ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਨੇ ਕੀਤਾ ਸਿਵਲ ਹਸਪਤਾਲ ਫਰੀਦਕੋਟ ਦਾ ਦੌਰਾ

ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਨੇ ਕੀਤਾ ਸਿਵਲ ਹਸਪਤਾਲ ਫਰੀਦਕੋਟ ਦਾ ਦੌਰਾ

ਫਰੀਦਕੋਟ12 ਮਾਰਚ (             ) ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਸ਼੍ਰੀ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕੀਤਾ ਅਤੇ ਹਸਪਤਾਲ ਵਿੱਚ ਦਾਖਲ ਮਰੀਜਾਂ ਦਾ ਹਾਲ ਚਾਲ ਵੀ ਪੁੱਛਿਆ ਅਤੇ ਮਰੀਜਾਂ ਨੂੰ ਮਿਲਦੀਆਂ ਸਹੂਲਤਾਂ ਦਾ ਜਾਇਜਾ ਲਿਆ । ਹਸਪਤਾਲ ਦਾ ਦੌਰਾ ਕਰਨ ਉਪਰੰਤ ਉਨ੍ਹਾਂ ਵੱਲੋਂ ਸਿਵਲ ਸਰਜਨ ਦਫਤਰ ਵਿਖੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਅਤੇ ਹਾਜਰ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ।

ਮੀਟਿੰਗ ਦੌਰਾਨ ਉਨ੍ਹਾਂ ਜਿਲ੍ਹੇ ਵਿੱਚ ਚੱਲਦੇ ਨਸ਼ਾ ਛੁਡਾਊ ਕੇਂਦਰਾਂਆਯੂਸ਼ਮਾਨ ਆਰੋਗਿਆ ਕੇਂਦਰਾਂਜੱਚਾ ਬੱਚਾ ਸੇਵਾਵਾਂ ਅਤੇ ਹੋਰ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਬਾਰੇ ਸਮੀਖਿਆ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇ। ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਵੱਧ ਤੋਂ ਵੱਧ ਲਾਭਪਾਤਰੀਆਂ ਦੇ ਕਾਰਡ ਬਣਵਾਏ ਜਾਣ ਅਤੇ ਆਭਾ ਆਈਡੀ ਬਣਾਈਆਂ ਜਾਣ। ਉਨ੍ਹਾਂ ਆਖਿਆ ਕਿ ਮਰੀਜਾਂ ਨੂੰ ਦਵਾਈਆਂ ਹਸਪਤਾਲ ਦੇ ਅੰਦਰੋਂ ਹੀ ਮਿਲਣੀਆਂ ਯਕੀਨੀ ਬਣਾਈਆਂ ਜਾਣ।

ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਪੁਰਜੋਰ ਕੋਸ਼ਿਸ਼ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਮੁਫਤ ਅਤੇ ਮਿਆਰੀ ਇਲਾਜ ਦੀਆਂ ਸੇਵਾਵਾਂ ਮਿਲਣ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਜੋ ਮੁਹਿੰਮ ਸ਼ੁਰੂ ਕੀਤੀ ਗਈ ਹੈ ਉਸ ਸਬੰਧੀ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਜਾਵੇ। ਜਿਲ੍ਹੇ ਵਿੱਚ ਚੱਲਦੇ ਨਸ਼ਾ ਛੁਡਾਊ ਕੇਂਦਰਾਂਓਟ ਸੈਂਟਰਾਂ ਤੇ ਰਜਿਸਟਰ ਨਸ਼ੇ ਤੋਂ ਪੀੜਤ ਮਰੀਜਾਂ ਨੂੰ ਦਵਾਈ ਦੀ ਉਪਲੱਬਧਤਾ ਯਕੀਨੀ ਬਣਾਈ ਜਾਵੇ ਅਤੇ ਦਾਖਲ ਮਰੀਜਾਂ ਨੂੰ ਵੀ ਵਧੀਆ ਇਲਾਜ ਅਤੇਕੌਂਸਲਿੰਗ ਸੇਵਾਵਾਂ ਦਿੱਤੀਆਂ ਜਾਣ।

 ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਵੱਲੋਂ ਜਿਲ੍ਹੇ ਵਿੱਚ ਚੱਲਦੇ ਸਿਹਤ ਪ੍ਰੋਗਰਾਮਾਂ ਬਾਰੇ ਉਨ੍ਹਾਂ ਵਿਸਥਾਰ ਪੂਰਵਕ ਜਾਣੂ ਕਰਵਾਇਆ ਗਿਆ।

ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਵਿਵੇਕ ਰਾਜੌਰਾਸੀਨੀਅਰ ਮੈਡੀਕਲ ਅਫਸਰ ਫਰੀਦਕੋਟ ਡਾ. ਪਰਮਜੀਤ ਬਰਾੜਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਸ਼ਵਦੀਪ ਗੋਇਲਜਿਲ੍ਹਾ ਟੀਕਾਕਰਣ ਅਫਸਰ ਡਾ. ਸਰਵਦੀਪ ਰੋਮਾਣਾਡਰੱਗ ਇੰਸਪੈਕਟਰ ਹਰਜਿੰਦਰ ਸਿੰਘਜਿਲ੍ਹਾ ਮਾਸ ਮੀਡੀਆ ਅਫਸਰ ਕੁਲਵੰਤ ਸਿੰਘਡਿਪਟੀ ਮਾਸ ਮੀਡੀਆ ਅਫਸਰ ਸੁਧੀਰ ਧੀਰਲਖਵਿੰਦਰ ਕੈਂਥ ਆਦਿ ਵੀ ਹਾਜਰ ਸਨ।

Tags:

Advertisement

Advertisement

Latest News

ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ
ਜਲੰਧਰ, 14 ਦਸੰਬਰ :                               ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...
ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜ਼ਾਰੀ ਵਰਗ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ
ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਚੋਣ ਅਮਲ ਵਿੱਚ ਲੱਗੇ ਅਧਿਕਾਰੀਆਂ/ਕਰਮਚਾਰੀਆਂ, ਸੁਰੱਖਿਆ ਕਰਮਚਾਰੀਆਂ ਅਤੇ ਵੋਟਰਾਂ ਦਾ ਕੀਤਾ ਧੰਨਵਾਦ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਬੈਲਟ ਪੇਪਰਾਂ ਦੀ ਛਪਾਈ ਗ਼ਲਤ ਹੋਣ ਕਰਕੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ