ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਡਾਕੂਮੈਂਟਰੀ ਸ਼ੋਅ ਰਾਹੀਂ ਘਰ-ਘਰ ਪਹੁੰਚਾ ਰਹੀ ਹੈ ਪ੍ਰਚਾਰ ਵੈਨ

ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਡਾਕੂਮੈਂਟਰੀ ਸ਼ੋਅ ਰਾਹੀਂ ਘਰ-ਘਰ ਪਹੁੰਚਾ ਰਹੀ ਹੈ ਪ੍ਰਚਾਰ ਵੈਨ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 9 ਜੁਲਾਈ     ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਅੱਜ ਬਲਾਕ ਗਿੱਦੜਬਾਹਾ ਦੇ ਪਿੰਡ ਗੁੜੀਸੰਘਰ ਅਤੇ ਕਾਉਣੀ ਵਿਖੇ ਪੁੱਜੀ। ਇਸ ਮੌਕੇ ਦੋਵੇਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਕੱਤਰ ਹੋਏ ਅਤੇ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਪ੍ਰਚਾਰ ਵੈਨ ਰਾਹੀਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਮਨੁੱਖਤਾ, ਸਮਾਨਤਾ, ਸਮਾਜਿਕ ਨਿਆਂ, ਸੇਵਾ, ਭਾਈਚਾਰੇ ਅਤੇ ਸਦਭਾਵਨਾ ਦੇ ਸੰਦੇਸ਼ ’ਤੇ ਆਧਾਰਿਤ 30 ਮਿੰਟ ਦੀ ਪ੍ਰਭਾਵਸ਼ਾਲੀ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ। ਹਾਜ਼ਰ ਲੋਕਾਂ ਨੇ ਡਾਕੂਮੈਂਟਰੀ ਨੂੰ ਬਹੁਤ ਧਿਆਨ ਅਤੇ ਸ਼ਰਧਾ ਨਾਲ ਦੇਖਿਆ।

ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ ਮਹਾਨ ਵਿਚਾਰਾਂ ਅਤੇ ਸਿੱਖਿਆਵਾਂ ਨੂੰ ਆਮ ਲੋਕਾਂ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਇਸ ਵਿਲੱਖਣ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। 

Advertisement

Latest News

ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਾਰਡ ਨੰਬਰ 24 ਗੌਂਸਪੁਰਾ ਦੀਆਂ ਗੱਲੀਆਂ ਵਿਚ ਬੰਦ ਪਾਏ ਸੀਵਰੇਜ਼ਾਂ ਦੀ ਸਫਾਈ ਕਰਵਾਈ ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਾਰਡ ਨੰਬਰ 24 ਗੌਂਸਪੁਰਾ ਦੀਆਂ ਗੱਲੀਆਂ ਵਿਚ ਬੰਦ ਪਾਏ ਸੀਵਰੇਜ਼ਾਂ ਦੀ ਸਫਾਈ ਕਰਵਾਈ
ਬਟਾਲਾ, 9 ਜੁਲਾਈ  ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਵਾਸੀਆਂ...
ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਡਾਕੂਮੈਂਟਰੀ ਸ਼ੋਅ ਰਾਹੀਂ ਘਰ-ਘਰ ਪਹੁੰਚਾ ਰਹੀ ਹੈ ਪ੍ਰਚਾਰ ਵੈਨ
ਭਾਈ ਜੈਤਾ ਸਿਵਲ ਹਸਪਤਾਲ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਵਿਸ਼ੇਸ਼ ਜਾਂਚ ਕੈਂਪ ਲਗਾਇਆ
ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਪਿੰਡ ਬਹਿਲੂਵਾਲ ਅਤੇ ਭਗਤਪੁਰ ਰੱਬਵਾਲਾ ਵਿੱਚ ਦਿਖਾਈ ਗਈ
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਾਰਡ ਨੰਬਰ 28 ਅਤੇ ਪਿੰਡ ਲਾਲੇਆਣਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸਾਂ ਨੂੰ ਰਵਾਨਾ ਕੀਤਾ
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਢੁੱਡੀ, ਨੰਗਲ ਅਤੇ ਟਹਿਣਾ ਵਿਖੇ ਲੋਕ ਮਿਲਣੀਆਂ ਕੀਤੀਆਂ
ਸਪੀਕਰ ਸ. ਸੰਧਵਾਂ ਵੱਲੋਂ ਵਾਰਡ ਨੰਬਰ 5 ਤੋਂ ਸਮਾਰਟ ਰਾਸ਼ਨ ਕਾਰਡ ਵੰਡ ਮੁਹਿੰਮ ਦੀ ਸ਼ੁਰੂਆਤ