ਪ੍ਰਦਰਸ਼ਨ ਦੌਰਾਨ ਕਿਸਾਨ ਦੀ ਮੌਤ 'ਤੇ ਪਟਿਆਲਾ ਲੋਕ ਸਭਾ ਹਲਕੇ ਤੋਂ ਪਾਰਟੀ ਦੀ ਉਮੀਦਵਾਰ ਪ੍ਰਨੀਤ ਕੌਰ ਨੇ ਦੁੱਖ ਪ੍ਰਗਟਾਇਆ
By Azad Soch
On
Patiala,04 May,2024,(Azad Soch News):- ਭਾਜਪਾ ਦੀ ਸੀਨੀਅਰ ਆਗੂ ਅਤੇ ਪਟਿਆਲਾ ਲੋਕ ਸਭਾ (Patiala Lok Sabha) ਹਲਕੇ ਤੋਂ ਪਾਰਟੀ ਦੀ ਉਮੀਦਵਾਰ ਪ੍ਰਨੀਤ ਕੌਰ (Praneet Kaur) ਨੇ ਅੱਜ ਪਿੰਡ ਸਹੇੜੀ ਵਿਖੇ ਇਕ ਧਰਨੇ ਦੌਰਾਨ ਇਕ ਕਿਸਾਨ ਦੀ ਹੋਈ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ,ਵਿਛੜੀ ਰੂਹ ਨੂੰ ਸ਼ਰਧਾਂਜਲੀ ਦੇਣ ਅਤੇ ਦੁਖੀ ਪਰਿਵਾਰ ਨਾਲ ਇਕਜੁੱਟਤਾ ਪ੍ਰਗਟ ਕਰਨ ਲਈ,ਪ੍ਰਨੀਤ ਕੌਰ ਨੇ ਅੱਜ ਅਤੇ ਕੱਲ੍ਹ ਦੇ ਲਈ ਆਪਣੇ ਸਾਰੇ ਪ੍ਰਚਾਰ ਪ੍ਰੋਗਰਾਮਾਂ ਨੂੰ ਰੱਦ ਕਰ ਦਿਤਾ ਹੈ,ਪ੍ਰਨੀਤ ਕੌਰ ਨੇ ਕਿਹਾ ਕਿ ਕਿਸਾਨਾਂ ਨਾਲ ਉਹਨਾਂ ਦੇ ਪਰਿਵਾਰ ਦੀ ਲੰਬੀ ਸਾਂਝ ਰਹੀ ਹੈ ਅਤੇ ਸਾਰੇ ਕਿਸਾਨ ਸਾਡੇ ਲਈ ਭੈਣ-ਭਰਾ ਵਾਂਗ ਹਨ",ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਅਤੇ ਉਨ੍ਹਾਂ ਦਾ ਪਰਿਵਾਰ ਆਖਰੀ ਸਾਹ ਤੱਕ ਕਿਸਾਨਾਂ ਨਾਲ ਖੜ੍ਹਾ ਰਹੇਗਾ,ਉਨ੍ਹਾਂ ਵਾਹਿਗੁਰੂ ਜੀ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ।
Related Posts
Latest News
06 Dec 2025 20:43:00
ਅੰਮ੍ਰਿਤਸਰ 6 ਦਸੰਬਰ 2025===
ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB)...
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ


