ਕੋਟਸ਼ਮੀਰ ਵਿਖੇ ਸੁਣੀਆਂ ਆਮ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ

ਕੋਟਸ਼ਮੀਰ ਵਿਖੇ ਸੁਣੀਆਂ ਆਮ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ

ਕੋਟਸ਼ਮੀਰ (ਬਠਿੰਡਾ)5 ਸਤੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਅਗਵਾਈ ਹੇਠ ਹਫਤੇ ਚ ਦੋ ਦਿਨ ਜ਼ਿਲ੍ਹੇ ਭਰ ਚ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਵੱਖ-ਵੱਖ ਸਥਾਨਾਂ ਤੇ ਆਮ ਲੋਕਾਂ ਦੀ ਸਹੂਲਤ ਲਈ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ। "ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਇੱਕੋ ਹੀ ਛੱਤ ਹੇਠਾਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿਰਫ਼ ਸੁਣਿਆ ਹੀ ਨਹੀਂ ਜਾਂਦਾ ਸਗੋਂ ਮੌਕੇ ਤੇ ਹੀ ਨਿਪਟਾਰਾ ਵੀ ਕੀਤਾ ਜਾਂਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) (ਵਾਧੂ ਚਾਰ) ਸ੍ਰੀ ਨਰਿੰਦਰ ਸਿੰਘ ਨੇ ਕੀਤਾ।

ਇਸ ਮੌਕੇ ਸ੍ਰੀ ਨਰਿੰਦਰ ਸਿੰਘ ਨੇ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਲਗਾਏ ਜਾ ਰਹੇ ਸਪੈਸ਼ਲ ਕੈਂਪ ਲਾਹੇਵੰਦ ਸਾਬਿਤ ਹੋ ਰਹੇ ਹਨ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਦਰਾਂ ਨੇੜੇ ਸਪੈਸ਼ਲ ਕੈਂਪ ਲਗਾ ਕੇ ਉਨ੍ਹਾਂ ਦੀਆਂ ਸਾਂਝੀਆਂਨਿੱਜੀ ਅਤੇ ਜਾਇਜ਼ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਲੋੜਵੰਦ ਲਾਭਪਾਤਰੀ ਨੂੰ ਸਰਕਾਰ ਵਲੋਂ ਮੁਹੱਈਆਂ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਤਰ੍ਹਾਂ ਦੀਆਂ ਸਹੂਲਤਾਂ ਤੋਂ ਵਾਝਾਂ ਨਹੀਂ ਰਹਿਣ ਦਿੱਤਾ ਜਾਵੇਗਾ।

ਕੈਂਪ ਦੌਰਾਨ ਪਿੰਡ ਕੋਟਸ਼ਮੀਰ ਦੇ ਲੋਕ ਆਪਣੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਲੈ ਕੇ ਪਹੁੰਚੇਜਿਨ੍ਹਾਂ ਚ ਮਾਲ ਵਿਭਾਗ ਤੋਂ ਇਲਾਵਾ ਮਗਨਰੇਗਾਪੈਨਸ਼ਨਾਂਛੱਪੜਾਂ ਤੇ ਗਲੀਆਂ-ਨਾਲੀਆਂ ਦੇ ਪਾਣੀ ਦੀ ਨਿਕਾਸੀਪੀਣ ਵਾਲੇ ਪਾਣੀਨਹਿਰੀ ਪਾਣੀ ਤੇ ਖਾਲੇ ਆਦਿ ਤੋਂ ਇਲਾਵਾ ਵਿਕਾਸ ਕਾਰਜਾਂ ਨਾਲ ਸਬੰਧਤ ਸਮੱਸਿਆਵਾਂ ਸਨ। ਇਨ੍ਹਾਂ ਚੋਂ ਬਹੁਤੀਆਂ ਸਮੱਸਿਆਵਾਂ ਦਾ ਨਿਪਟਾਰਾ ਮੌਕੇ ਤੇ ਹੀ ਕੀਤਾ ਗਿਆ ਤੇ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਪਿੰਡ ਕੋਟਸ਼ਮੀਰ ਦੇ ਲੋਕ ਆਦਿ ਹਾਜ਼ਰ ਸਨ। 

Tags:

Advertisement

Latest News

ਪੰਜਾਬ ਨੇ ਵੱਕਾਰੀ ‘ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024’ ਲਈ ਰਾਜ ਸ਼੍ਰੇਣੀ ‘ਚ ਸੋਨ ਪਦਕ ਜਿੱਤਿਆ: ਕੈਬਨਿਟ ਮੰਤਰੀ ਸੰਜੀਵ ਅਰੋੜਾ ਪੰਜਾਬ ਨੇ ਵੱਕਾਰੀ ‘ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024’ ਲਈ ਰਾਜ ਸ਼੍ਰੇਣੀ ‘ਚ ਸੋਨ ਪਦਕ ਜਿੱਤਿਆ: ਕੈਬਨਿਟ ਮੰਤਰੀ ਸੰਜੀਵ ਅਰੋੜਾ
ਚੰਡੀਗੜ੍ਹ, 15 ਜੁਲਾਈ:ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ...
ਮਿੱਥ ਕੇ ਹਤਿਆਵਾਂ ਕਰਨ ਦੀ ਸਾਜ਼ਿਸ਼ ਰਚਣ ਵਾਲੇ ਜੱਗੂ ਭਗਵਾਨਪੁਰੀਆ ਗਿਰੋਹ ਦੇ ਪੰਜ ਮੈਂਬਰ ਗ੍ਰਿਫ਼ਤਾਰ; ਦੋ ਪਿਸਤੌਲਾਂ ਬਰਾਮਦ
ਪਿਛਲੀਆਂ ਸਰਕਾਰਾਂ ਨੇ ਪੰਜਾਬ ‘ਚ ਨਸ਼ਾ ਫੈਲਾਇਆ ਤੇ ਨਸ਼ਾ ਤਸਕਰਾਂ ਦੀ ਕੀਤੀ ਪੁਸ਼ਤ ਪਨਾਹੀ: ਸੌਂਦ
ਅਮਨ ਅਰੋੜਾ ਨੇ ਬੇਅਦਬੀ ਮਾਮਲਿਆਂ ‘ਚ ਪਿਛਲੀਆਂ ਸਰਕਾਰਾਂ ਦਾ ਦੋਹਰਾ ਚਿਹਰਾ ਕੀਤਾ ਬੇਨਕਾਬ
ਵਿੱਤ ਮੰਤਰੀ ਚੀਮਾ ਨੇ 1986 ਦੀਆਂ ਘਟਨਾਵਾਂ ਬਾਰੇ 'ਕਾਰਵਾਈ' ਰਿਪੋਰਟ ਦੀ ਗੁੰਮਸ਼ੁਦਗੀ ਦਾ ਮੁੱਦਾ ਉਠਾਇਆ; ਵਿਧਾਨ ਸਭਾ ਸਪੀਕਰ ਵੱਲੋਂ ਕਮੇਟੀ ਦੇ ਗਠਨ ਦਾ ਐਲਾਨ
ਪੰਜਾਬ ਸਰਕਾਰ ਬਹੁ-ਪੱਖੀ ਪਹੁੰਚ ਅਪਣਾਉਂਦਿਆਂ ਅਵਾਰਾ ਪਸ਼ੂਆਂ ਦੇ ਹੱਲ ਲਈ ਵਿਆਪਕ ਰਣਨੀਤੀ ਬਣਾਏਗੀ: ਡਾ. ਰਵਜੋਤ ਸਿੰਘ
ਪਿੰਡ ਟਿਵਾਣਾ ਨੇੜੇ ਘੱਗਰ ਨੂੰ ਚੌੜਾ ਕਰਨ ਅਤੇ ਬੰਨ੍ਹ ਨੂੰ ਮਿੱਟੀ ਪਾ ਕੇ ਮਜ਼ਬੂਤ ਕਰਨ ਦੀ ਤਜਵੀਜ਼ ਵਿਚਾਰ ਅਧੀਨ: ਬਰਿੰਦਰ ਕੁਮਾਰ ਗੋਇਲ