ਲੋਕ ਪੁਰਾਣੀਆਂ ਬਿਮਾਰੀਆਂ ਤੋਂ ਮੁਕਤ ਹੋ ਕੇ ਹੋਰਾਂ ਨੂੰ ਵੀ ਦੱਸ ਰਹੇ ਨੇ ਯੋਗਾ ਦੇ ਲਾਭ –ਐਸ ਡੀ ਐਮ ਦਮਨਦੀਪ ਕੌਰ
By Azad Soch
On
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਨਵੰਬਰ, 2024:
ਸੀ ਐਮ ਦੀ ਯੋਗਸ਼ਾਲਾ ਤਹਿਤ ਲਾਏ ਜਾ ਰਹੇ ਯੋਗਾ ਸੈਸ਼ਨਾਂ ਵਿੱਚ ਲੋਕ ਪੁਰਾਣੇ ਰੋਗਾਂ ਤੋਂ ਮੁਕਤ ਹੋ ਰਹ ਹਨ। ਮੋਹਾਲੀ ਦੇ ਸੈਕਟਰ 71, 77, 78, 88 ਅਤੇ ਫੇਜ਼-1 ’ਚ ਰੋਜ਼ਾਨਾ 6 ਯੋਗਾ ਸੈਸ਼ਨ ਲਗਾਏ ਜਾ ਰਹੇ ਹਨ, ਜਿਨ੍ਹਾਂ ’ਚ 150 ਤੋਂ ਵਧੇਰੇ ਸ਼ਹਿਰ ਵਾਸੀ ਸ਼ਾਮਿਲ ਹੋ ਕੇ ਆਪਣੀ ਜੀਵਨ ਸ਼ੈਲੀ ਨੂੰ ਚੁਸਤ-ਦਰੁਸਤ ਕਰ ਰਹੇ ਹਨ। ਐਸ ਡੀ ਐਮ ਮੋਹਾਲੀ ਦਮਨਦੀਪ ਕੌਰ ਨੇ ਦੱਸਿਆ ਕਿ ਟ੍ਰੇਨਰ ਰਸ਼ਿਵ ਵੱਲੋਂ ਮੋਹਾਲੀ ਦੇ ਸੈਕਟਰ 77, ਨੇੜੇ ਰਾਧਾ ਸੁਆਮੀ ਸਤਸੰਗ ਭਵਨ ਵਿਖੇ ਪਹਿਲੀ ਕਲਾਸ ਸਵੇਰੇ 5.00 ਤੋਂ 6.00 ਵਜੇ ਅਤੇ ਦੂਸਰੀ ਕਲਾਸ ਸ਼ਹੀਦ ਭਗਤ ਸਿੰਘ ਪਾਰਕ, ਸੈਕਟਰ-78 ਵਿਖੇ ਸਵੇਰੇ 6.05 ਤੋਂ 7.05 ਵਜੇ ਤੱਕ, ਤੀਸਰੀ ਕਲਾਸ ਹੀਰੋ ਹੋਮਜ਼ ਸੁਸਾਇਟੀ, ਸੈਕਟਰ-88, ਮੋਹਾਲੀ ਵਿਖੇ ਸਵੇਰੇ 7.15 ਤੋਂ 8.15 ਵਜੇ ਤੱਕ, ਚੌਥੀ ਕਲਾਸ ਨੇੜੇ ਹੇਮਕੁੰਟ ਸਕੂਲ, ਸੈਕਟਰ-71, ਮੋਹਾਲੀ ਵਿਖੇ ਸਵੇਰੇ 8.30 ਵਜੇ ਤੋਂ 9.30 ਵਜੇ ਤੱਕ ਅਤੇ ਪੰਜਵੀਂ ਕਲਾਸ ਫੇਜ਼-1 ਪੈਰਾਗਾਨ ਪਾਰਕ (ਪਾਰਕ-2) ਮੋਹਾਲੀ ਵਿਖੇ ਬਾਅਦ ਦੁਪਿਹਰ 3.45 ਤੋਂ 4.45 ਵਜੇ ਤੱਕ ਅਤੇ ਛੇਵੀਂ ਕਲਾਸ ਸੈਕਟਰ, 71 (ਪਾਰਕ ਨੰ 33), ਮੋਹਾਲੀ ਵਿਖੇ ਸ਼ਾਮ 5.00 ਤੋਂ 6.00 ਵਜੇ ਤੱਕ ਲਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਯੋਗਾ ਦਾ ਰੋਜ਼ਾਨਾ ਅਭਿਆਸ ਸਰੀਰ ਦੀ ਮਾਨਸਿਕ ਅਤੇ ਸਰੀਰਕ ਤੰਦਰੁਸਤੀ ਲਈ ਬਹੁਤ ਲਾਭਦਾਇਕ ਸਿੱਧ ਹੋ ਰਿਹਾ ਹੈ। ਯੋਗਾ ਦੇ ਰੋਜ਼ਾਨਾ ਅਭਿਆਸ ਨਾਲ ਪੁਰਾਣੀਆਂ ਬਿਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ। ਉਨ੍ਹਾਂ ਦੱਸਿਆ ਕਿ ਯੋਗ ਸੈਸ਼ਨਾਂ ਦੌਰਾਨ ਕੁਝ ਲੋਕ ਅਜਿਹੇ ਹਨ, ਜੋ ਕਿ ਨਿਰਵਿਘਨ ਯੋਗਾ ਕਲਾਸਾਂ ਲਗਾ ਰਹੇ ਹਨ ਅਤੇ ਉਨ੍ਹਾਂ ਨੇ ਯੋਗਾ ਨੂੰ ਆਪਣੀ ਰੋਜਾਨਾ ਜਿੰਦਗੀ ਦਾ ਹਿੱਸਾ ਬਣਾ ਲਿਆ ਹੈ। ਪਿਛਲੇ ਡੇਢ ਸਾਲ ਤੋਂ ਲਗਾਤਾਰ ਯੋਗਾ ਅਭਿਆਸ ਕਰ ਰਹੇ ਸੰਦੀਪ ਸ਼ਰਮਾ ਨੇ ਥਾਇਰਾਇਡ ਅਤੇ ਪਿੱਠ ਦਰਦ ਤੋਂ ਰਾਹਤ ਪਾਈ ਹੈ। ਇਸੇ ਤਰ੍ਹਾਂ ਹੀ ਕਿਰਨ ਮਹਾਜਨ ਜੋ ਕਿ ਹਾਈ ਬਲੱਡ ਪ੍ਰੈਸ਼ਰ ਹੋਣ ਕਾਰਨ ਦਿਨ ਵਿੱਚ ਦੋ ਵਾਰ ਦਿਵਾਈ ਲੈਂਦੇ ਸਨ, ਲਗਾਤਾਰ ਯੋਗ ਆਸਣ ਕਰਨ ਨਾਲ ਉਨ੍ਹਾਂ ਦੀਆਂ ਦਵਾਈਆਂ ਬੰਦ ਹੋ ਚੁੱਕੀਆਂ ਹਨ। ਬਹੁਤ ਸਾਰੇ ਅਜਿਹੇ ਲੋਕ ਹਨ, ਯੋਗਾ ਨੇ ਜਿਨ੍ਹਾਂ ਦੀ ਨੀਰਸ ਜ਼ਿੰਦਗੀ ’ਚ ਪੂਰਨ ਤੌਰ ਤੇ ਬਦਲਾਅ ਲੈ ਆਂਦਾ ਹੈ। ਉਨ੍ਹਾਂ ਕਿਹਾ ਕਿ ਯੋਗ ਸਾਧਕ ਬਣਨ ਲਈ ਬੱਸ ਇੱਕ ਵਾਰ ਮਨ ਨੂੰ ਧਿਆਨ ’ਚ ਲਿਆਉਣਾ ਪੈਂਦਾ ਹੈ ਅਤੇ ਉਸ ਤੋਂ ਬਾਅਦ ਯੋਗਾ ਦੇ ਸਰੀਰ ’ਤੇ ਪੈਣ ਵਾਲੇ ਚੰਗੇ ਪ੍ਰਭਾਵ ਤੋਂ ਬਾਅਦ ਯੋਗਾ ਨੂੰ ਛੱਡਣਾ ਅਸੰਭਵ ਹੋ ਜਾਂਦਾ ਹੈ। ਜ਼ਿਲ੍ਹੇ ’ਚ ਚੱਲ ਰਹੀਆਂ ਯੋਗਾ ਕਲਾਸਾਂ ਦਾ ਹਿੱਸਾ ਬਣਨ ਟੋਲ ਫ੍ਰੀ ਨੰਬਰ 7669400500 ਜਾਂ www.cmdiyogshala.punjab.gov.in 'ਤੇ ਜਾ ਲੈ ਕੇ ਜਾਣਕਾਰੀ ਲਈ ਜਾ ਸਕਦੀ ਹੈ। ਇਸ ਦੇ ਨਾਲ-ਨਾਲ ਜੇ ਕੋਈ ਗਰੁੱਪ ਮੁਫ਼ਤ ਯੋਗਾ ਟ੍ਰੇਨਰ ਦੀ ਸਹੂਲਤ ਲੈਣ ਲਈ ਉਪਰੋਕਤ ਫੋਨ ਨੰਬਰ ਅਤੇ ਵੈਬਸਾਈਟ 'ਤੇ ਸੰਪਰਕ ਕਰ ਕੇ ਰਜਿਸਟਰੇਸ਼ਨ ਕਰ ਸਕਦਾ ਹੈ। ਮੁਫ਼ਤ ਟ੍ਰੇਨਰ ਦੀ ਸਹੂਲਤ ਲੈਣ ਲਈ ਕਿਸੇ ਵੀ ਨਵੇਂ ਗਰੁੱਪ ਕੋਲ ਘੱਟੋ-ਘੱਟ 25 ਮੈਂਬਰ ਹੋਣੇ ਲਾਜ਼ਮੀ ਹਨ।
Tags:
Related Posts
Latest News
ਨਗਰ ਕੌਂਸਲ ਬਾਘਾਪੁਰਾਣਾ, ਧਰਮਕੋਟ ਤੇ ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਦੀ ਹਦੂਦ ਅੰਦਰ ਹਥਿਆਰ ਚੁੱਕ ਕੇ ਚੱਲਣ ਤੇ ਪੂਰਨ ਪਾਬੰਦੀ
09 Dec 2024 18:22:11
ਮੋਗਾ, 9 ਦਸੰਬਰ,ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਮਿਉਂਸਪਲ ਬਾਡੀਜ਼-2024 ਦੇ ਮੱਦੇਨਜ਼ਰ ਪੰਜਾਬ ਵਿੱਚ ਮਿਤੀ 8 ਦਸੰਬਰ, 2024 ਨੂੰ ਆਦਰਸ਼ ਚੋਣ...