ਵੋਟਾਂ ਦੀ ਗਿਣਤੀ ਦੀਆਂ ਤਿਆਰੀਆਂ ਮੁਕੰਮਲ, ਗਿਣਤੀ 4 ਜੂਨ ਨੂੰ - ਜ਼ਿਲ੍ਹਾ ਚੋਣ ਅਫ਼ਸਰ

ਵੋਟਾਂ ਦੀ ਗਿਣਤੀ ਦੀਆਂ ਤਿਆਰੀਆਂ ਮੁਕੰਮਲ, ਗਿਣਤੀ 4 ਜੂਨ ਨੂੰ - ਜ਼ਿਲ੍ਹਾ ਚੋਣ ਅਫ਼ਸਰ

ਮੋਗਾ, 3 ਜੂਨ (000) - ਲੋਕ ਸਭਾ ਚੋਣਾਂ-2024 ਤਹਿਤ ਹਲਕਾ ਫਰੀਦਕੋਟ ਅਧੀਨ ਪੈਂਦੇ ਜ਼ਿਲ੍ਹਾ ਮੋਗਾ ਦੇ ਚਾਰੇ ਵਿਧਾਨ ਸਭਾ ਹਲਕਿਆਂ ਲਈ ਵੋਟਾਂ ਦੀ ਗਿਣਤੀ ਮਿਤੀ 4 ਜੂਨ ਦਿਨ ਮੰਗਲਵਾਰ ਨੂੰ ਸਥਾਨਕ ਆਈ ਟੀ ਆਈ, ਮੋਗਾ ਵਿਖੇ ਕੀਤੀ ਜਾਣੀ ਹੈ। ਗਿਣਤੀ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਗਿਣਤੀ ਸਵੇਰੇ 8:00 ਵਜੇ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ ਸਵੇਰੇ ਸਮੂਹ ਉਮੀਦਵਾਰਾਂ ਜਾਂ ਉਹਨਾਂ ਦੇ ਅਧਿਕਾਰਿਤ ਚੋਣ ਏਜੰਟਾਂ ਦੀ ਹਾਜ਼ਰੀ ਵਿੱਚ ਸਟਰਾਂਗ ਰੂਮ ਖੋਲ੍ਹੇ ਜਾਣਗੇ। ਸਭ ਤੋਂ ਪਹਿਲਾਂ ਪੋਸਟਲ ਬੈਲਟ ਪੇਪਰਾਂ ਦੀ ਗਿਣਤੀ ਹੋਵੇਗੀ। ਉਸ ਤੋਂ ਬਾਅਦ ਬਿਜਲਈ ਵੋਟਿੰਗ ਮਸ਼ੀਨਾਂ ਦੀ ਗਿਣਤੀ ਹੋਵੇਗੀ। ਉਹਨਾਂ ਕਿਹਾ ਕਿ ਸਾਰੇ ਨਤੀਜੇ ਦੁਪਹਿਰ 12 ਵਜੇ ਤੱਕ ਸਪੱਸ਼ਟ ਹੋ ਜਾਣ ਦੀ ਸੰਭਾਵਨਾ ਹੈ।
ਉਹਨਾਂ ਕਿਹਾ ਕਿ ਸਾਰੇ 4 ਹਲਕਿਆਂ ਲਈ ਪ੍ਰਤੀ ਹਲਕਾ 51 ਦੇ ਹਿਸਾਬ ਨਾਲ ਕੁੱਲ 204 ਗਿਣਤੀ ਸਟਾਫ ਦਿੱਤਾ ਗਿਆ ਹੈ। ਹਰੇਕ ਹਲਕੇ ਵਿੱਚ 14-14 ਗਿਣਤੀ ਟੀਮਾਂ ਲਗਾਈਆਂ ਗਈਆਂ ਹਨ, ਜਦਕਿ 3-3 ਵਾਧੂ ਰਿਜ਼ਰਵ ਟੀਮਾਂ ਦਿੱਤੀਆਂ ਗਈਆਂ ਹਨ। ਇੱਕ ਟੀਮ ਵਿੱਚ ਇੱਕ ਮਾਈਕਰੋ ਆਬਜ਼ਰਵਰ, ਇੱਕ ਕਾਊਂਟਿੰਗ ਸੁਪਰਵਾਈਜ਼ਰ, ਇੱਕ ਸਹਾਇਕ ਕਾਊਂਟਿੰਗ ਸੁਪਰਵਾਈਜ਼ਰ ਲਗਾਏ ਗਏ ਹਨ।
ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਐਂਟਰੀ ਲਈ ਸਿਰਫ ਮੁੱਖ ਗੇਟ ਦੀ ਹੀ ਵਰਤੋਂ ਕੀਤੀ ਜਾ ਸਕੇਗੀ। ਮੀਡੀਆ ਕਰਮੀਆਂ ਦੀ ਸਹੂਲਤ ਲਈ ਮੀਡੀਆ ਸੈਂਟਰ ਸਥਾਪਤ ਕੀਤਾ ਗਿਆ ਹੈ। ਗਿਣਤੀ ਕੇਂਦਰਾਂ ਵਿੱਚ ਕਿਸੇ ਵੀ ਆਮ ਵਿਅਕਤੀ ਦੀ ਐਂਟਰੀ ਨਹੀਂ ਹੋ ਸਕਦੀ। ਉਥੇ ਸਿਰਫ਼ ਗਿਣਤੀ ਕਰਨ ਵਾਲਾ ਸਟਾਫ਼, ਸੁਰੱਖਿਆ ਕਰਮੀ, ਚੋਣ ਅਫ਼ਸਰ, ਆਬਜ਼ਰਵਰ, ਮੀਡੀਆ ਕਰਮੀ, ਉਮੀਦਵਾਰ, ਪੋਲਿੰਗ ਏਜੰਟ ਹੀ ਜਾ ਸਕਦੇ ਹਨ, ਜਿਹਨਾਂ ਲਈ ਵੀ ਆਪਣਾ ਐਂਟਰੀ ਪਾਸ ਦਿਖਾਉਣਾ ਬਹੁਤ ਜ਼ਰੂਰੀ ਹੋਵੇਗਾ।
ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਹ ਗਿਣਤੀ ਤਿੰਨ ਧਾਰੀ ਸੁਰੱਖਿਆ ਛੱਤਰੀ ਵਿੱਚ ਹੋਵੇਗੀ। ਪੁਲਿਸ ਪ੍ਰਸਾਸ਼ਨ ਇਸ ਗਿਣਤੀ ਨੂੰ ਅਮਨ ਅਮਾਨ ਅਤੇ ਪਾਰਦਰਸ਼ਤਾ ਨਾਲ ਕਰਾਉਣ ਲਈ ਦ੍ਰਿੜ ਸੰਕਲਪ ਹੈ। ਉਹਨਾਂ ਕਿਹਾ ਕਿ ਪੁਲਿਸ ਪ੍ਰਬੰਧਾਂ ਵਿੱਚ ਪੁਲਿਸ ਪ੍ਰਸਾਸ਼ਨ ਵੱਲੋਂ 2 ਐੱਸ. ਪੀ. ਪੱਧਰ ਦੇ ਅਫ਼ਸਰ, 11 ਡੀ. ਐੱਸ. ਪੀ. ਪੱਧਰ ਦੇ ਅਫ਼ਸਰ, ਇਸ ਤੋਂ ਇਲਾਵਾ ਹੇਠਲੇ ਪੱਧਰ ਦੀ ਕੁੱਲ 460 ਨਫਰੀ ਤਾਇਨਾਤ ਕੀਤੀ ਗਈ ਹੈ। ਉਹਨਾਂ ਕਿਹਾ ਕਿ ਸ਼ਹਿਰ ਵਿਚ 8 ਨਾਕੇ ਲਗਾਏ ਜਾਣਗੇ ਜਦਕਿ 6 ਪਟਰੋਲਿੰਗ ਪਾਰਟੀਆਂ ਲਗਾਤਾਰ ਗਸ਼ਤ ਕਰਦੀਆਂ ਰਹਿਣਗੀਆਂ। ਇਸ ਤੋਂ ਇਲਾਵਾ 5 ਰਿਜ਼ਰਵ ਫੋਰਸ ਟੀਮਾਂ ਵੀ ਰੱਖੀਆਂ ਗਈਆਂ ਹਨ।
ਉਹਨਾਂ ਕਿਹਾ ਕਿ ਆਮ ਲੋਕਾਂ ਲਈ ਕੋਟਕਪੂਰਾ ਬਾਈਪਾਸ ਅਤੇ ਰੈਸਟ ਹਾਊਸ ਵਿਖੇ ਪਾਰਕਿੰਗ ਹੋਵੇਗੀ ਜਦਕਿ ਮੀਡੀਆ ਦੀ ਪਾਰਕਿੰਗ ਆਈ ਟੀ ਆਈ ਦੇ ਅੰਦਰ ਹੀ ਰੱਖੀ ਗਈ ਹੈ।
ਇਸ ਤੋਂ ਪਹਿਲਾਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਗਿਣਤੀ ਕੇਂਦਰਾਂ ਦਾ ਦੌਰਾ ਕੀਤਾ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਹਰਕੀਰਤ ਕੌਰ ਚਾਨੇ, ਵਧੀਕ ਡਿਪਟੀ ਕਮਿਸ਼ਨਰ (ਡੀ) ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ, ਸਮੂਹ ਰਿਟਰਨਿੰਗ ਅਫ਼ਸਰ, ਚੋਣ ਨੋਡਲ ਅਫ਼ਸਰ ਅਤੇ ਸਹਾਇਕ ਸਟਾਫ ਹਾਜ਼ਰ ਸੀ।

Tags:

Advertisement

Advertisement

Latest News

Samsung Galaxy A07 5G ਵਰਜਨ ਜਲਦੀ ਹੀ ਲਾਂਚ ਹੋ ਸਕਦਾ ਹੈ, ਬਲੂਟੁੱਥ SIG ਵੈੱਬਸਾਈਟ 'ਤੇ ਸੂਚੀਬੱਧ Samsung Galaxy A07 5G ਵਰਜਨ ਜਲਦੀ ਹੀ ਲਾਂਚ ਹੋ ਸਕਦਾ ਹੈ, ਬਲੂਟੁੱਥ SIG ਵੈੱਬਸਾਈਟ 'ਤੇ ਸੂਚੀਬੱਧ
New Delhi,13,DEC,2025,(Azad Soch News):-  Samsung Galaxy A07 5G ਵਰਜਨ ਬਲੂਟੂਥ SIG ਵੈੱਬਸਾਈਟ ਤੇ ਸੂਚੀਬੱਧ ਹੋ ਗਿਆ ਹੈ, ਜੋ ਇਸ ਦੇ...
ਰੋਜ਼ਾਨਾ ਕੇਲੇ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਪੌਸ਼ਟਿਕ ਫਾਇਦੇ ਮਿਲਦੇ ਹਨ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-12-2025 ਅੰਗ 600
ਜ਼ਿਲ੍ਹਾ ਫਰੀਦਕੋਟ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਪ੍ਰਬੰਧ ਮੁਕੰਮਲ-ਡੀ.ਸੀ
ਚੋਣਾਂ ਨੂੰ ਨਿਰਪੱਖ ਅਤੇ ਸੁਰੱਖਿਅਤ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਚੌਕਸ- ਐਸ.ਐਸ.ਪੀ
ਜਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹੇ ਅੰਦਰ ਲਾਊਂਡ ਸਪੀਕਰ/ਮੈਗਾਫੋਨ ਵਜਾਉਣ ਤੇ ਮਨਾਹੀ ਦੇ ਹੁਕਮ ਜਾਰੀ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨਪੁਰ ਖੂਹੀ ਦੇ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕ ਦਾ ਕੀਤਾ ਗਿਆ ਆਯੋਜਨ