ਪੀ ਏ ਯੂ - ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵੱਲੋਂ ਪੰਜਾਬ ਨੌਜਵਾਨ ਕਿਸਾਨ ਸੰਸਥਾ ਦੀ ਮੀਟਿੰਗ ਕਰਵਾਈ

ਪੀ ਏ ਯੂ - ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵੱਲੋਂ ਪੰਜਾਬ ਨੌਜਵਾਨ ਕਿਸਾਨ ਸੰਸਥਾ ਦੀ ਮੀਟਿੰਗ ਕਰਵਾਈ

ਤਰਨ ਤਾਰਨ 21 ਜਨਵਰੀ

ਪੰਜਾਬ ਨੌਜਵਾਨ ਕਿਸਾਨ ਸੰਸਥਾ ਦੇ ਮੈਂਬਰਾਂ ਦੀ ਮੀਟਿੰਗ ਫਾਰਮ ਸਲਾਹਕਾਰ ਸੇਵਾ ਕੇਂਦਰਤਰਨ ਤਾਰਨ ਵਿਖੇ ਮਿਤੀ 21 ਜਨਵਰੀ 2025 ਨੂੰ ਕਰਵਾਈ ਗਈ ਜਿਸ ਵਿਚ 60 ਤੋਂ ਵੱਧ ਮੈਂਬਰਾਂ ਨੇ ਭਾਗ ਲਿਆ। ਇਸ ਮੀਟਿੰਗ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀਆਂ ਨਵੀਆਂ ਖੋਜਾਂ ਨੂੰ ਜ਼ਿਲ੍ਹੇ ਦੇ ਹੋਰ ਕਿਸਾਨਾਂ ਤੱਕ ਪਹੁੰਚਾਉਣ ਲਈ ਨੌਜਵਾਨ ਕਿਸਾਨ ਮੈਂਬਰਾਂ ਦੀ ਸਰਗਰਮ ਭੂਮੀਕਾ ਅਤੇ ਮੌਜੂਦਾ ਹਾੜ੍ਹੀ ਦੀਆਂ ਫਸਲਾਂ ਅਤੇ ਸਿਆਲਾਂ ਵਾਲੀਆਂ ਸਬਜ਼ੀਆਂ ਵਿੱਚ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ।

 ਡਾ. ਪਰਵਿੰਦਰ ਸਿੰਘਇੰਚਾਰਜ ਨੇ ਪੀਏਯੂ ਦੀਆਂ ਨਵੀਆਂ ਤਕਨੀਕਾਂ ਨੂੰ ਅਪਣਾਉਣ ਅਤੇ ਇਹਨਾਂ ਦਾ ਪ੍ਰਸਾਰ ਕਰਨ ਵਿੱਚ ਪੀ ਐਨ ਕੇ ਐਸ ਮੈਂਬਰਾਂ ਨੂੰ ਪ੍ਰੇਰਿਤ ਕੀਤਾ । ਉਨ੍ਹਾਂ ਨੇ ਗਰਮੀਆਂ ਦੀਆਂ ਸਬਜ਼ੀਆਂ ਦੀ ਘਰੇਲੂ ਅਤੇ ਵਪਾਰਕ ਪੱਧਰ ਤੇ ਕਾਸ਼ਤ ਕਰਨ ਬਾਰੇ ਨੁਕਤੇ ਸਾਂਝੇ ਕੀਤੇ । ਡਾ. ਪਰਮਿੰਦਰ ਕੌਰ ਨੇ ਹਾੜ੍ਹੀ ਦੀਆਂ ਫ਼ਸਲਾਂ ਵਿੱਚ ਕੀੜੇ-ਮਕੌੜੇ ਅਤੇ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ 

ਡਾ. ਸਵਰੀਤ ਖਹਿਰਾ ਨੇ ਫ਼ਲਾਂ ਦੀ ਪੌਸ਼ਟਿਕ ਬਗੀਚੀ ਲਗਾਉਣ ਲਈ ਪ੍ਰੇਰਿਤ ਕੀਤਾ ਅਤੇ ਸਰਦ ਰੁੱਤ ਵਿੱਚ ਫਲਦਾਰ ਬੂਟਿਆਂ ਦੀ ਸਾਂਭ-ਸੰਭਾਲ ਬਾਰੇ ਦੱਸਿਆ । ਡਾ: ਪਰਮਿੰਦਰ ਸਿੰਘ ਸੰਧੂ ਨੇ ਹਾੜ੍ਹੀ ਦੀਆਂ ਫ਼ਸਲਾਂ ਵਿੱਚ ਨਦੀਨ ਪ੍ਰਬੰਧ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਕਿਸਾਨਾਂ ਨੂੰ ਖਾਦਾਂ ਦੀ ਸਹੀ ਵਰਤੋਂ ਕਰਨ ਤੇ ਜ਼ੋਰ ਦਿੱਤਾ । ਇਸ ਦੌਰਾਨ ਸ. ਹਰਪ੍ਰੀਤ ਸਿੰਘ, ਸ ਅਮਨਜੋਤ ਸਿੰਘ, ਸ. ਜਰਮਨਜੀਤ ਸਿੰਘਸ. ਕਰਮਜੀਤ ਸਿੰਘ ਆਦਿ ਕਿਸਾਨਾਂ ਨੇ ਖੇਤੀ ਵਿੱਚ ਆ ਰਹੀਆਂ ਸਮੱਸਿਆਵਾਂ ਬਾਰੇ ਵਿਗਿਆਨੀਆਂ ਨੂੰ ਜਾਣੂ ਕਰਵਾਇਆ

Tags:

Advertisement

Latest News

ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ
  ਚੰਡੀਗੜ੍ਹ, 6 ਮਾਰਚ 2026  ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਮਹਿਲਾ ਉੱਦਮਤਾ ਦੀ ਭਾਵਨਾ ਦਾ ਜਸ਼ਨ ਮਨਾਉਣ ਲਈ ਸ਼ੁਰੂ
ਗੈਂਗਸਟਰਾਂ ਤੇ ਵਾਰ ਦਾ 45ਵਾਂ ਦਿਨ: ਪੰਜਾਬ ਪੁਲਿਸ ਵੱਲੋਂ 400 ਥਾਵਾਂ ਤੇ ਛਾਪੇਮਾਰੀ ; 126 ਗ੍ਰਿਫ਼ਤਾਰ
ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸਾਲ 2026-27 ਲਈ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ
ਪੰਜਾਬ ਵਿਧਾਨ ਸਭਾ ਸਪੀਕਰ ਅਤੇ ਮੁੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ ਦਾ ਵਿਧਾਨ ਸਭਾ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ
ਪੰਜਾਬ ਦੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ
ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨਾ ਸਾਬਤ ਕਰਦਾ ਹੈ ਕਿ ਉਹ ਪੰਜਾਬ ਦੀ ਤਰੱਕੀ ਨੂੰ ਬਰਦਾਸ਼ਤ ਨਹੀਂ ਕਰ ਸਕਦੇ: ਕੈਬਨਿਟ ਮੰਤਰੀ
ਜ਼ਿਲ੍ਹਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਚਲਾਇਆ ਕਾਸੋ ਓਪਰੇਸ਼ਨ