ। ਇਸ ਦੌਰਾਨ ਪ੍ਰਧਾਨ ਦੀ ਸੀਟ ਲਈ ਪਰਮਿੰਦਰ ਸਿੰਘ ਜੱਟਪੁਰੀ ਨੂੰ 15 ਵੋਟਾਂ ਮਿਲੀਆਂ ਜਦੋਂ ਕਿ ਨਪਿੰਦਰ ਬਰਾੜ ਨੂੰ 9 ਵੋਟਾਂ ਮਿਲੀਆਂ। ਇਸੇ ਤਰ੍ਹਾਂ ਉਪ ਪ੍ਰਧਾਨ ਦੀ ਸੀਟ ਲਈ ਦੀਪਕ ਸ਼ਰਮਾ ਨੂੰ 17 ਵੋਟਾਂ ਮਿਲੀਆਂ ਜਦੋਂ ਕਿ ਉਨ੍ਹਾਂ ਦੇ ਵਿਰੋਧੀ ਰੋਹਿਤ ਬਾਂਸਲ ਪੱਕਾ ਨੂੰ 7 ਵੋਟਾਂ ਮਿਲੀਆਂ। ਜਨਰਲ ਸਕੱਤਰ ਦੀ ਸੀਟ ਲਈ ਨਵੀਨ ਸੇਠੀ ਨੂੰ 16 ਵੋਟਾਂ ਮਿਲੀਆਂ ਜਦੋਂ ਕਿ ਗੁਰਉਪਦੇਸ਼ ਭੁੱਲਰ ਨੂੰ 7 ਵੋਟਾਂ ਮਿਲੀਆਂ। 

Advertisement

Latest News

ਸੰਗਰੂਰ ਪੁਲੀਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ; ਦੋ ਦੋਸ਼ੀ ਕਾਬੂ ਸੰਗਰੂਰ ਪੁਲੀਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ; ਦੋ ਦੋਸ਼ੀ ਕਾਬੂ
ਸੰਗਰੂਰ, 16 ਜਨਵਰੀ:ਸੰਗਰੂਰ ਪੁਲੀਸ ਨੇ ਬੀਤੀ 11 ਜਨਵਰੀ ਨੂੰ ਧੂਰੀ ਖੇਤਰ 'ਚ ਹੋਏ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਦੋ...
ਐਨ.ਡੀ.ਆਰ.ਐਫ. 7ਵੀਂ ਬਟਾਲੀਅਨ ਵੱਲੋਂ ਸਕੂਲ ਸੁਰੱਖਿਆ ਪ੍ਰੋਗਰਾਮ ਕਰਵਾਇਆ ਗਿਆ
ਹੋਲਾ ਮਹੱਲਾ ਦੇ ਸੰਬੰਧ 'ਚ ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰ ਨਾਲ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ
ਡਿਪਟੀ ਕਮਿਸ਼ਨਰ ਨੇ ਮਾਲ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਯੋਜਨਾਵਾਂ ਦੀ ਪ੍ਰਗਤੀ ਦੀ ਕੀਤੀ ਸਮੀਖਿਆ
ਸੈਸ਼ਨ ਕੋਰਟ ਮੋਹਾਲੀ ਵੱਲੋਂ ਭ੍ਰਿਸ਼ਟਾਚਾਰ ਮਾਮਲੇ ’ਚ ਦੋ ਇੰਪਰੂਵਮੈਂਟ ਟਰੱਸਟ ਕਰਮਚਾਰੀਆਂ ਨੂੰ ਚਾਰ ਸਾਲ ਦੀ ਕੈਦ ਅਤੇ 20000 ਰੁਪਏ ਦਾ ਜੁਰਮਾਨਾ
ਪੰਜਾਬ ਦੇ ਸਿਹਤ ਮੰਤਰੀ ਨੇ ਤੰਬਾਕੂ ਵਿਰੁੱਧ ਇੱਕਜੁੱਟ ਹੋ ਕੇ ਮੁਹਿੰਮ ਸ਼ੁਰੂ ਕਰਨ ਦਾ ਦਿੱਤਾ ਸੱਦਾ, ਨੌਜਵਾਨਾਂ ਨੂੰ ਮੁਹਿੰਮ ਦੀ ਅਗਵਾਈ ਕਰਨ ਦੀ ਕੀਤੀ ਅਪੀਲ
ਪਰਮਿੰਦਰ ਸਿੰਘ ਜੱਟਪੁਰੀ ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਕਮੇਟੀ ਦੇ ਪ੍ਰਧਾਨ ਚੁਣੇ