ਸਤਲੁਜ ਦਰਿਆ ਨਾਲ ਲੱਗਦੇ ਹੜ੍ਹ ਸੰਭਾਵਿਤ ਖੇਤਰਾਂ ’ਤੇ ਜਲੰਧਰ ਪ੍ਰਸ਼ਾਸਨ ਦੀ ਪੈਨੀ ਨਜ਼ਰ

ਸਤਲੁਜ ਦਰਿਆ ਨਾਲ ਲੱਗਦੇ ਹੜ੍ਹ ਸੰਭਾਵਿਤ ਖੇਤਰਾਂ ’ਤੇ ਜਲੰਧਰ ਪ੍ਰਸ਼ਾਸਨ ਦੀ ਪੈਨੀ ਨਜ਼ਰ

ਜਲੰਧਰ, 26 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਲਗਾਤਾਰ ਪੈ ਰਹੇ ਮੀਂਹ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਤਲੁਜ ਨਾਲ ਲੱਗਦੇ ਹੜ੍ਹ ਸੰਭਾਵਿਤ ਖੇਤਰਾਂ ਵਿੱਚ ਸਥਿਤੀ ’ਤੇ 24 ਘੰਟੇ ਚੌਕਸੀ ਨਾਲ ਨਜ਼ਰ ਰੱਖੀ ਜਾ ਰਹੀ ਹੈ ਅਤੇ ਹੜ੍ਹਾਂ ਵਰਗੇ ਕਿਸੇ ਵੀ ਹਾਲਾਤ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ।

   ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ, ਕਿਉਂਕਿ ਦਰਿਆ ਦਾ ਪਾਣੀ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ। ਉਨ੍ਹਾਂ ਕਿਹਾ ਕਿ ਇਸਦੇ ਬਾਵਜੂਦ ਪ੍ਰਸ਼ਾਸਨ ਹਰ ਸਥਿਤੀ ਦਾ ਮੁਕਾਬਲਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

   ਡਾ. ਅਗਰਵਾਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਖੁਦ ਫੀਲਡ ਵਿੱਚ ਜਾ ਕੇ ਸਥਿਤੀ ਦਾ ਜਾਇਜ਼ਾ ਲੈਣ ਦੇ ਨਿਰਦੇਸ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ, ਤਾਂ ਜੋ ਕਿਸੇ ਵੀ ਅਣਸੁਖਾਵੀਂ ਸਥਿਤੀ ਨੂੰ ਸਮੇਂ ਸਿਰ ਕੰਟਰੋਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਜੇਕਰ ਹੜ੍ਹ ਵਰਗੇ ਕੋਈ ਵੀ ਹਾਲਾਤ ਪੈਦਾ ਹੁੰਦੇ ਹਨ ਤਾਂ ਪ੍ਰਸ਼ਾਸਨ ਬਿਨਾਂ ਕਿਸੇ ਦੇਰੀ ਰਾਹਤ ਕਾਰਜ ਚਲਾਉਣ ਲਈ ਢੁੱਕਵੇਂ ਪ੍ਰਬੰਧਾਂ ਤੇ ਤਿਆਰੀ ਨਾਲ ਲੈਸ ਹੈ।

ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਕੋਲ ਲੋੜੀਂਦੀ ਗਿਣਤੀ ਵਿੱਚ ਸੈਂਡ ਬੈਗ, ਜ਼ਰੂਰੀ ਮਸ਼ੀਨਰੀ ਅਤੇ ਰੈਸਕਿਊ ਟੀਮਾਂ ਤਿਆਰ ਹਨ। ਸੁਰੱਖਿਅਤ ਥਾਵਾਂ ਦੀ ਨਿਸ਼ਾਨਦੇਹੀ ਵੀ ਕੀਤੀ ਜਾ ਚੁੱਕੀ ਹੈ, ਜਿਥੇ ਲੋੜ ਪੈਣ ’ਤੇ ਲੋਕਾਂ ਨੂੰ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪੱਧਰ ਪੱਧਰ ’ਤੇ ਹੜ੍ਹ ਕੰਟਰੋਲ ਰੂਮ ਸਥਾਪਤ ਕੀਤਾ ਗਿਆ, ਜਿਸ ਦਾ ਫੋਨ ਨੰਬਰ 0181-2224417 ਹੈ। ਇਸੇ ਤਰ੍ਹਾਂ ਸਬ ਡਵੀਜ਼ਨ ਪੱਧਰ ’ਤੇ ਵੀ ਹੜ੍ਹ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਸਬ ਡਵੀਜ਼ਨ ਫਿਲੌਰ ਦੇ ਹੜ੍ਹ ਕੰਟਰੋਲ ਰੂਮ ਦਾ ਫੋਨ ਨੰ.01826-224117, ਨਕੋਦਰ 01821-500335, ਸ਼ਾਹਕੋਟ 01821-260894 ਅਤੇ ਆਦਮਪੁਰ ਵਿਖੇ ਸਥਾਪਤ ਕੰਟਰੋਲ ਰੂਮ ਦਾ ਨੰਬਰ 0181-2980090 ਹੈ।

  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੀ ਸੁਰੱਖਿਆ ਤੇ ਸਹਾਇਤਾ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਓਧਰ ਦੂਜੇ ਪਾਸੇ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਐਸ.ਡੀ.ਐਮ. ਨਕੋਦਰ ਲਾਲ ਵਿਸ਼ਵਾਸ ਬੈਂਸ, ਐਸ.ਡੀ.ਐਮ. ਸ਼ਾਹਕੋਟ ਸ਼ੁਭੀ ਆਂਗਰਾ ਅਤੇ ਐਸ.ਡੀ.ਐਮ. ਫਿਲੌਰ ਪਰਲੀਨ ਕੌਰ ਵੱਲੋਂ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਦਰਿਆ ਨਾਲ ਲੱਗਦੇ ਹੜ੍ਹ ਸੰਭਾਵਿਤ ਖੇਤਰਾਂ ਦਾ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਲਿਆ ਜਾ ਰਿਹਾ ਹੈ। 

Advertisement

Latest News

ਮੋਹਾਲੀ ਦੀ ਧਰਤੀ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਨੇਹਾ: ਆਪਣਾ ਕਾਰੋਬਾਰ ਸ਼ੁਰੂ ਕਰੋ, ਸਰਕਾਰ ਹਰ ਸੰਭਵ ਮਦਦ ਕਰੇਗੀ ਮੋਹਾਲੀ ਦੀ ਧਰਤੀ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਨੇਹਾ: ਆਪਣਾ ਕਾਰੋਬਾਰ ਸ਼ੁਰੂ ਕਰੋ, ਸਰਕਾਰ ਹਰ ਸੰਭਵ ਮਦਦ ਕਰੇਗੀ
ਸਏਐਸ ਨਗਰ (ਮੋਹਾਲੀ); 2 ਮਈ-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਭਾਲਣ...
ਮਾਨ ਸਰਕਾਰ ਦੇ ਇਮਾਨਦਾਰ ਸ਼ਾਸਨ ਸਦਕਾ ਪੰਜਾਬ ਦੇ ਮਾਲੀਏ ਵਿੱਚ ਰਿਕਾਰਡ ਵਾਧਾ- ਕੇਜਰੀਵਾਲ
ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ 'ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ
‘ਆਪ’ ਦੀ ਟਰੇਡ ਵਿੰਗ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧੇ ਵਿਰੁਧ ਘੰਟਾ ਘਰ ਵਿਖੇ ਰੋਸ਼ ਪ੍ਰਦਰਸ਼ਨ
ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ
ਪੰਜਾਬ ਪੁਲਿਸ ਨੇ ਸੀ.ਆਈ.ਏ. ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟਰੈਕ ਧਮਾਕਿਆਂ ਦੇ ਮਾਮਲੇ ਸੁਲਝਾਏ; ਮ੍ਰਿਤਕ ਬੌਂਬਰ ਦਾ ਮੁੱਖ ਸਾਥੀ ਕਾਬੂ
ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ