ਪੰਜਾਬ ਦੀ ਤਰੱਕੀ ਦੇ ਰਾਹ ਦੇ ਸਭ ਤੋਂ ਵੱਡੇ ਅੜਿੱਕੇ ਨਸ਼ੇ ਨੂੰ ਹਟਾਉਣ ਲਈ ਲੋਕ ਅੱਗੇ ਆਉਣ-ਵਿਧਾਇਕ ਐਡਵੋਕੈਟ ਅਮਰਪਾਲ ਸਿੰਘ

ਪੰਜਾਬ ਦੀ ਤਰੱਕੀ ਦੇ ਰਾਹ ਦੇ ਸਭ ਤੋਂ ਵੱਡੇ ਅੜਿੱਕੇ ਨਸ਼ੇ ਨੂੰ ਹਟਾਉਣ ਲਈ ਲੋਕ ਅੱਗੇ ਆਉਣ-ਵਿਧਾਇਕ ਐਡਵੋਕੈਟ ਅਮਰਪਾਲ ਸਿੰਘ

ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 3 ਜੁਲਾਈ (   ) ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਆਰੰਭੀ ਗਈ ਹੈ ਅਤੇ ਸੂਬੇ ਦੀ ਤਰੱਕੀ ਦੇ ਰਾਹ ਵਿੱਚ ਸਭ ਤੋਂ ਵੱਡੇ ਅੜਿੱਕੇ ਨਸ਼ੇ ਨੂੰ ਹਟਾਉਣ ਲਈ ਲੋਕ ਅੱਗੇ ਆਉਣ। ਇਹ ਪ੍ਰਗਟਾਵਾ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਅਪਣੇ ਦਫ਼ਤਰ ਵਿਖੇ ਲੋਕਾਂ ਦੀਆਂ ਮੁਸ਼ਕਿਲ ਸੁਣਨ ਉਪਰੰਤ ਕੀਤਾ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਵਿਕਾਸ ਕਾਰਜ ਕਰਵਾਉਣ ਦੇ ਨਾਲ ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਢੀ ਗਈ ਹੈ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾ ਕੁਰਕ ਕੀਤੀਆਂ ਜਾ ਰਹੀਆਂ ਹਨ ਅਤੇ ਪੁਲਿਸ ਵਿਭਾਗ ਵਲੋਂ ਨਸ਼ਾ ਵੇਚਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ।

ਉਨਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵੱਲੋਂ ਸੂਬੇ ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ ਪੱਖੀ ਰਣਨੀਤੀ ਅਪਣਾਈ ਗਈ ਹੈ। ਇਨਫੋਰਸਮੈਂਟਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ)। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਪੀੜਤਾਂ ਦਾ ਇਲਾਜ ਕਰਵਾਉਣ ਲਈ ਉਨ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਣਓਥੇ ਨਸ਼ਾ ਪੀੜਤਾਂ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ।

ਹਲਕੇ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉਨਾਂ ਕਿਹਾ ਕਿ ਸਮੁੱਚੇ ਹਲਕਾ ਸਰਬਪੱਖੀ ਵਿਕਾਸ ਕਰਵਾਉਣਾਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮੰਤਵ ਨਾਲ ਖੇਡ ਮੈਦਨ ਬਣਾਉਣ ਤੇਂ ਇਲਾਵਾ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। 

Tags:

Advertisement

Latest News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ; 10 ਅਪ੍ਰੈਲ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਥੁਰਾ ਨੇੜੇ ਯਮੁਨਾ ਨਦੀ ਵਿੱਚ ਜਗਰਾਉਂ ਦੇ ਸ਼ਰਧਾਲੂਆਂ...
ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ
ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ
ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰਾਜ ਚੋਣ ਕਮਿਸ਼ਨ ਵੱਲੋਂ 9 ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ ਲਈ ਆਮ/ਜ਼ਿਮਨੀ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਸੋਧ ਲਈ ਪ੍ਰਕਿਰਿਆ ਦੀ ਸ਼ੁਰੂਆਤ
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ