100 ਦਿਨਾਂ ਟੀ.ਬੀ. ਮੁਕਤ ਭਾਰਤ ਮੁਹਿੰਮ ਤਹਿਤ ਸਿਵਲ ਸਰਜਨ ਦਫ਼ਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਪ੍ਰਣ

100 ਦਿਨਾਂ ਟੀ.ਬੀ. ਮੁਕਤ ਭਾਰਤ ਮੁਹਿੰਮ ਤਹਿਤ ਸਿਵਲ ਸਰਜਨ ਦਫ਼ਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਪ੍ਰਣ

ਮਾਨਸਾ, 31 ਜਨਵਰੀ :
ਸੈਂਟਰਲ ਟੀ.ਬੀ. ਡਿਵੀਜ਼ਨ ਨਵੀਂ ਦਿਲੀ ਅਤੇ ਸਿਹਤ ਵਿਭਾਗ ਪੰਜਾਬ ਵੱਲੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲਾ ਮਾਨਸਾ ਵਿਖੇ 100 ਦਿਨ ਟੀ.ਬੀ. ਮੁਕਤ ਭਾਰਤ ਮੁਹਿੰਮ ਦੇ ਤਹਿਤ ਸਿਵਲ ਸਰਜਨ ਦਫ਼ਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਪ੍ਰਣ ਲਿਆ।
ਇਸ ਮੌਕੇ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਦੱਸਿਆ ਕਿ ਤਪਦਿਕ ਰੋਗ ਮੁਕਤ ਭਾਰਤ ਸਾਡੀ ਪਹਿਲ ਕਦਮੀ ਹੈ। ਸਰਕਾਰ ਵੱਲੋਂ 7 ਦਸੰਬਰ ਤੋਂ ਸ਼ੁਰੂ ਕੀਤੀ ਗਈ 100 ਦਿਨ ਟੀ.ਬੀ. ਕੰਪੇਨ ਸਬੰਧੀ ਜ਼ਿਲ੍ਹਾ ਮਾਨਸਾ ਵਿਖੇ ਸਿਹਤ ਵਿਭਾਗ ਵੱਲੋਂ ਸ਼ਡਿਊਲ ਅਨੁਸਾਰ ਗਰਾਉਂਡ ਪੱਧਰ ’ਤੇ ਜਾਗਰੂਕਤਾ ਕੈਂਪ ਲਗਾ ਕੇ ਅਤੇ ਸਰਵੇਅ ਕਰਕੇ ਸ਼ੱਕੀ ਮਰੀਜ਼ਾਂ ਦੀ ਪਛਾਣ ਕੀਤੀ ਗਈ, ਜਿਸ ਉਪਰੰਤ ਟੀ.ਬੀ. ਦੇ ਪਾਜੇਟਿਵ ਕੇਸਾਂ ਦਾ ਇਲਾਜ਼ ਕੀਤਾ ਜਾ ਰਿਹਾ ਹੈ। ਉਨਾ ਕਿਹਾ ਕਿ ਇਸ ਮੁਹਿੰਮ ਦਾ ਟੀਚਾ ਟੀ.ਬੀ.ਦੇ ਕੇਸਾਂ ਦੀ ਹੋਰ ਭਾਲ ਅਤੇ ਟੀ.ਬੀ. ਦੇ ਨਾਲ ਹੋਣ ਵਾਲੀ ਮੌਤ ਦਰ ਨੂੰ ਘੱਟ ਕਰਨਾ ਹੈ।
ਉਨ੍ਹਾਂ ਦੱਸਿਆ ਕਿਇਸ ਕੰਪੇਨ ਅਧੀਨ ਵਲਨਰੇਬਰ (ਕਮਜ਼ੋਰ ਆਬਾਦੀ) ਜਿਵੇਂ ਸਲਮ ਏਰੀਆ, ਜੇਲ, 60 ਸਾਲ ਤੋਂ ਵੱਧ ਉਮਰ ਦੇ ਵਿਅਕਤੀ, ਸ਼ੂਗਰ ਦੇ ਮਰੀਜ਼, ਐਚ.ਆਈ.ਵੀ. ਪਾਜਿਟੀਵ ਮਰੀਜ਼, ਡਾਇਲਸਿਸ ਮਰੀਜ਼, ਸਮੋਕਰ, ਫੈਕਟਰੀ ਵਰਕਰ ਅਤੇ ਟੀ.ਬੀ. ਦੇ ਮਰੀਜ਼ ਦੇ ਸੰਪਰਕ ’ਚ ਆਉਂਦੇ ਬੱਚੇ ਅਤੇ ਬਜ਼ੁਰਗ ਦੀ ਸਕਰੀਨਿੰਗ ਕਰਵਾ ਕੇ ਉਨਾਂ ਦੇ ਐਕਸਰੇ, ਸੀ.ਬੀ.ਨਾਟ ਅਤੇ ਟਰੂ ਨਾਟ ਟੈਸਟ ਕਰਵਾਉਣੇ ਹਨ ਜੇਕਰ ਕੋਈ ਮਰੀਜ਼ ਪੋਜੀਟਿਵ ਪਾਇਆ ਜਾਂਦਾ ਹੈ।
      ਜ਼ਿਲ੍ਹਾ ਟੀ.ਬੀ ਅਫ਼ਸਰ ਡਾ: ਨਿਸੀ ਸੂਦ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਅਤੇ ਸ਼ੱਕੀ ਮਰੀਜ਼ਾਂ ਦੀ ਜਾਂਚ ਕਰਨ ਲਈ ਸਿਹਤ ਵਿਭਾਗ ਦੀਆਂ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ, ਜੋ ਟੀ.ਬੀ ਦੇ ਲੱਛਣਾਂ ਦੀ ਜਾਂਚ ਕਰਨ ਲਈ ਹਰ ਘਰ ਜਾ ਕੇ ਸ਼ੱਕੀ ਮਰੀਜ਼ ਨੂੰ ਸਕਰੀਨਿੰਗ ਕਰਨ ਲਈ  ਦੌਰਾ ਕਰਨਗੀਆਂ ਅਤੇ ਮੁੱਫ਼ਤ ਜਾਂਚ ਦੀਆਂ ਸਹੂਲਤਾਂ ਮੁਹੱਈਆ ਕਰਵਾਉਣਗੀਆਂ। ਉਨਾਂ ਦੱਸਿਆ ਕਿ ਜਦੋਂ ਵੀ ਟੀ.ਬੀ. ਦਾ ਮਰੀਜ਼ ਖੰਘਦਾ ਜਾਂ ਛਿੱਕਦਾ ਹੈ ਤਾਂ ਟੀ.ਬੀ. ਦੇ ਕੀਟਾਣੂ ਹਵਾ ਵਿੱਚ ਫੈਲਦੇ ਹਨ। ਇਸ ਹਵਾ ਵਿੱਚ ਜਿਹੜਾ ਵੀ ਇਨਸਾਨ ਸਾਹ ਲੈਂਦਾ ਹੈ ਉਸਦੇ ਸਰੀਰ ਵਿੱਚ ਟੀ.ਬੀ. ਦੇ ਕੀਟਾਣੂ ਚਲੇ ਜਾਂਦੇ ਹਨ। ਜੇਕਰ ਉਸ ਵਿਅਕਤੀ ਦੀ ਸਰੀਰ ਦੀ ਇਮਿਊਨਿਟੀ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਮਜਬੂਤ ਹੈ ਤਾਂ ਟੀ.ਬੀ ਦਾ ਕੀਟਾਣੂ ਉੱਥੇ ਹੀ ਖਤਮ ਹੋ ਜਾਂਦਾ ਹੈ।  
ਡਾ. ਸੁਮਿਤ ਸ਼ਰਮਾ ਮੈਡੀਕਲ ਅਫਸਰ ਨੇ ਦੱਸਿਆ ਕਿ ਟੀ.ਬੀ. ਤੇ ਮਰੀਜ਼ ਨੂੰ ਖੰਘਦੇ, ਛਿੱਕਦੇ ਹੋਏ ਹਮੇਸ਼ਾਂ ਮੂੰਹ ਤੇ ਕੱਪੜਾ ਰੱਖਣਾ ਚਾਹੀਦਾ ਹੈ, ਪੋਸ਼ਟਿਕ ਅਹਾਰ ਖਾਣਾ ਚਾਹੀਦਾ ਹੈ, ਜੰਕ ਫੂਡ ਨਹੀਂ ਖਾਣਾ ਚਾਹੀਦਾ ਅਤੇ ਜੇਕਰ ਕਿਸੇ ਦੇ ਘਰ ਵਿੱਚ ਕੋਈ ਟੀ.ਬੀ. ਦਾ ਮਰੀਜ਼ ਹੈ, ਤਾਂ ਉਸ ਟੀ.ਬੀ.ਦੇ ਮਰੀਜ਼ ਨੂੰ ਦਵਾਈ ਦਾ ਕੋਰਸ ਪੂਰਾ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।
ਵਿਜੇ ਕੁਮਾਰ ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ  ਨੇ ਦੱਸਿਆ ਟੀ.ਬੀ. ਦਾ  ਇਲਾਜ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਇਹ ਇਲਾਜ ਘੱਟੋ ਘੱਟ ਛੇ ਮਹੀਨੇ ਚੱਲਦਾ ਹੈ ਇਲਾਜ ਪੂਰਾ ਨਾ ਕਰਨ ਦੀ ਹਾਲਤ ਵਿੱਚ ਇਸ ਬਿਮਾਰੀ ਦੀ ਗੰਭੀਰਤਾ ਵੱਧ ਸਕਦੀ ਹੈ।

Tags:

Advertisement

Latest News

ਕੈਬਨਿਟ ਮੰਤਰੀ ਅਰੋੜਾ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੈਬਨਿਟ ਮੰਤਰੀ ਅਰੋੜਾ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਕਾਰਗੁਜ਼ਾਰੀ ਦੀ ਸਮੀਖਿਆ
ਯੁੱਧ ਨਸ਼ਿਆਂ ਵਿਰੁੱਧ: ਅਮਨ ਅਰੋੜਾ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ ਟੋਲਰੈਂਸ ਅਪਣਾਉਣ ਲਈ ਸਮਾਜ ਦੇ ਮੋਹਤਬਰ ਵਿਅਕਤੀਆਂ ਨੂੰ ਅੱਗੇ ਆਉਣ...
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਤੌਰ ਖਜਾਨਾ ਮੰਤਰੀ ਪੇਸ਼ ਕੀਤਾ ਵਿੱਤ ਸਾਲ 2025-26 ਦਾ ਸੂਬਾ ਬਜਟ
ਹਾਫਿਜ਼ ਦਾ ਕਰੀਬੀ ਅਬੂ ਕਤਲ ਪਾਕਿਸਤਾਨ 'ਚ ਮਾਰਿਆ ਗਿਆ
ਸਰਕਾਰ-ਸਨਅਤਕਾਰ ਮਿਲਣੀ ਦਾ ਉਦੇਸ਼ ਉਦਯੋਗ ਨਾਲ ਜੁੜੀਆਂ ਸਮੱਸਿਆਵਾਂ ਹੱਲ ਕਰਨਾ
ਉਦਯੋਗਪਤੀਆਂ ਵੱਲੋਂ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਅਹਿਮ ਪਹਿਲਕਦਮੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ 
ਆਪ' ਸਰਕਾਰ ਨੇ ਉਦਯੋਗਪਤੀਆਂ ਦੀ ਓ.ਟੀ.ਐਸ. ਸਬੰਧੀ 32 ਸਾਲ ਪੁਰਾਣੀ ਮੰਗ ਪੂਰੀ ਕੀਤੀ: ਅਰਵਿੰਦ ਕੇਜਰੀਵਾਲ
ਨਸ਼ਾ ਤਸਕਰ ਵੱਲੋ ਕੀਤੇ ਨਜ਼ਾਇਜ ਕਬਜ਼ੇ ਵਾਲਾ ਘਰ ਢਾਹਿਆਂ