ਪਠਾਨਕੋਟ ਤੋਂ ਮੌਜੂਦਾ ਵਿਧਾਇਕ ਭਾਜਪਾ ਦੇ ਅਸ਼ਵਨੀ ਸ਼ਰਮਾ ਨੂੰ ਪੰਜਾਬ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ
By Azad Soch
On
Pathankot,08,JULY,2025,(Azad Soch News):- ਪਠਾਨਕੋਟ ਤੋਂ ਮੌਜੂਦਾ ਵਿਧਾਇਕ ਭਾਜਪਾ ਦੇ ਅਸ਼ਵਨੀ ਸ਼ਰਮਾ (Ashwani Sharma) ਨੂੰ ਪੰਜਾਬ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ,ਸੁਨੀਲ ਜਾਖੜ ਤੋਂ ਪਹਿਲਾਂ ਅਸ਼ਵਨੀ ਸ਼ਰਮਾ ਪੰਜਾਬ ਭਾਜਪਾ ਦੇ ਪ੍ਰਧਾਨ ਸਨ। ਇਹ ਦੀ ਨਿਯੁਕਤੀ ਭਾਜਪਾ ਕੌਮੀ ਪ੍ਰਧਾਨ ਜੇਪੀ ਨੱਢਾ (JP Nadda) ਨੇ ਕੀਤੀ ਹੈ। ਇਸ ਤੋਂ ਪਹਿਲਾਂ ਸੁਨੀਲ ਜਾਖੜ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ, ਪਰ ਕੇਂਦਰ ਵੱਲੋਂ ਇਸ ਨੂੰ ਮਨਜੂਰ ਨਹੀਂ ਕੀਤਾ ਗਿਆ ਸੀ।ਪੰਜਾਬ ਵਿੱਚ 2027 ਵਿੱਚ ਵਿਧਾਨ ਸਭਾ ਚੋਣਾਂ (Assembly Elections) ਹੋਣੀਆਂ ਹਨ। ਅਜਿਹੀ ਸਥਿਤੀ ਵਿੱਚ, ਭਾਜਪਾ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਵੱਲ ਕਦਮ ਚੁੱਕੇ ਗਏ ਹਨ। ਜਿਸ ਤਰ੍ਹਾਂ ਅਸ਼ਵਨੀ ਸ਼ਰਮਾ ਦੀ ਨਿਯੁਕਤੀ ਕੀਤੀ ਗਈ ਹੈ, ਉਸ ਤੋਂ ਸਪੱਸ਼ਟ ਹੈ ਕਿ ਜਾਖੜ ਪਹਿਲਾਂ ਵਾਂਗ ਹੀ ਅਹੁਦੇ ‘ਤੇ ਬਣੇ ਰਹਿਣਗੇ,ਅਸ਼ਵਨੀ ਸ਼ਰਮਾ ਉਨ੍ਹਾਂ ਦੇ ਸਹਿਯੋਗੀ ਵਜੋਂ ਕੰਮ ਕਰਨਗੇ।
Related Posts
Latest News
07 Dec 2025 22:45:13
ਚੰਡੀਗੜ੍ਹ, 7 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...


