ਜ਼ਿਲਾ ਤਰਨ ਤਾਰਨ ਦੇ ਵਿੱਚ 142833 ਬੱਚਿਆਂ ਨੂੰ ਪਿਲਾਈਆਂ ਗਈਆਂ ਪਲਸ ਪੋਲੀਓ ਬੂੰਦਾਂ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਜ਼ਿਲਾ ਤਰਨ ਤਾਰਨ ਦੇ ਵਿੱਚ 142833 ਬੱਚਿਆਂ ਨੂੰ ਪਿਲਾਈਆਂ ਗਈਆਂ ਪਲਸ ਪੋਲੀਓ ਬੂੰਦਾਂ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਤ ਰਨ ਤਾਰਨ, ਅਕਤੂਬਰ 14: ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਅਤੇ ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲੇ ਦੇ ਸਿਵਲ ਸਰਜਨ, ਡਾ. ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਅਤੇ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਦੀ ਦੇਖ ਰੇਖ ਹੇਠ  ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਮੰਗਲਵਾਰ ਨੂੰ ਮੁਕੰਮਲ ਹੋਈ।  ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਅਤੇ ਵਿਸ਼ਵ ਸਿਹਤ ਸੰਸਥਾ ਦੇ ਐਸਐਮਓ ਡਾਕਟਰ ਈਸ਼ਿਤਾ ਵੱਲੋਂ ਵੱਖ ਵੱਖ ਪਿੰਡਾਂ ਦੇ ਵਿੱਚ ਜਾ ਕੇ ਪਲਸ ਪੋਲੀਓ ਮੁਹਿੰਮ ਦਾ ਨਿਰੀਖਣ ਕੀਤਾ ।

 ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ  ਦੱਸਿਆ ਕਿ  ਪਲਸ ਪੋਲੀਓ ਮੁਹਿੰਮ ਦੌਰਾਨ  ਸਿਹਤ ਕਰਮੀਆਂ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੇ ਵਿੱਚ 0 ਤੋਂ 5 ਸਾਲਾਂ ਦੇ 142833 ਬੱਚਿਆਂ ਨੂੰ ਪੋਲੀਓ ਰੋਕੂ  ਬੂੰਦਾਂ ਪਿਲਾਈਆਂ ਗਈਆਂ।

ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਦੇ ਤੀਜੇ ਦਿਨ ਵੱਖ-ਵੱਖ ਟੀਮਾਂ ਵੱਲੋਂ  ਵੱਲੋਂ ਘਰਾਂ, ਹਾਈ ਰਿਸਕ ਆਬਾਦੀ ਵਾਲੇ ਖੇਤਰਾਂ ਜਿਵੇਂ ਕਿ ਇੱਟਾਂ ਦੇ ਭੱਠਿਆਂ ਝੁੱਗੀਆਂ ਅਤੇ ਗੁੱਜਰਾਂ ਦੇ ਡੇਰਿਆਂ ਉੱਤੇ ਜਾ ਮੁਹਿੰਮ ਦਾ ਨਿਰੀਖਣ ਕੀਤਾ ਗਿਆ ।

 ਜ਼ਿਲਾ ਟੀਕਾਕਰਨ ਅਫ਼ਸਰ ਡਾਕਟਰ ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਮੁਹਿੰਮ ਦੇ ਪਹਿਲੇ ਦਿਨ ਸਿਹਤ ਕਰਮੀਆਂ ਵੱਲੋਂ ਜ਼ਿਲੇ ਦੇ ਵੱਖ-ਵੱਖ ਪਿੰਡਾਂ ਦੇ ਵਿੱਚ ਬੂਥ ਲਗਾ ਕੇ ਬੱਚਿਆਂ ਨੂੰ ਪੋਲੀਓ ਰੋਕੂਂ ਬੂੰਦਾਂ ਪਿਲਾਈਆਂ ਗਈਆਂ। ਇਸ ਤੋਂ ਇਲਾਵਾ ਦੂਜੇ ਅਤੇ ਤੀਜੇ ਦਿਨ ਸਿਹਤ ਕਰਮੀਆਂ ਵੱਲੋਂ ਘਰ ਘਰ ਜਾ ਕੇ ਬੱਚਿਆਂ ਨੂੰ ਪੋਲੀਓ ਰੋਕੂ ਪਿਲਾਈਆਂ ਗਈਆਂ।

ਉਹਨਾਂ ਦੱਸਿਆ ਸਿਹਤ ਕਰਮੀਆਂ ਵੱਲੋਂ ਇਸ ਗੱਲ ਨੂੰ ਯਕੀਨੀ ਬਣਾਇਆ ਗਿਆ ਕਿ ਕੋਈ ਵੀ ਬੱਚਾ ਜ਼ਿਲੇ ਦੇ ਵਿੱਚ ਪੋਲੀਓ ਰਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ।

ਉਹਨਾਂ ਕਿਹਾ ਕਿ ਪਲਸ ਪੋਲੀਓ ਮੁਹਿੰਮ ਵਿੱਚ ਤੈਨਾਤ ਸਾਰੇ ਹੀ ਸਿਹਤ ਕਰਮੀਆਂ ਵੱਲੋਂ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਈ ਅਤੇ ਮਿੱਥੇ ਹੋਏ ਟੀਚੇ ਨੂੰ ਪ੍ਰਾਪਤ ਕੀਤਾ

Advertisement

Advertisement

Latest News

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ* ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ