ਪੀ.ਏ.ਯੂ. ਕੇ.ਵੀ.ਕੇ. ਰੋਪੜ ਵੱਲੋਂ ਪਰਾਲੀ ਪ੍ਰਬੰਧਨ `ਤੇ ਖੇਤ ਦਿਵਸ ਦਾ ਆਯੋਜਨ ਕੀਤਾ

ਪੀ.ਏ.ਯੂ. ਕੇ.ਵੀ.ਕੇ. ਰੋਪੜ ਵੱਲੋਂ ਪਰਾਲੀ ਪ੍ਰਬੰਧਨ `ਤੇ ਖੇਤ ਦਿਵਸ ਦਾ ਆਯੋਜਨ ਕੀਤਾ

ਰੂਪਨਗਰ, 17 ਮਾਰਚ:  ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਆਈ.ਸੀ.ਏ.ਆਰ.- ਜ਼ੋਨ-1 ਦੇ ਸਹਿਯੋਗ ਹੇਠ ਪੀ.ਏ.ਯੂ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਨੇ ਫੂਲ ਖੁਰਦ ਵਿੱਖੇ ਕੇਵੀਕੇ ਫਾਰਮ ਉਤੇ ਪਰਾਲੀ ਪ੍ਰਬੰਧਨ ਵਿਸ਼ੇ ਉਤੇ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ।

ਇਹ ਗਤੀਵਿਧੀ ਡਿਪਟੀ ਡਾਇਰੈਕਟਰ (ਟ੍ਰੇਨਿੰਗ) ਡਾ. ਸਤਬੀਰ ਸਿੰਘ ਦੇ ਮਾਰਗਦਰਸ਼ਨ ਹੇਠ ਆਯੋਜਿਤ ਕੀਤੀ ਗਈ ਜਿਸ ਵਿੱਚ ਜ਼ਿਲ੍ਹਾ ਰੋਪੜ ਦੇ 48 ਉਤਸ਼ਾਹੀ ਕਿਸਾਨਾਂ ਨੇ ਭਾਗ ਲਿਆ। ਇਸ ਦੌਰਾਨ, ਕੇ.ਵੀ.ਕੇ ਦੇ ਲਰਨਿੰਗ ਪਲੇਟਫਾਰਮ ਉਤੇ ਜ਼ੀਰੋ ਟਿੱਲ ਡ੍ਰਿਲ, ਹੈਪੀ ਸੀਡਰ, ਸਮਾਰਟ ਸੀਡਰ, ਸੁਪਰ ਸੀਡਰ ਅਤੇ ਸਰਫੇਸ ਸੀਡਰ ਸਮੇਤ ਵੱਖ-ਵੱਖ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਦੀ ਨਮੂਨਾਵਾਰ ਫ਼ਸਲ ਪ੍ਰਦਰਸ਼ਨੀ ਦਿਖਾਈ ਗਈ।

ਇਸ ਮੌਕੇ ਕੇਂਦਰ ਦੇ ਵੱਖ-ਵੱਖ ਵਿਗਿਆਨੀਆਂ ਨੇ ਸਹਾਇਕ ਕਿੱਤਿਆਂ ਵਿੱਚ ਪਰਾਲੀ ਦੀ ਉਪਯੋਗਿਤਾ ਬਾਰੇ ਜਾਣਕਾਰੀ ਸਾਂਝੀ ਕੀਤੀ। ਕਿਸਾਨਾਂ ਨੇ ਲਰਨਿੰਗ ਪਲੇਟਫਾਰਮ ਦੇ ਨਵੇਕਲੇ ੳੱਦਮ ਦੀ ਸ਼ਲਾਘਾ ਕੀਤੀ, ਜਿਸ ਵਿੱਚ ਸਾਰੀਆਂ ਤਕਨੀਕਾਂ ਨੂੰ ਇੱਕੋ ਥਾਂ ਤੇ ਸਫਲਤਾਪੂਰਵਕ ਢੰਗ ਨਾਲ ਦਰਸਾਇਆ ਗਿਆ ਹੈ।

ਆਪਣੇ ਸਮਾਪਤੀ ਸ਼ਬਦਾਂ ਵਿੱਚ, ਡਾ. ਸਤਬੀਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਗਮ ਤੋਂ ਸਿੱਖੀ ਜਾਣਕਾਰੀ ਨੂੰ ਆਪਣੇ ਖੇਤਾਂ ਵਿੱਚ ਅਪਨਾਉਣ ਤਾਂ ਜੋ ਪਰਾਲੀ ਦਾ ਪ੍ਰਬੰਧਨ ਵਿਗਿਆਨਕ ਲੀਹਾਂ ਤੇ ਹੋ ਸਕੇ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-04-2025 ਅੰਗ 638 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-04-2025 ਅੰਗ 638
ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ...
ਏਅਰ ਇੰਡੀਆ ਦੇ ਜ਼ਿੰਮੇਵਾਰ ਕਰਮਚਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਦੀ ਮੰਗ ਕੀਤੀ
#Dra ਭਾਸ਼ਾ ਵਿਭਾਗ ਵੱਲੋਂ ਡਾ. ਬੀ.ਆਰ.ਅੰਬੇਡਕਰ ਲਾਇਬ੍ਰੇਰੀ ਬੋਦਲ ਛਾਉਣੀ ਨੂੰ ਕਿਤਾਬਾਂ ਭੇਟ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਰਕੋਟਿਕਸ ਅਨੌਨੀਮਸ ਕਮੇਟੀ ਦਾ ਗਠਨ ਕਰਕੇ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਕੀਤਾ ਜਾਵੇਗਾ ਮਜ਼ਬੂਤ- ਗੁਰਮੀਤ ਕੁਮਾਰ ਬਾਂਸਲ
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਲੇਗੀ ਆਧੁਨਿਕ ਸਿੱਖਿਆ
ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਲਈ ਨਵਾਂ ਯੂਟਿਊਬ ਚੈਨਲ ‘ਮੁਕਤਸਰ ਦੀਆਂ ਖੇਤੀ ਸੂਚਨਾਵਾਂ’ ਦੀ ਸ਼ੁਰੂਆਤ
ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਮਲੇਰੀਆ ਦਿਵਸ