ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ

ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ

ਅੰਮ੍ਰਿਤਸਰ 6 ਦਸੰਬਰ 2025===

 

ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB) ਦੇ ਰੀਜਨਲ ਦਫ਼ਤਰ ਅੰਮ੍ਰਿਤਸਰ ਵੱਲੋਂ ਅੱਜ ਵੀ ਹੋਰ ਜਾਗਰੂਕਤਾ ਅਤੇ ਸੰਵੇਦਨਸ਼ੀਲਤਾ ਸੈਸ਼ਨ ਕਰਵਾਏ ਗਏ। ਇਹ ਯਤਨ ਲੋਕਾਂ ਦੀ ਸਿਹਤ ਦੀ ਸੁਰੱਖਿਆ ਅਤੇ ਸਥਾਨਕ ਹਵਾ ਗੁਣਵੱਤਾ ਵਿੱਚ ਸੁਧਾਰ ਲਈ ਬੋਰਡ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੇ ਹਨ।

 

ਇਸ ਮੁਹਿੰਮ ਦੇ ਹਿੱਸੇ ਵਜੋਂ, ਅਸਿਸਟੈਂਟ ਇਨਵਾਇਰਨਮੈਂਟਲ ਇੰਜੀਨੀਅਰ ਇੰਜੀ. ਸੁਖਮਨੀ ਸਿੰਘ ਨੇ ਮਜੀਠਾ ਅਤੇ ਰਮਦਾਸ ਦੀਆਂ ਮਿਊਂਸਿਪਲ ਕੌਂਸਲਾਂ ਵਿਚ ਕਮਿਊਨਟੀ ਫੈਸਿਲੀਟੇਟਰਜ਼, ਮੋਟੀਵੇਟਰਜ਼ ਅਤੇ ਸਫਾਈ ਸੇਵਕਾਂ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਕੂੜਾ ਸਾੜਨ ਨਾਲ ਪੈਦਾ ਹੋਣ ਵਾਲੇ ਗੰਭੀਰ ਸਿਹਤ ਅਤੇ ਪਰੀਵਰਣਕ ਨੁਕਸਾਨਾਂ ਬਾਰੇ ਜਾਗਰੂਕ ਕੀਤਾ। ਮਿਊਂਸਿਪਲ ਕੌਂਸਲ ਮਜੀਠਾ ਵਿਖੇ ਕਮਿਊਨਟੀ ਫੈਸਿਲੀਟੇਟਰ, ਮੋਟੀਵੇਟਰ ਅਤੇ 21 ਸਫਾਈ ਸੇਵਕਾਂ ਨੇ ਹਾਜ਼ਰੀ ਭਰੀ, ਜਦਕਿ ਮਿਊਂਸਿਪਲ ਕੌਂਸਲ ਰਮਦਾਸ ਵਿਖੇ ਕਮਿਊਨਟੀ ਫੈਸਿਲੀਟੇਟਰ, ਮੋਟੀਵੇਟਰ ਅਤੇ 15 ਸਫਾਈ ਸੇਵਕਾਂ ਨੇ ਜਾਗਰੂਕਤਾ ਕਾਰਜਕ੍ਰਮ ਵਿੱਚ ਭਾਗ ਲਿਆ। ਉਨ੍ਹਾਂ ਨੇ ਜ਼ੋਰ ਦਿੱਤਾ ਕਿ MSW ਸਾੜਨ ਪ੍ਰਤੀ ਜ਼ੀਰੋ ਟੋਲਰੈਂਸ ਰੱਖੀ ਜਾਵੇ ਅਤੇ Solid Waste Management Rules, 2016 ਦੇ ਤਹਿਤ ਵਧੀਆ ਪ੍ਰਥਾਵਾਂ ਜਿਵੇਂ ਕਿ ਢੰਗ ਨਾਲ ਕੂੜੇ ਦੀ ਛਟਾਈ, ਸਮੇਂ-ਸਿਰ ਇਕੱਠਾ ਕਰਨ ਅਤੇ ਵਿਗਿਆਨਕ ਢੰਗ ਨਾਲ ਨਿਪਟਾਨ ਦੀ ਪਾਲਣਾ ਕੀਤੀ ਜਾਵੇ।

 

ਪੀ.ਪੀ.ਸੀ.ਬੀ. ਨੇ ਸਪਸ਼ਟ ਕੀਤਾ ਕਿ ਇਸ ਤਰ੍ਹਾਂ ਦੀਆਂ ਰੋਜ਼ਾਨਾ ਜਾਗਰੂਕਤਾ ਅਤੇ ਲਾਗੂ ਕਰਨ ਵਾਲੀਆਂ ਗਤੀਵਿਧੀਆਂ ਜ਼ਿਲ੍ਹੇ ਦੀਆਂ ਸਭ ਸ਼ਹਿਰੀ ਸਥਾਨਕ ਸਰਕਾਰਾਂ ਵਿੱਚ ਨਿਰੰਤਰ ਚਲਦੀਆਂ ਰਹਿਣਗੀਆਂ, ਤਾਂ ਜੋ ਮੈਦਾਨੀ ਪੱਧਰ 'ਤੇ ਪ੍ਰਭਾਵਸ਼ਾਲੀ ਕਾਰਵਾਈ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ-ਸਿਰ ਨਿਵਾਰਨ ਸੁਨਿਸ਼ਚਿਤ ਕੀਤਾ ਜਾ ਸਕੇ। 

Advertisement

Advertisement

Latest News

ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ
ਅੰਮ੍ਰਿਤਸਰ 6 ਦਸੰਬਰ 2025===   ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB)...
ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ- ਏ.ਡੀ.ਸੀ(ਵਿਕਾਸ)
ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ