ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਨਸ਼ਿਆਂ ਵਿਰੁੱਧ ਲੜਾਈ 'ਚ ਲੋਕਾਂ ਦਾ ਸਹਿਯੋਗ ਮੰਗਿਆ

ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਨਸ਼ਿਆਂ ਵਿਰੁੱਧ ਲੜਾਈ 'ਚ ਲੋਕਾਂ ਦਾ ਸਹਿਯੋਗ ਮੰਗਿਆ

ਪਟਿਆਲਾ, 19 ਮਈ:
ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸ਼ਿਆਂ ਦਾ ਖ਼ਾਤਮਾ ਕਰਨ ਲਈ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਲੋਕ ਲਹਿਰ ਬਣ ਕੇ ਸੂਬੇ ਚੋਂ ਨਸ਼ਿਆਂ ਦਾ ਪੂਰਨ ਤੌਰ 'ਤੇ ਸਫ਼ਾਇਆ ਕਰੇਗੀ। ਇਹ ਪ੍ਰਗਟਾਵਾ ਉਨ੍ਹਾਂ ਪਟਿਆਲਾ ਦੇ ਗਾਂਧੀ ਨਗਰ ਵਾਰਡ ਨੰਬਰ 49, ਲਾਹੌਰੀ ਗੇਟ ਵਾਰਡ ਨੰਬਰ 48 ਤੇ ਮੁਹੱਲਾ ਦਾਰੂ ਕੁੱਟੀਆ ਵਾਰਡ ਨੰਬਰ 37 ਦੇ ਵਸਨੀਕਾਂ ਨਾਲ ਨਸ਼ਾ ਮੁਕਤੀ ਯਾਤਰਾ ਦੌਰਾਨ ਸੰਬੋਧਨ ਕਰਦਿਆਂ ਕੀਤਾ।
ਲੋਕਾਂ ਨੂੰ ਸਹੁੰ ਚੁਕਾਉਣ ਤੋਂ ਪਹਿਲਾਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਦੇ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਲਾਹਨਤ ਸੂਬੇ ਦੇ ਚਿਹਰੇ 'ਤੇ ਕਲੰਕ ਹੈ ਅਤੇ ਇਸ ਸਰਾਪ ਨੂੰ ਜੜ੍ਹੋਂ ਪੁੱਟਣ ਲਈ ਸੂਬਾ ਸਰਕਾਰ ਨੂੰ ਦੋ ਸਾਲ ਤੋਂ ਵੱਧ ਦਾ ਸਮਾਂ ਲੱਗ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਗਈ, ਇਸ ਘਿਨਾਉਣੇ ਅਪਰਾਧ ਵਿਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ, ਨਸ਼ਾ ਪੀੜਤਾਂ ਦਾ ਮੁੜ ਵਸੇਬਾ ਯਕੀਨੀ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ, 'ਯੁੱਧ ਨਸ਼ਿਆਂ ਵਿਰੁੱਧ' ਦੇ ਰੂਪ ਵਿੱਚ ਸ਼ੁਰੂ ਕੀਤੀ ਹੈ, ਜਿਸ ਦਾ ਉਦੇਸ਼ ਸੂਬੇ ਨੂੰ ਨਸ਼ਾ ਮੁਕਤ ਬਣਾਉਣਾ ਹੈ। ਉਨ੍ਹਾਂ ਨਸ਼ਿਆਂ ਵਿਰੁੱਧ ਇਸ ਜੰਗ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਲੋਕਾਂ ਤੋਂ ਭਰਪੂਰ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਖ਼ੁਸ਼ੀ ਦੀ ਗੱਲ ਹੈ ਕਿ ਇਨ੍ਹਾਂ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਸ਼ਿਰਕਤ ਕਰ ਰਹੀਆਂ ਹਨ, ਜੋ ਚੰਗਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਜੇ ਔਰਤਾਂ ਕਿਸੇ ਵੀ ਖ਼ਤਰੇ ਨੂੰ ਖ਼ਤਮ ਕਰਨ ਲਈ ਇੰਨੇ ਵੱਡੇ ਪੱਧਰ 'ਤੇ ਅੱਗੇ ਆਉਣਗੀਆਂ ਤਾਂ ਬਹੁਤ ਜਲਦੀ ਇਸ ਖ਼ਤਰੇ ਦਾ ਸਫ਼ਾਇਆ ਹੋ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਦ੍ਰਿੜ੍ਹ ਇਰਾਦੇ ਨਾਲ ਆਪਣੇ ਟੀਚਿਆਂ ਨੂੰ ਪ੍ਰਾਪਤ ਕੀਤਾ ਹੈ ਅਤੇ ਇਹੀ ਸੰਕਲਪ ਇਸ ਅਹਿਮ ਲੜਾਈ ਵਿੱਚ ਜਿੱਤ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸੂਬਾ ਸਰਕਾਰ ਦ੍ਰਿੜ੍ਹਤਾ ਨਾਲ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਹਲਕਾ ਕੁਆਰਡੀਨੇਟਰ ਦਵਿੰਦਰ ਪਾਲ ਸਿੰਘ ਮਿੱਕੀ, ਵਾਰਡ ਨੰਬਰ 49 ਕੌਸਲਰ ਨੇਹਾ ਸਿੱਧੂ, ਵਾਰਡ ਨੰਬਰ 48 ਦੇ ਕੌਸਲਰ ਰਾਜੂ ਸਾਹਨੀ ਤੇ ਵਾਰਡ ਨੰਬਰ 37 ਦੇ ਕੌਸਲਰ ਰੇਨੂੰ ਬਾਲਾ ਸਮੇਤ ਵੱਡੀ ਗਿਣਤੀ ਇਲਾਕਾ ਨਿਵਾਸੀ ਮੌਜੂਦ ਸਨ।

Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ