ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 25 ਅਪ੍ਰੈਲ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਅੰਮ੍ਰਿਤਸਰ ਦੇ ਮਾਲ ਹਲਕਾ ਗੁਮਾਨਪੁਰਾ ਸਰਕਲ ਵਿੱਚ ਪਟਵਾਰੀ ਵਜੋਂ ਤਾਇਨਾਤ ਰਿਪੁਦਮਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਕਰਮਚਾਰੀ ਨੂੰ ਸੁਖਦੇਵ ਸਿੰਘ ਵਾਸੀ ਪਿੰਡ ਗੁਮਾਨਪੁਰਾ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਮੁਲਜ਼ਮ ਪਟਵਾਰੀ ਨੇ ਉਸ ਦੀ ਜ਼ਮੀਨ ਦਾ ਇੰਤਕਾਲ ਮਾਲ ਰਿਕਾਰਡ ਵਿੱਚ ਦਰਜ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Tags:

Advertisement

Latest News

ਐਮੀ ਵਿਰਕ ਅਤੇ ਸੋਨਮ ਬਾਜਵਾ ਨੇ ਆਪਣੀ ਫਿਲਮ,'ਕੁੜੀ ਹਰਿਆਣੇ ਵੱਲ ਦੀ' ਪਹਿਲੀ ਝਲਕ ਲਾਂਚ ਕੀਤੀ ਐਮੀ ਵਿਰਕ ਅਤੇ ਸੋਨਮ ਬਾਜਵਾ ਨੇ ਆਪਣੀ ਫਿਲਮ,'ਕੁੜੀ ਹਰਿਆਣੇ ਵੱਲ ਦੀ' ਪਹਿਲੀ ਝਲਕ ਲਾਂਚ ਕੀਤੀ
Chandigarh,08 May,2024,(Azad Soch News):- ਐਮੀ ਵਿਰਕ ਅਤੇ ਸੋਨਮ ਬਾਜਵਾ ਦੀ ਸੁਪਰਹਿੱਟ ਬਾਕਸ ਆਫਿਸ (Superhit box Office) ਜੋੜੀ 14 ਜੂਨ, 2024...
ਭਾਜਪਾ ਨੇ ਪੰਜਾਬ ‘ਚ ਐਲਾਨੇ 3 ਹੋਰ ਉਮੀਦਵਾਰ
ਚੰਡੀਗੜ੍ਹ ਦੇ ਇੱਕ ਹੋਟਲ 'ਚ ਭਿਆਨਕ ਅੱਗ ਲੱਗ ਗਈ
ਨਾਮਜ਼ਦਗੀਆਂ ਦਾਖਲ ਕਰਨ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ
ਖੁਲ੍ਹੇ ਬੋਰਵੈਲ ਕਾਰਨ ਵਾਪਰਨ ਵਾਲੀ ਦੁਰਘਟਨਾ ਲਈ ਜਮੀਨ ਮਾਲਕ ਹੋਵੇਗਾ ਜਿੰਮੇਵਾਰ -ਡਿਪਟੀ ਕਮਿਸ਼ਨਰ
ਖਰਚਾ ਨਿਗਰਾਨ ਵੱਲੋਂ ਸਮੂਹ ਸਹਾਇਕ ਖਰਚਾ ਅਬਜ਼ਰਵਰਜ਼, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ
ਲੋਕ ਸਭਾ ਚੋਣਾਂ ਲਈ ਕਾਊਂਟਿੰਗ ਸਟਾਫ਼ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਹੋਈ