ਪੰਜਾਬ ਕੈਬਨਿਟ ‘ਚ ਵੱਡੇ ਫੇਰਬਦਲ ਦੀ ਤਿਆਰੀ

ਪੰਜਾਬ ਕੈਬਨਿਟ ‘ਚ ਵੱਡੇ ਫੇਰਬਦਲ ਦੀ ਤਿਆਰੀ

Chandigarh,12 June,2024,(Azad Soch News):- ਪੰਜਾਬ ਕੈਬਨਿਟ (Punjab Cabinet) ਵਿਚੋਂ ਕਈ ਮੰਤਰੀਆਂ ਦੀ ਛੁੱਟੀ ਹੋ ਸਕਦੀ ਹੈ ਤੇ ਕਈਆਂ ਨੂੰ ਕਿਸੇ ਹੋਰ ਥਾਂ ਬਦਲੀ ਕੀਤਾ ਜਾ ਸਕਦਾ ਹੈ,ਆਮ ਆਦਮੀ ਪਾਰਟੀ (Aam Aadmi Party) ਵੱਲੋਂ 13-0 ਦਾ ਮਿਸ਼ਨ ਤੈਅ ਕੀਤਾ ਗਿਆ ਸੀ ਪਰ ‘ਆਮ ਆਦਮੀ ਪਾਰਟੀ’ ਵੱਲੋਂ 3 ਹੀ ਸੀਟਾਂ ਹਾਸਲ ਕੀਤੀਆਂ ਗਈਆਂ,ਅਜਿਹੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਇਕਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ,ਰਾਸ਼ਟਰੀ ਜਨਰਲ ਸਕੱਤਰ ਵੱਲੋਂ ਵੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕੀਤੀ ਗਈ,ਇਸ ਤੋਂ ਬਾਅਦ ਖਬਰ ਸਾਹਮਣੇ ਆਈ ਹੈ,ਕਿ ਹਾਈਕਮਾਂਡ ਨਾਲ ਮੀਟਿੰਗ ਲਈ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਅੱਜ ਦਿੱਲੀ ਜਾ ਸਕਦੇ ਹਨ,ਜਿਥੇ ਕਈ ਨਵੇਂ ਚਿਹਰਿਆਂ ਨੂੰ ਪੰਜਾਬ ਕੈਬਨਿਟ (Punjab Cabinet) ਵਿਚ ਥਾਂ ਦਿੱਤੀ ਜਾ ਸਕਦੀ ਹੈ,ਲੋਕ ਸਭਾ ਚੋਣਾਂ (Lok Sabha Elections) ਵਿਚ ਆਮ ਆਦਮੀ ਪਾਰਟੀ ਦਾ ਵੋਟ ਸ਼ੇਅਰ 46 ਤੋਂ 26 ਫੀਸਦੀ ਉਤੇ ਆ ਚੁੱਕਾ ਹੈ ਅਜਿਹੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਇਕਾਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਹਫਤੇ ਵਿਚ ਦੋ ਵਾਰ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਦੀ ਵਿਵਸਥਾ ਕੀਤੀ ਜਾਵੇ,ਨਾਲ ਹੀ ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਸਮੇਂ ਅਚਾਨਕ ਕਿਸੇ ਹਲਕੇ ਵਿਚ ਜਾ ਕੇ ਚੈਕਿੰਗ ਕਰ ਸਕਦੇ ਹਨ ਤੇ ਜੇਕਰ ਜਾਰੀ ਹੋਏ ਨਿਰਦੇਸ਼ਾਂ ਦੀ ਪਾਲਣਾ ਨਹੀਂ ਹੁੰਦੀ ਤਾਂ ਉਨ੍ਹਾਂ ਖਿਲਾਫ ਐਕਸ਼ਨ ਵੀ ਲਿਆ ਜਾ ਸਕਦਾ ਹੈ।

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ