ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਕੀਤਾ ਜਾਗਰੂਕ - ਵਧੀਕ ਕਮਿਸ਼ਨਰ ਨਗਰ ਨਿਗਮ

ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਕੀਤਾ ਜਾਗਰੂਕ - ਵਧੀਕ ਕਮਿਸ਼ਨਰ ਨਗਰ ਨਿਗਮ

ਅੰਮ੍ਰਿਤਸਰ 12 ਅਪ੍ਰੈਲ 2024:----ਅਗਾਮੀ ਲੋਕ ਸਭਾ ਚੋਣਾ 2024 ਦੇ ਮੱਦੇਨਜ਼ਰ ਅੱਜ ਸਵੀਪ ਗਤੀਵਿਧੀਆ ਤਹਿਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਅਤੇ ਸਹਾਇਕ ਰਿਟਰਨਿੰਗ ਅਫਸਰ-ਕਮ-ਵਧੀਕ ਕਮਿਸ਼ਨਰਨਗਰ ਨਿਗਮਅੰਮ੍ਰਿਤਸਰ ਸ਼੍ਰੀ ਸੁਰਿੰਦਰ ਸਿੰਘ ਦੇ ਆਦੇਸ਼ ਮੁਤਾਬਕ ਹਲਕਾ 19 ਅੰਮ੍ਰਿਤਸਰ ਦੱਖਣੀ ਵਿਖੇ ਸ.ਸ.ਸ. ਸਕੂਲ (ਲੜਕੇ) ਕੋਟ ਬਾਬਾ ਦੀਪ ਸਿੰਘ ਦੇ ਬੱਚਿਆ ਦੇ ਸਹਿਯੋਗ ਨਾਲ ਸਾਇਕਲ ਰੈਲੀ ਕਰਵਾਈ ਗਈ। ਇਸ ਰੈਲੀ ਦਾ ਮੁੱਖ ਉਦੇਸ਼ ਲੋਕਾਂ ਨੂੰ ਆਪਣੀ ਵੋਟ ਦੇ ਹੱਕ ਦੇ ਇਸਤੇਮਾਲ ਪ੍ਰਤੀ ਜਾਗਰੂਕ ਕਰਨਾ ਸੀ।

 ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਮੋਨਿਕਾਨੋਡਲ ਅਫਸਰ ਸਵੀਪ ਸ਼੍ਰੀ ਜਸਵਿੰਦਰ ਸਿੰਘ ਅਤੇ ਇਲੈਕਸ਼ਨ ਇੰਚਾਰਜ ਸ੍ਰੀ ਸੰਜੀਵ ਕਾਲੀਆ ਨੇ ਦੱਸਿਆ ਕਿ ਹਲਕੇ ਵਿੱਚ ਸਾਇਕਲ ਰੈਲੀ ਰਾਹੀਂ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਜਾਗਰੂਕ ਕੀਤਾ ਗਿਆਖਾਸ ਕਰ ਪੀ.ਡਬਲਯੂ.ਡੀ ਵੋਟਰ, 85 ਪਲੱਸ ਅਤੇ ਨੋਜਵਾਨ ਵੋਟਰਾਂ ਨੂੰ ਚੋਣ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਕਿਹਾ ਗਿਆ। ਇਸ ਮੌਕੇ ਸਹਾਇਕ ਸਵੀਪ ਇੰਚਾਰਜ ਪ੍ਰਦੀਪ ਕੁਮਾਰ ਕਾਲੀਆ  ਨੇ ਸਭ ਦਾ ਧੰਨਵਾਦ ਕੀਤਾ।

Tags:

Advertisement

Latest News

ਐਮੀ ਵਿਰਕ ਅਤੇ ਸੋਨਮ ਬਾਜਵਾ ਨੇ ਆਪਣੀ ਫਿਲਮ,'ਕੁੜੀ ਹਰਿਆਣੇ ਵੱਲ ਦੀ' ਪਹਿਲੀ ਝਲਕ ਲਾਂਚ ਕੀਤੀ ਐਮੀ ਵਿਰਕ ਅਤੇ ਸੋਨਮ ਬਾਜਵਾ ਨੇ ਆਪਣੀ ਫਿਲਮ,'ਕੁੜੀ ਹਰਿਆਣੇ ਵੱਲ ਦੀ' ਪਹਿਲੀ ਝਲਕ ਲਾਂਚ ਕੀਤੀ
Chandigarh,08 May,2024,(Azad Soch News):- ਐਮੀ ਵਿਰਕ ਅਤੇ ਸੋਨਮ ਬਾਜਵਾ ਦੀ ਸੁਪਰਹਿੱਟ ਬਾਕਸ ਆਫਿਸ (Superhit box Office) ਜੋੜੀ 14 ਜੂਨ, 2024...
ਭਾਜਪਾ ਨੇ ਪੰਜਾਬ ‘ਚ ਐਲਾਨੇ 3 ਹੋਰ ਉਮੀਦਵਾਰ
ਚੰਡੀਗੜ੍ਹ ਦੇ ਇੱਕ ਹੋਟਲ 'ਚ ਭਿਆਨਕ ਅੱਗ ਲੱਗ ਗਈ
ਨਾਮਜ਼ਦਗੀਆਂ ਦਾਖਲ ਕਰਨ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ
ਖੁਲ੍ਹੇ ਬੋਰਵੈਲ ਕਾਰਨ ਵਾਪਰਨ ਵਾਲੀ ਦੁਰਘਟਨਾ ਲਈ ਜਮੀਨ ਮਾਲਕ ਹੋਵੇਗਾ ਜਿੰਮੇਵਾਰ -ਡਿਪਟੀ ਕਮਿਸ਼ਨਰ
ਖਰਚਾ ਨਿਗਰਾਨ ਵੱਲੋਂ ਸਮੂਹ ਸਹਾਇਕ ਖਰਚਾ ਅਬਜ਼ਰਵਰਜ਼, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ
ਲੋਕ ਸਭਾ ਚੋਣਾਂ ਲਈ ਕਾਊਂਟਿੰਗ ਸਟਾਫ਼ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਹੋਈ