ਬਾਰੇਕਾ ਵਿਚ ਡੇਂਗੂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਬਾਰੇਕਾ ਵਿਚ ਡੇਂਗੂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਫਾਜ਼ਿਲਕਾ, 05 ਜੁਲਾਈ

ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਸੁਨੀਤਾ ਅਤੇ ਸੀਐਚਸੀ ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਕਰਮਚਾਰੀ ਡੇਂਗੂ ਸਬੰਧੀ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ ਜਿਸ ਤਹਿਤ ਅੱਜ ਸੀ.ਐਚ.ਸੀ ਖੂਈਖੇੜਾ ਅਧੀਨ ਪੈਂਦੇ ਪਿੰਡ ਬਾਰੇਕਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ।

ਇਸ ਮੌਕੇ ਸਿਹਤ ਕਰਮਚਾਰੀ ਰਾਜ ਕੁਮਾਰ ਨੇ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਸਬੰਧੀ ਜਾਗਰੂਕ ਕਰਦਿਆਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਆਪਣੇ ਘਰ ਦੇ ਆਲੇ-ਦੁਆਲੇ ਰੱਖੇ ਖਾਲੀ ਬਰਤਨਾਂ ਵਿੱਚ ਸਾਫ਼ ਪਾਣੀ ਨੂੰ ਜ਼ਿਆਦਾ ਦੇਰ ਤੱਕ ਖੜ੍ਹਾ ਨਾ ਰਹਿਣ ਦਿਓ ਕਿਉਂਕਿ ਡੇਂਗੂ ਦਾ ਮੱਛਰ ਗੰਦੇ ਪਾਣੀ ਵਿੱਚ ਨਹੀਂ ਪਲਦਾ ਅਤੇ ਦਿਨ ਵੇਲੇ ਹਮਲਾ ਕਰਦਾ ਹੈ। ਉਨ੍ਹਾਂ ਦੱਸਿਆ ਕਿ ਸਿਰ ਦਰਦ ਅਤੇ ਤੇਜ਼ ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾ ਕੇ ਡਾਕਟਰ ਦੀ ਸਲਾਹ ਲਈ ਜਾਵੇ

ਸਿਹਤ ਕਰਮਚਾਰੀ ਹਰ ਰੋਜ਼ ਪਿੰਡਾਂ ਵਿੱਚ ਘਰ-ਘਰ ਜਾ ਕੇ ਫਰਿੱਜਾਂਬਰਤਨਾਂ ਆਦਿ ਵਿੱਚ ਖੜ੍ਹੇ ਪਾਣੀ ਦੀ ਜਾਂਚ ਕਰ ਰਹੇ ਹਨ ਤਾਂ ਜੋ ਡੇਂਗੂ ਦੇ ਫੈਲਾਅ ਨੂੰ ਉਥੇ ਹੀ ਨਸ਼ਟ ਕੀਤਾ ਜਾ ਸਕੇ। ਵਿਭਾਗ ਵੱਲੋਂ ਹਫ਼ਤੇ ਦੇ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਵੀ ਮਨਾਇਆ ਜਾਂਦਾ ਹੈ। ਇਸ ਦਿਨ ਘਰ ਵਿੱਚ ਰੱਖੇ ਕੂਲਰਾਂਬਰਤਨਾਂ ਅਤੇ ਫਰਿੱਜਾਂ ਦੀਆਂ ਟਰੇਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸਾਫ਼ ਕਰਨ ਸਬੰਧੀ ਦੱਸਿਆ ਜਾਂਦਾ ਹੈ, ਅਜਿਹੀਆਂ ਸਾਵਧਾਨੀਆਂ ਵਰਤ ਕੇ ਹੀ ਅਸੀਂ ਡੇਂਗੂ ਤੋਂ ਬਚ ਸਕਦੇ ਹਾਂ।

ਸ ਮੌਕੇ ਸੀਐਚਓ ਪਰਮਜੀਤ ਕੋਰਏ.ਐਨ.ਐਮ ਛਿੰਦਾ ਰਾਣੀ, ਸਮੂਹ ਆਸ਼ਾ ਵਰਕਰ ਅਤੇ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।

Tags:

Advertisement

Latest News

ਚੰਡੀਗੜ੍ਹ ਦੇ ਸਕੂਲਾਂ 25 ਜਨਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ ਦੇ ਸਕੂਲਾਂ 25 ਜਨਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ
Chandigarh,18 JAN,2025,(Azad Soch News):- ਚੰਡੀਗੜ੍ਹ ਦੇ ਸਕੂਲਾਂ 'ਚ ਠੰਡ ਕਾਰਨ ਪਹਿਲਾਂ ਤੋਂ ਬਦਲੇ ਗਏ ਸਮੇਂ ਨੂੰ ਅੱਗੇ ਵਧਾ ਦਿੱਤਾ ਗਿਆ...
ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ
ਜਲੰਧਰ ਛਾਉਣੀ 'ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ
ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ 30.35 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
ਵਿਧਾਇਕ ਮਾਲੇਰਕੋਟਲਾ ਨੇ 03 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਵਕਫ਼ ਬੋਰਡ ਵੱਲੋਂ ਉਸਾਰੇ ਜਾਣ ਵਾਲੇ "ਈਦਗਾਹ ਪਬਲਿਕ ਸਕੂਲ" ਦਾ ਨੀਂਹ ਪੱਥਰ ਰੱਖਿਆ