ਸੜਕੀ ਹਾਦਸਿਆਂ ਵਿੱਚ ਜ਼ਖਮੀ ਮਰੀਜ਼ਾਂ ਨੂੰ ਫ਼ਰਿਸ਼ਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ

ਸੜਕੀ ਹਾਦਸਿਆਂ ਵਿੱਚ ਜ਼ਖਮੀ ਮਰੀਜ਼ਾਂ ਨੂੰ ਫ਼ਰਿਸ਼ਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ

ਬਰਨਾਲਾ, 10 ਜਨਵਰੀ

ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਡਾ. ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਸੜਕੀ ਹਾਦਸਿਆਂ ਵਿੱਚ ਜਖ਼ਮੀ ਮਰੀਜ਼ਾਂ ਨੂੰ ਫਰਿਸ਼ਤੇ ਸਕੀਮ ਤਹਿਤ ਮੁਫ਼ਤ ਇਲਾਜ ਦਿੱਤਾ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਬਲਦੇਵ ਸਿੰਘ ਸੰਧੂ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਰਕਾਰ ਵੱਲੋਂ ਸੜਕੀ ਹਾਦਸਿਆਂ ਦੌਰਾਨ 'ਗੋਲਡਨ ਆਵਰ' ਸਮੇਂ ਹਾਦਸਾ ਪੀੜਤਾਂ ਦਾ ਨੇੜਲੇ ਸਰਕਾਰੀ ਹਸਪਤਾਲਾਂ ਸਮੇਤ ਪ੍ਰਾਈਵੇਟ ਸੂਚੀਬੱਧ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕਰਵਾ ਕੇ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ।     

ਸਿਵਲ ਸਰਜਨ ਨੇ ਦੱਸਿਆ ਕਿ 'ਗੋਲਡਨ ਆਵਰ' ਸੜਕ ਦੁਰਘਟਨਾ ਤੋਂ ਬਾਅਦ ਪਹਿਲਾਂ ਮਹੱਤਵਪੂਰਨ ਘੰਟਾ ਹੁੰਦਾ ਹੈ ਜਿਸ ਦੌਰਾਨ ਜੇਕਰ ਕਿਸੇ ਗੰਭੀਰ ਜ਼ਖਮੀ ਵਿਅਕਤੀ ਨੂੰ ਡਾਕਟਰੀ ਇਲਾਜ ਮਿਲ ਜਾਵੇ ਤਾਂ ਉਸ ਦੀ ਜਾਨ ਬਚਣ ਦੀ ਸੰਭਾਵਨਾ ਬਹੁਤ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿਖੇ 6 ਸਰਕਾਰੀ ਹਸਪਤਾਲਾਂ ਤੋਂ ਇਲਾਵਾ 5 ਸੂਚੀਬੱਧ ਪ੍ਰਾਈਵੇਟ ਹਸਪਤਾਲਾਂ 'ਚ ਮੁਫ਼ਤ ਇਲਾਜ ਕਰਵਾਇਆ ਜਾ ਸਕਦਾ ਹੈ।

ਡਾ. ਗੁਰਮਿੰਦਰ ਕੌਰ ਔਜਲਾ ਡਿਪਟੀ ਮੈਡੀਕਲ ਕਮਿਸ਼ਨਰ-ਕਮ -ਨੋਡਲ ਅਫਸਰ ਬਰਨਾਲਾ ਨੇ ਦੱਸਿਆ ਕਿ ਸੜਕ ਹਾਦਸੇ ਦੇ ਇਲਾਜ ਲਈ ਹਸਪਤਾਲ ਵਿੱਚ ਲਿਜਾਣ ਸਮੇਂ ਵਿਅਕਤੀ ਨੂੰ ਸਰਕਾਰ ਵੱਲੋਂ ਸਨਮਾਨਿਤ ਵੀ ਕੀਤਾ ਜਾਵੇਗਾ। ਉਦੋਂ ਤੱਕ ਪੁਲਿਸ ਵੱਲੋਂ ਕਿਸੇ ਕਿਸਮ ਦੀ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ, ਜਦੋਂ ਤੱਕ ਸੜਕ ਦੁਰਘਟਨਾ ਦੇ ਸ਼ਿਕਾਰ ਵਿਅਕਤੀ ਨੂੰ ਹਸਪਤਾਲ ਲੈ ਕੇ ਆਇਆ ਵਿਅਕਤੀ ਖੁਦ ਚਸ਼ਮਦੀਦ ਗਵਾਹ ਬਣਨ ਦੀ ਇੱਛਾ ਨਾਂ ਰੱਖਦਾ ਹੋਵੇ।

ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ, ਸੰਦੀਪ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਅਯੂਸਮਾਨ ਭਾਰਤ ਸਿਹਤ ਬੀਮਾ ਯੋਜਨਾ, ਹਰਜੀਤ ਸਿੰਘ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਨੇ ਦੱਸਿਆ ਕਿ ਫ਼ਰਿਸ਼ਤੇ ਸਕੀਮ ਅਧੀਨ ਪੰਜਾਬ ਦੇ ਸਮੂਹ ਇੰਪੈਨਲਡ ਹਸਪਤਾਲਾਂ ਦੀ ਸੂਚੀ ਵਿਭਾਗ ਦੀ ਵੈਬਸਾਈਟ sha.punjab.gov.in 'ਤੇ ਉਪਲੱਬਧ ਹੈ। ਦੁਰਘਟਨਾ ਸਮੇਂ ਰਾਜ ਮਾਰਗਾਂ 'ਤੇ ਜਲਦੀ ਡਾਕਟਰੀ ਇਲਾਜ ਦੇਣ ਲਈ ਨੇੜੇ ਦੇ ਹਸਪਤਾਲਾਂ ਨੂੰ ਰਜਿਸਟਰ ਕੀਤਾ ਗਿਆ ਤਾਂ ਜੋ ਦੁਰਘਟਨਾ ਦੇ ਸ਼ਿਕਾਰ ਵਿਆਕਤੀ ਦੀ ਕੀਮਤੀ ਜਾਨ ਨੂੰ ਬਚਾਇਆ ਜਾ ਸਕੇ।

Tags:

Advertisement

Advertisement

Latest News

ਕਥਿਤ ਵਾਇਰਲ ਆਡੀਓ ਬਾਰੇ ਦਾਇਰ ਪਟੀਸ਼ਨ: ਅਦਾਲਤ ਨੇ ਪਟੀਸ਼ਨ ਦੀ ਮੈਨਟੇਨੇਬਿਲਟੀ ਸਬੰਧੀ ਮੰਗਿਆ ਸਪੱਸ਼ਟੀਕਰਨ ਕਥਿਤ ਵਾਇਰਲ ਆਡੀਓ ਬਾਰੇ ਦਾਇਰ ਪਟੀਸ਼ਨ: ਅਦਾਲਤ ਨੇ ਪਟੀਸ਼ਨ ਦੀ ਮੈਨਟੇਨੇਬਿਲਟੀ ਸਬੰਧੀ ਮੰਗਿਆ ਸਪੱਸ਼ਟੀਕਰਨ
ਚੰਡੀਗੜ੍ਹ, 4 ਦਸੰਬਰ:ਜ਼ਿਲ੍ਹਾ ਪਟਿਆਲਾ ਵਿੱਚ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਸੰਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ...
ਉਦਯੋਗਿਕ ਦੂਨੀਆ ਵਿੱਚ ਗੂੰਜੇਗਾ ਪੰਜਾਬ ਦਾ ਨਾਂ: ਸੀਐੱਮ ਮਾਨ ਨੇ ਯਾਮਾਹਾ,ਹੌਂਡਾ ਅਤੇ ਆਇਸਨ ਇੰਡਸਟਰੀ ਨਾਲ ਮੀਟਿੰਗਾਂ ਵਿੱਚ ਨਿਵੇਸ਼ ਦਾ ਰੱਖਿਆ ਪ੍ਰਸਤਾਵ
ਸਰਕਾਰੀ ਸਕੂਲ ਗੇਰਾ ਤੇ ਘਗਵਾਲ ਵਿਖੇ ਕਰਵਾਇਆ ਕਰੀਅਰ ਗਾਈਡੈਂਸ ਪ੍ਰੋਗਰਾਮ
ਵਿਦਿਅਕ ਸਰਟੀਫਿਕੇਟ ਦੀ ਵੈਰੀਫਿਕੇਸ਼ਨ/ਐਚ.ਆਰ.ਡੀ ਨੂੰ ਆਨਲਾਈਨ ਕਰਨ ਲਈ ਈ ਸੰਨਦ ਪੋਰਟਲ ਕੀਤਾ ਗਿਆ ਲਾਂਚ
ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਆਈ ਏ ਐੱਸ ਅਧਿਕਾਰੀ ਗੁਲਪ੍ਰੀਤ ਸਿੰਘ ਔਲਖ ਚੋਣ ਆਬਜ਼ਰਵਰ ਨਿਯੁਕਤ
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਕੂੜਾ ਪ੍ਰਬੰਧਨ ਸਬੰਧੀ ਸਫ਼ਾਈ ਸੇਵਕਾਂ ਅਤੇ ਸੈਨੇਟਰੀ ਵਰਕਰਾਂ ਲਈ ਜਾਗਰੂਕਤਾ ਕੈਂਪ ਲਗਾਇਆ
ਨਾਮਜ਼ਦਗੀਆਂ ਦੇ ਆਖੀਰਲੇ ਦਿਨ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 46 ਨਾਮਜ਼ਦਗੀ ਤੇ ਪੰਚਾਇਤ ਸੰਮਤੀਆਂ ਲਈ 146 ਨਾਮਜ਼ਦਗੀਆਂ ਦਾਖਲ