ਪ੍ਰਧਾਨ ਮੰਤਰੀ ਵੱਲੋਂ ਪੰਜਾਬ ਲਈ ਦਿੱਤਾ 1600 ਕਰੋੜ ਰੁਪਏ ਦਾ ਹੜ੍ਹ ਰਾਹਤ ਪੈਕੇਜ ਮਹਿਜ਼ ਖਾਨਾਪੂਰਤੀ: ਕੁਲਤਾਰ ਸਿੰਘ ਸੰਧਵਾਂ

ਪ੍ਰਧਾਨ ਮੰਤਰੀ ਵੱਲੋਂ ਪੰਜਾਬ ਲਈ ਦਿੱਤਾ 1600 ਕਰੋੜ ਰੁਪਏ ਦਾ ਹੜ੍ਹ ਰਾਹਤ ਪੈਕੇਜ ਮਹਿਜ਼ ਖਾਨਾਪੂਰਤੀ:  ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 10 ਸਤੰਬਰ :

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਥੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਵੱਲੋਂ ਪੰਜਾਬ ਲਈ ਐਲਾਨਿਆ ਗਿਆ 1600 ਕਰੋੜ ਰੁਪਏ ਦਾ ਰਾਹਤ ਪੈਕੇਜ ਮਹਿਜ਼ ਇੱਕ ਖਾਨਾਪੂਰਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਭਿਆਨਕ ਹੜ੍ਹਾਂ ਵਿੱਚ 20 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ ਅਤੇ ਕੇਂਦਰ ਸਰਕਾਰ ਸਿਰਫ਼ 1600 ਕਰੋੜ ਰੁਪਏ ਦੇ ਰਹੀ ਹੈ ਜੋ ਕਿ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੁਕਾਬਲੇ ਬਹੁਤ ਘੱਟ ਹੈ।

ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਨੇ ਜੋ ਕੁੱਝ ਵੀ ਦਿੱਤਾ ਹੈ, ਉਸ ਲਈ ਪੰਜਾਬ ਵਾਸੀ ਫਿਰ ਵੀ ਕੇਂਦਰ ਸਰਕਾਰ ਦੇ ਅਤਿ ਧੰਨਵਾਦੀ ਹਨ ਅਤੇ ਕਿਹਾ ਕਿ ਪੰਜਾਬੀ ਜਾਣਦੇ ਹਨ ਕਿ ਡਿੱਗਣ ਤੋਂ ਬਾਅਦ ਆਪਣੇ ਪੈਰਾਂ 'ਤੇ ਕਿਵੇਂ ਖੜ੍ਹੇ ਹੋਣਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਪੰਜਾਬੀਆਂ ਨੇ ਸਖ਼ਤ ਮਿਹਨਤ ਨਾਲ ਜਾਇਦਾਦਾਂ, ਕੋਠੀਆਂ, ਕਾਰਾਂ, ਮਹਿਲਨੁਮਾ ਘਰ, ਵੱਡੇ ਟਰੈਕਟਰ ਬਣਾਏ ਹਨ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣਗੇ।
ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨਾਂ ਦੀਆਂ ਅਸੀਸਾਂ ਹਮੇਸ਼ਾ ਸਾਡੇ ਨਾਲ ਹਨ, ਜਿਨ੍ਹਾਂ ਅੱਗੇ ਹਮੇਸ਼ਾ ਸਾਡਾ ਸਿਰ ਝੁਕਦਾ ਹੈ ਅਤੇ ਗੁਰੂ ਸਾਹਿਬ ਦੀ ਕਿਰਪਾ ਨਾਲ ਪੰਜਾਬੀਆਂ ਨੂੰ ਕਦੇ ਵੀ ਕਿਸੇ ਚੀਜ਼ ਦੀ ਤੋਟ ਨਹੀਂ ਰਹੀ। 

Related Posts

Advertisement

Latest News

ਗਰਮੀਆਂ ‘ਚ ਖੂਬ ਖਾਓ ਇਹ 7 ਸਬਜ਼ੀਆਂ ਗਰਮੀਆਂ ‘ਚ ਖੂਬ ਖਾਓ ਇਹ 7 ਸਬਜ਼ੀਆਂ
ਪਟਿਆਲਾ, 22, ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):- ਗਰਮੀਆਂ ਦੇ ਮੌਸਮ ਵਿੱਚ ਸਰੀਰ ਨੂੰ ਹਾਈਡ੍ਰੇਟ ਰੱਖਣ ਅਤੇ ਲੂ (Heatstroke) ਤੋਂ ਬਚਣ...
ਹਰਿਆਣਾ ਕੈਬਨਿਟ ਮੀਟਿੰਗ ਵੱਲੋਂ ਮਨਜ਼ੂਰੀ ਦਿੱਤੇ ਜਾਣ ਅਨੁਸਾਰ, ਹਰਿਆਣਾ ਵਿਧਾਨ ਸਭਾ ਦਾ ਇੱਕ ਰੋਜ਼ਾ ਵਿਸ਼ੇਸ਼ ਸੈਸ਼ਨ 27 ਅਪ੍ਰੈਲ ਨੂੰ ਹੋਵੇਗਾ 
ਚੰਡੀਗੜ੍ਹ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦਾ ਕਾਰਜਕਾਲ ਵਧਾਉਣ ਦੀ ਤਿਆਰੀ
ਚੰਡੀਗੜ੍ਹ ਦੀ ਇੱਕ ਅਦਾਲਤ ਨੇ ਪੰਜਾਬੀ ਅਦਾਕਾਰਾ ਸੋਨਮ ਬਾਜਵਾ ਦੀ ਆਉਣ ਵਾਲੀ ਨਵੀਂ ਫਿਲਮ ਦੀ ਰਿਲੀਜ਼ 'ਤੇ ਰੋਕ ਲਗਾ ਦਿੱਤੀ ਹੈ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (US President Donald Trump) ਵੱਲੋਂ ਈਰਾਨ ਨਾਲ ਜੰਗਬੰਦੀ ਨੂੰ ਅਣਮਿੱਥੇ ਸਮੇਂ ਲਈ ਵਧਾਉਣ ਦਾ ਐਲਾਨ ਵਿਸ਼ਵ ਭੂ-ਰਾਜਨੀਤੀ ਵਿੱਚ ਇੱਕ ਵੱਡਾ ਮੋੜ ਹੈ
ਬਾਬਾ ਕੇਦਾਰਨਾਥ ਦੇ ਦਰਸ਼ਨਾਂ ਲਈ ਉਡੀਕ ਕਰ ਰਹੇ ਸ਼ਰਧਾਲੂਆਂ ਲਈ ਅੱਜ ਦਾ ਦਿਨ ਬੇਹੱਦ ਖ਼ਾਸ ਹੈ
ਸਨਰਾਈਜ਼ਰਜ਼ ਹੈਦਰਾਬਾਦ ਨੇ ਦਿੱਲੀ ਕੈਪੀਟਲਜ਼ ਨੂੰ 47 ਦੌੜਾਂ ਨਾਲ ਹਰਾ ਕੇ ਪੁਆਇੰਟ ਟੇਬਲ ਵਿੱਚ ਵੱਡੀ ਉਲਟਫੇਰ ਕਰ ਦਿੱਤੀ ਹੈ