3 ਧਾਰਮਿਕ ਮਹੱਤਤਾ ਵਾਲੇ ਸ਼ਹਿਰਾਂ ਨੂੰ “ਪਵਿੱਤਰ ਸ਼ਹਿਰ” ਦਾ ਦਰਜਾ ਇੱਕ ਇਤਿਹਾਸਕ ਫ਼ੈਸਲਾ : ਪ੍ਰਭਬੀਰ ਸਿੰਘ ਬਰਾੜ

3 ਧਾਰਮਿਕ ਮਹੱਤਤਾ ਵਾਲੇ ਸ਼ਹਿਰਾਂ ਨੂੰ “ਪਵਿੱਤਰ ਸ਼ਹਿਰ” ਦਾ ਦਰਜਾ ਇੱਕ ਇਤਿਹਾਸਕ ਫ਼ੈਸਲਾ : ਪ੍ਰਭਬੀਰ ਸਿੰਘ ਬਰਾੜ

ਅੰਮ੍ਰਿਤਸਰ, 25 ਨਵੰਬਰ 2025---

ਆਮ ਆਦਮੀ ਪਾਰਟੀ-ਅੰਮ੍ਰਿਤਸਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨਪਨਸਪ (ਪੰਜਾਬ) ਪ੍ਰਭਬੀਰ ਸਿੰਘ ਬਰਾੜ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਸ੍ਰੀ ਵਿਧਾਨ ਸਭਾ ਵੱਲੋਂ ਸ਼੍ਰੀ ਅੰਮ੍ਰਿਤਸਰ ਸਾਹਿਬ (ਸ਼ਹਿਰ ਦੇ ਅੰਦਰੂਨੀ ਹਿੱਸੇ)ਤਲਵੰਡੀ ਸਾਬੋ ਅਤੇ ਸ਼੍ਰੀ ਆਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਆਪ ਸਰਕਾਰ ਦੇ ਇਸ ਮਹੱਤਵਪੂਰਨ ਅਤੇ ਇਤਿਹਾਸਕ ਫ਼ੈਸਲੇ ਦਾ ਤਹਿ ਦਿਲੋਂ ਸਵਾਗਤ ਕੀਤਾ ।

 

ਬਰਾੜ ਨੇ ਕਿਹਾ ਕਿ ਇਹ ਪਵਿੱਤਰ ਉਪਰਾਲਾ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੀ ਅਸੀਸ ਅਤੇ ਕਿਰਪਾ ਨਾਲ ਸੰਭਵ ਹੋਇਆ ਹੈਜੋ ਸਿੱਖ ਕੌਮ ਹੀ ਨਹੀਂ ਸਗੋਂ ਪੂਰੀ ਮਨੁੱਖਤਾ ਲਈ ਵੱਡੀ ਖੁਸ਼ੀ ਅਤੇ ਮਾਣ ਦੀ ਗੱਲ ਹੈ। ਉਹਨਾਂ ਨੇ ਅਰਵਿੰਦ ਕੇਜਰੀਵਾਲਮੁੱਖ ਮੰਤਰੀ ਭਗਵੰਤ ਮਾਨ ਅਤੇ ਮਨੀਸ਼ ਸਿਸੋਦੀਆ ਦਾ ਖ਼ਾਸ ਧੰਨਵਾਦ ਕੀਤਾਜਿਨ੍ਹਾਂ ਦੀ ਦੂਰਦਰਸ਼ੀ ਸੋਚ ਅਤੇ ਅਟੱਲ ਮਿਹਨਤ ਦੇ ਕਾਰਨ ਇਹ ਇਤਿਹਾਸਕ ਫ਼ੈਸਲਾ ਹਕੀਕਤ ਬਣਿਆ ਹੈ ।

 

ਬਰਾੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰੂ ਤੇਗ਼ ਬਹਾਦੁਰ ਜੀ ਦੇ ਚਰਨ ਸ਼ੋਭਿਤ 141 ਪਿੰਡਾਂ ਦੇ ਵਿਕਾਸ ਲਈ 50–50 ਲੱਖ ਰੁਪਏ ਪ੍ਰਤੀ ਪਿੰਡ ਦੇ ਹਿਸਾਬ ਨਾਲ ਕੁੱਲ 71 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਹ ਕਦਮ ਆਪਣੇ ਆਪ ਵਿੱਚ ਮਾਨ ਸਰਕਾਰ ਨੂੰ ਬਾਕੀ ਸਾਰੀਆਂ ਪਾਰਟੀਆਂ ਤੋਂ ਵੱਖਰਾ ਅਤੇ ਵਿਲੱਖਣ ਸਾਬਤ ਕਰਦਾ ਹੈ।

 

ਬਰਾੜ ਨੇ ਕਿਹਾ ਕਿ ਆਪ ਸਰਕਾਰ ਗੁਰੂਆਂ ਦੀ ਬਾਣੀ ਅਤੇ ਸਿੱਖਿਆਵਾਂ ਤੋਂ ਪ੍ਰੇਰਿਤ ਹੋ ਕੇ ਪੰਜਾਬ ਦੀ ਧਾਰਮਿਕਸੱਭਿਆਚਾਰਕ ਅਤੇ ਆਧਿਆਤਮਿਕ ਪਛਾਣ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਇਹ ਫ਼ੈਸਲਾ ਰੂਹਾਨੀ ਵਿਰਾਸਤ ਨੂੰ ਸੰਭਾਲਣ ਵੱਲ ਇੱਕ ਮਹੱਤਵਪੂਰਨ ਕਦਮ ਹੈਜਿਸ ਨਾਲ ਪੰਜਾਬ ਦੇ ਇਤਿਹਾਸ ਅਤੇ ਸੰਸਕਾਰ ਨੂੰ ਨਵੀਂ ਮਜ਼ਬੂਤੀ ਮਿਲੇਗੀ। 

Advertisement

Latest News

ਡੀਸੀ ਨਵਜੋਤ ਕੌਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਡੀਸੀ ਨਵਜੋਤ ਕੌਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ
ਮਾਨਸਾ, 9 ਮਾਰਚ:ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐੱਸ ਵੱਲੋਂ ਅੱਜ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ...
ਸਮਾਜ ਵਿੱਚ ਨਸ਼ਾ ਵਿਰੋਧੀ ਪ੍ਰਚਾਰ ਲਈ ਵਿਦਿਆਰਥੀ ਕਰ ਸਕਦੇ ਹਨ ਅਹਿਮ ਰੋਲ ਅਦਾ - ਮੁੱਖ ਮੰਤਰੀ ਫੀਲਡ ਅਫ਼ਸਰ
ਸ਼ਿਲਪਕਾਰਾਂ ਤੇ ਕਲਾਕਾਰਾਂ ਦੀ ਮਹਿਮਾਨ ਨਵਾਜ਼ੀ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ: ਨਵਜੋਤ ਕੌਰ
ਅਧੂਰੇ ਵਾਅਦਿਆਂ ‘ਤੇ ਪਰਦਾ ਪਾਉਣ ਲਈ ਕਾਂਗਰਸ ਬਹਿਸ ਤੋਂ ਭੱਜ ਰਹੀ ਹੈ: ਅਮਨ ਅਰੋੜਾ
ਡਾ. ਰਵਜੋਤ ਸਿੰਘ ਨੇ ਪੰਜਾਬ ਬਜਟ 2026–27 ਨੂੰ ਇਤਿਹਾਸਕ, ਉਦਾਰ ਅਤੇ ਦੂਰਦਰਸ਼ੀ ਕਰਾਰ ਦਿੱਤਾ
ਮੁੱਖ ਜੰਗਲੀ ਜੀਵ ਵਾਰਡਨ ਬਸੰਤਾ ਰਾਜਕੁਮਾਰ ਨੂੰ ਸਰਬਸੰਮਤੀ ਨਾਲ ਆਈਐਫਐਸ ਐਸੋਸੀਏਸ਼ਨ, ਪੰਜਾਬ ਚੈਪਟਰ ਦਾ ਪ੍ਰਧਾਨ ਚੁਣਿਆ ਗਿਆ
ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ