ਕਿਸਾਨਾਂ ਨੂੰ ਕੀਤੀ 1398.50 ਕਰੋੜ ਰੁਪਏ ਦੀ ਅਦਾਇਗੀ

ਕਿਸਾਨਾਂ ਨੂੰ ਕੀਤੀ 1398.50 ਕਰੋੜ ਰੁਪਏ ਦੀ ਅਦਾਇਗੀ

ਮਾਨਸਾ, 05 ਮਈ :

            ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਂਦੀ ਗਈ ਕਣਕ ਦੀ ਨਿਰਵਿਘਨ ਖਰੀਦ ਉਪਰੰਤ ਬਿਨ੍ਹਾਂ ਕਿਸੇ ਦੇਰੀ ਦੇ ਅਨਾਜ ਦਾ ਬਣਦਾ ਮੁੱਲ ਦਿੱਤਾ ਜਾ ਰਿਹਾ ਹੈ ਇਸ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਅੱਜ ਮਾਨਸਾ ਦੇ ਡਿਪਟੀ ਕਮਿਸ਼ਨਰ ਸ੍ਰਕੁਲਵੰਤ ਸਿੰਘ ਆਈ..ਐਸਨੇ ਦੱਸਿਆ ਕਿ ਲੰਘੀ ਸ਼ਾਮ ਤੱਕ ਕਿਸਾਨਾਂ ਵੱਲੋਂ ਮੰਡੀਆਂ ਅੰਦਰ ਲੱਖ 17 ਹਜ਼ਾਰ 820 ਮੀਟਰਕ ਟਨ ਕਣਕ ਲਿਆਂਦੀ ਗਈ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ ਲੱਖ 07 ਹਜ਼ਾਰ 371 ਮੀਟਰਕ ਟਨ ਕਣਕ ਦੀ ਖਰੀਦ ਵੀ ਕਰ ਲਈ ਗਈ ਹੈ ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਦੇ ਬਦਲੇ ਕਿਸਾਨਾਂ ਨੂੰ 1398. 50 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ

            ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ਼੍ਰੀ ਮਨਦੀਪ ਸਿੰਘ ਮਾਨ ਨੇ ਦੱਸਿਆ ਕਿ ਖਰੀਦੀ ਕੀਤੀ ਕਣਕ ਵਿੱਚੋਂ ਪਨਗਰੇਨ ਨੇ 1 ਲੱਖ 92 ਹਜ਼ਾਰ 945 ਮੀਟਰਕ ਟਨਮਾਰਕਫੈਡ ਵੱਲੋਂ ਲੱਖ 65 ਹਜ਼ਾਰ 935, ਪਨਸਪ ਵੱਲੋਂ ਲੱਖ 47 ਹਜ਼ਾਰ 302 ਮੀਟਰਕ ਟਨਪੰਜਾਬ ਵੇਅਰ ਹਾਊਸ ਵੱਲੋਂ 83 ਹਜ਼ਾਰ 638 ਮੀਟਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 17 ਹਜ਼ਾਰ 550 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ

            ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੰਡੀਆਂ ਅੰਦਰੋਂ ਕਣਕ ਦੀ ਲਿਫਟਿੰਗ ਦਾ ਕੰਮ ਵੀ ਨਿਰਧਾਰਿਤ ਸਮੇਂ ਅੰਦਰ ਨੇਪਰੇ ਚਾੜ੍ਹਿਆ ਜਾ ਰਿਹਾ ਹੈ ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚੋਂ 4 ਲੱਖ 60 ਹਜ਼ਾਰ 544 ਮੀਟਰਕ ਟਨ ਕਣਕ ਦੀ ਲਿਫਟਿੰਗ ਵੀ ਕਰਵਾਈ ਜਾ ਚੁੱਕੀ ਹੈ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਦੀ ਸੁਰੱਖਿਆ ਅਤੇ ਲੋਕ ਹਿੱਤ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ

Tags:

Advertisement

Latest News

ਸੰਗਰਾਂਦ ਹੁਕਮਨਾਮਾ ਮਹੀਨਾ ਚੇਤ ਮਾਰਚ 2026 ਸੰਗਰਾਂਦ ਹੁਕਮਨਾਮਾ ਮਹੀਨਾ ਚੇਤ ਮਾਰਚ 2026
ਸੰਗਰਾਂਦ ਹੁਕਮਨਾਮਾ ਮਹੀਨਾ ਚੇਤ ਮਾਰਚ 2026   ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਚੇਤਿ ਗੋਵਿੰਦੁ ਅਰਾਧੀਐ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-03-2026 ਅੰਗ 694
ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ
ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ
ਪੰਜਾਬ ਸਰਕਾਰ ਦੇ ਮਹਿਲਾ ਵਿੱਤੀ ਸਹਾਇਤਾ ਐਲਾਨ ਨਾਲ ਖੁਸ਼ੀ ਦੀ ਲਹਿਰ; ਪੰਜਾਬ ਭਰ ਵਿੱਚ ਔਰਤਾਂ ਨੇ ਜਾਗੋ ਕੱਢ ਕੇ ਮਨਾਈ ਖੁਸ਼ੀ
ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ
ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿਟ: ਯੂਕੇ ਦੀ ਫਰਮ “3 ਐਸੋਸੀਏਟਸ” ਵੱਲੋਂ ਪੰਜਾਬ ਵਿੱਚ 1,407 ਕਰੋੜ ਰੁਪਏ ਦਾ ਨਿਵੇਸ਼