ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਸਲਾਨਾ ਪ੍ਰੀਖਿਆਵਾਂ ਲਈ ਤਿਆਰੀਆਂ ਮੁਕੰਮਲ - ਮੁਨੀਲਾ ਅਰੋੜਾ / ਡਾ. ਸਤਿੰਦਰ ਸਿੰਘ
ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਸਲਾਨਾ ਪ੍ਰੀਖਿਆਵਾਂ ਲਈ ਤਿਆਰੀਆਂ ਮੁਕੰਮਲ - ਮੁਨੀਲਾ ਅਰੋੜਾ / ਡਾ. ਸਤਿੰਦਰ ਸਿੰਘ
ਫਿਰੋਜ਼ਪੁਰ, 12 ਫਰਵਰੀ 2026 (ਸੁਖਵਿੰਦਰ ਸਿੰਘ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ, ਦਸਵੀਂ ਅਤੇ ਅੱਠਵੀਂ ਜਮਾਤ ਦੀਆਂ ਸਲਾਨਾ ਪ੍ਰੀਖਿਆਵਾਂ ਮਿਤੀ 17.02.2026 ਤੋਂ ਆਰੰਭ ਹੋ ਰਹੀਆਂ ਹਨ ਅਤੇ ਇਨ੍ਹਾਂ ਦੇ ਸੁਚੱਜੇ, ਨਿਰਪੱਖ ਅਤੇ ਨਕਲ-ਰਹਿਤ ਆਯੋਜਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀਈਓ ਸੈਕੰਡਰੀ ਮੁਨੀਲਾ ਅਰੋੜਾ ਅਤੇ ਡਿਪਟੀ ਡੀਈਓ ਸੈਕੰਡਰੀ ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 88 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿੱਥੇ ਅੱਠਵੀਂ ਜਮਾਤ ਦੇ 9817, ਦਸਵੀਂ ਜਮਾਤ ਦੇ 9635 ਅਤੇ ਬਾਰ੍ਹਵੀਂ ਜਮਾਤ ਦੇ 10205 ਵਿਦਿਆਰਥੀ ਪ੍ਰੀਖਿਆ ਵਿੱਚ ਸ਼ਾਮਲ ਹੋਣਗੇ।
ਉਹਨਾਂ ਨੇ ਕਿਹਾ ਕਿ ਸਾਰੇ ਕੇਂਦਰ ਕੰਟਰੋਲਰਾਂ ਨੂੰ ਬੋਰਡ ਦੀਆਂ ਹਦਾਇਤਾਂ ਅਨੁਸਾਰ ਬੈਠਕ ਪ੍ਰਬੰਧ, ਪ੍ਰਸ਼ਨ ਪੱਤਰਾਂ ਦੀ ਸੁਰੱਖਿਆ, ਸੀਸੀਟੀਵੀ ਨਿਗਰਾਨੀ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਫਲਾਇੰਗ ਸਕਵਾਡ ਅਤੇ ਨਿਗਰਾਨ ਟੀਮਾਂ ਦੀ ਡਿਊਟੀ ਵੀ ਲਗਾ ਦਿੱਤੀ ਗਈ ਹੈ ਤਾਂ ਜੋ ਪ੍ਰੀਖਿਆ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਰਹੇ।
ਪ੍ਰੀਖਿਆ ਕੇਂਦਰਾਂ ‘ਤੇ ਪੀਣ ਵਾਲੇ ਪਾਣੀ, ਸਫ਼ਾਈ ਅਤੇ ਬਿਜਲੀ ਦੇ ਪ੍ਰਬੰਧ ਵੀ ਯਕੀਨੀ ਬਣਾਏ ਗਏ ਹਨ। ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਮੇਂ ਤੋਂ ਪਹਿਲਾਂ ਕੇਂਦਰ ‘ਤੇ ਪਹੁੰਚਣ, ਆਪਣੇ ਦਸਤਾਵੇਜ਼ ਨਾਲ ਲਿਆਉਣ ਅਤੇ ਸ਼ਾਂਤੀਪੂਰਨ ਮਾਹੌਲ ਵਿੱਚ ਪ੍ਰੀਖਿਆ ਦੇਣ। ਉਹਨਾਂ ਸਿੱਖਿਆ ਵਿਭਾਗ ਵੱਲੋਂ ਸਮੂਹ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।

_260129_224019.jpg)