15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
By Azad Soch
On
ਚੰਡੀਗੜ੍ਹ, 15 ਮਈ, 2024 - ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਲ ਹਲਕਾ ਪੰਡੋਰੀ ਸਰਕਲ ਵਿੱਚ ਬਤੌਰ ਪਟਵਾਰੀ ਤਾਇਨਾਤ ਰਮੇਸ਼ ਕੁਮਾਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਅਧਿਕਾਰੀ ਨੂੰ ਹੁਸ਼ਿਆਰਪੁਰ ਦੇ ਪਿੰਡ ਤਨੂਲੀ ਦੀ ਵਸਨੀਕ ਜਸਵਿੰਦਰ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਸਨੇ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੇ ਪਤੀ ਸਮੇਤ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਪਟਵਾਰੀ ਉਸਦੀ ਨਨਾਣ ਨੂੰ ਜ਼ਿੰਦਾ ਹੋਣ ਸਬੰਧੀ ਸਰਟੀਫਿਕੇਟ ਜਾਰੀ ਕਰਨ ਬਦਲੇ 15,000 ਰੁਪਏ ਦੀ ਮੰਗ ਕਰ ਰਿਹਾ ਹੈ ਅਤੇ ਇਹ ਪੈਸੇ ਦੇਣ ਲਈ ਉਸਦੇ ਮੋਬਾਈਲ ਫੋਨ 'ਤੇ ਸੁਨੇਹਾ ਭੇਜਿਆ ਹੈ ਕਿ ਜੇਕਰ ਜਲਦ ਪੈਸੇ ਨਾ ਦਿੱਤੇ ਤਾਂ ਕੁਝ ਦਿਨਾਂ ਬਾਅਦ ਰਿਸ਼ਵਤ ਦੀ ਰਕਮ ਵਧ ਕੇ 20,000 ਰੁਪਏ ਹੋ ਜਾਵੇਗੀ। ਉਸਨੇ ਅੱਗੇ ਦੱਸਿਆ ਕਿ ਉਕਤ ਪਟਵਾਰੀ ਨੇ ਉਸਦੀ ਫੋਨ ਕਾਲ ਦੌਰਾਨ 15,000 ਰੁਪਏ ਦੀ ਰਿਸ਼ਵਤ ਲੈਣ ਲਈ ਜ਼ੋਰ ਪਾਇਆ ਹੈ।
ਸ਼ਿਕਾਇਤਕਰਤਾ ਨੇ ਅੱਗੇ ਇਹ ਵੀ ਦੱਸਿਆ ਕਿ ਉਕਤ ਪਟਵਾਰੀ ਨੇ ਪਹਿਲਾਂ ਉਨਾਂ ਦੀ ਜ਼ਮੀਨ ਦਾ ਇੰਤਕਾਲ ਮਾਲ ਰਿਕਾਰਡ ਵਿੱਚ ਦਰਜ ਕਰਨ ਬਦਲੇ ਉਸਦੇ ਪਤੀ ਤੋਂ 25,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਇਸ ਕੰਮ ਨੂੰ ਪੂਰਾ ਕਰਨ ਬਦਲੇ 15,000 ਰੁਪਏ ਦੀ ਰਿਸ਼ਵਤ ਲਈ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਉਸ ਕੋਲ਼ੋਂ ਰਿਸ਼ਵਤ ਦੀ ਰਕਮ ਵੀ ਮੌਕੇ ਉੱਤੇ ਹੀ ਬ੍ਰਾਮਦ ਕਰ ਲਈ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।\
Tags:
Related Posts
Latest News
30 Apr 2025 16:32:27
ਵਿਧਾਇਕ ਐਡਵੋਕੇਟ ਸ਼੍ਰੀ ਰਜਨੀਸ਼ ਦਯੀਆ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ’ਚ ਕੀਤੇ ਉਦਘਾਟਨ
ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ...