ਬਟਾਲਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨਾਲ ਸਬੰਧਿਤ ਕਰਵਾਏ ਜਾਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਮੁਕੰਮਲ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 7 ਨਵੰਬਰ ( ) ਬਟਾਲਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨਾਲ ਸਬੰਧਿਤ ਕਰਵਾਏ ਜਾਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਸਵੇਰੇ 8 ਨਵੰਬਰ ਨੂੰ ਆਈ.ਟੀ.ਆਈ ਬਟਾਲਾ ਦੀ ਗਰਾਊਂਡ ਵਿਖੇ ਸ਼ਾਮ 5.30 ਵਜੇ ਲਾਈਟ ਐਂਡ ਸਾਊਂਡ ਸ਼ੋਅ ਹੋਵੇਗਾ। ਲਾਈਟ ਐਂਡ ਸਾਊਂਡ ਸ਼ੋਅ ਵੇਖਣ ਲਈ ਐਂਟਰੀ ਬਿਲਕੁਲ ਮੁਫਤ ਹੈ।
ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨ੍ਹੰ ਸਮਰਪਿਤ 8 ਨਵੰਬਰ ਦੀ ਸ਼ਾਮ ਨੂੰ ਬਟਾਲਾ ਦੀ ਆਈ.ਟੀ.ਆਈ ਗਰਾਊਂਡ ਵਿਖੇ ਸ਼ਾਮ 5.30 ਵਜੇ ਤੋਂ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਸੰਗਤ ਨੂੰ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦੇ ਮਹਾਨ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ।
ਵਿਧਾਇਕ ਸ਼ੈਰੀ ਕਲਸੀ ਨੇ ਸਮੂਹ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਇਤਿਹਾਸਕ ਲਾਈਟ ਐਂਡ ਸਾਊਂਡ ਸ਼ੋਅ ਨੂੰ ਆਪਣੇ ਪਰਿਵਾਰਾਂ ਸਮੇਤ ਜਰੂਰ ਦੇਖਣ ਅਤੇ ਗੁਰੂ ਸਾਹਿਬ ਦੀ ਲਾਸਾਨੀ ਕੁਰਬਾਨੀ ਤੋਂ ਜਾਣੂ ਹੋਣ ਦੀ ਅਪੀਲ ਕੀਤੀ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਹ ਸ਼ੋਅ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਾਨਵਤਾ ਅਤੇ ਦਇਆ ਦੇ ਸੰਦੇਸ਼ ਨੂੰ ਸੱਚੀ ਸ਼ਰਧਾਂਜ਼ਲੀ ਹੋਵੇਗੀ।


