ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਡਾਕੂਮੈਂਟਰੀ ਸ਼ੋਅ ਰਾਹੀਂ ਘਰ-ਘਰ ਪਹੁੰਚਾ ਰਹੀ ਹੈ ਪ੍ਰਚਾਰ ਵੈਨ

ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਡਾਕੂਮੈਂਟਰੀ ਸ਼ੋਅ ਰਾਹੀਂ ਘਰ-ਘਰ ਪਹੁੰਚਾ ਰਹੀ ਹੈ ਪ੍ਰਚਾਰ ਵੈਨ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 8 ਜੁਲਾਈ    ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਅੱਜ ਬਲਾਕ ਗਿੱਦੜਬਾਹਾ ਦੇ ਪਿੰਡ ਗੁੜੀਸੰਘਰ ਅਤੇ ਕਾਉਣੀ ਵਿਖੇ ਪੁੱਜੀ। ਇਸ ਮੌਕੇ ਦੋਵੇਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਕੱਤਰ ਹੋਏ ਅਤੇ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਪ੍ਰਚਾਰ ਵੈਨ ਰਾਹੀਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਮਨੁੱਖਤਾ, ਸਮਾਨਤਾ, ਸਮਾਜਿਕ ਨਿਆਂ, ਸੇਵਾ, ਭਾਈਚਾਰੇ ਅਤੇ ਸਦਭਾਵਨਾ ਦੇ ਸੰਦੇਸ਼ ’ਤੇ ਆਧਾਰਿਤ 30 ਮਿੰਟ ਦੀ ਪ੍ਰਭਾਵਸ਼ਾਲੀ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ। ਹਾਜ਼ਰ ਲੋਕਾਂ ਨੇ ਡਾਕੂਮੈਂਟਰੀ ਨੂੰ ਬਹੁਤ ਧਿਆਨ ਅਤੇ ਸ਼ਰਧਾ ਨਾਲ ਦੇਖਿਆ।

ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ ਮਹਾਨ ਵਿਚਾਰਾਂ ਅਤੇ ਸਿੱਖਿਆਵਾਂ ਨੂੰ ਆਮ ਲੋਕਾਂ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਇਸ ਵਿਲੱਖਣ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। 

Advertisement

Latest News

ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ
ਅੰਮ੍ਰਿਤਸਰ,12 ਜੁਲਾਈ, 2026, (ਆਜ਼ਾਦ ਸੋਚ ਨਿਊਜ਼):-  ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ, ਜਿਸ...
ਮੈਂਗੋ ਆਈਸ ਕਰੀਮ ਦੀ ਰਿਸਪੀ
IFA ਵਿਸ਼ਵ ਕੱਪ 2026: ਮੈਸੀ ਦੀ ਅਰਜਨਟੀਨਾ ਸੈਮੀਫਾਈਨਲ ਵਿੱਚ ਪਹੁੰਚੀ, ਵਾਧੂ ਸਮੇਂ ਵਿੱਚ ਸਵਿਟਜ਼ਰਲੈਂਡ ਨੂੰ ਹਰਾਇਆ
ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ 'ਤੇ ਜਾ ਕੇ ਸਰਕਾਰ ਦੇ ਈ-20 'ਤੇ ਚਿੱਟੇ ਝੂਠ ਨੂੰ ਕੀਤਾ ਬੇਨਕਾਬ
ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 02 ਮੁਕੱਦਮੇ ਦਰਜ; 03 ਮੁਲਜ਼ਮ ਗ੍ਰਿਫਤਾਰ
ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਜ਼ਿਲ੍ਹਾ ਵਾਸੀਆਂ ਦਾ ਭਰਵਾਂ ਹੁੰਗਾਰਾ