ਪੰਜਾਬ ਮਾਸਟਰਜ਼ ਬੈਡਮਿੰਟਨ ਚੈਂਪੀਅਨਸ਼ਿਪ ਦਾ ਇਨਾਮ ਵੰਡ ਸਮਾਰੋਹ ਹੋਇਆ ਸੰਪੰਨ

ਪੰਜਾਬ ਮਾਸਟਰਜ਼ ਬੈਡਮਿੰਟਨ ਚੈਂਪੀਅਨਸ਼ਿਪ ਦਾ ਇਨਾਮ ਵੰਡ ਸਮਾਰੋਹ ਹੋਇਆ ਸੰਪੰਨ

ਫ਼ਰੀਦਕੋਟ7 ਫਰਵਰੀ 2026 ( )

 

ਬਾਬਾ ਸ਼ੇਖ ਫਰੀਦ ਇੰਨਡੋਰ ਸਟੇਡੀਅਮ ਵਿਖੇ ਚੱਲ ਰਹੀ ਪੰਜਾਬ ਮਾਸਟਰਜ ਬੈਡਮਿੰਟਨ ਚੈਂਪੀਅਨਸ਼ਿਪ ਦਾ ਆਯੋਜਨ ਜਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਫਰੀਦਕੋਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ 35 ਪਲੱਸ  ਤੋਂ 75 ਪਲੱਸ, ਕੈਟਾਗਰੀ ਦੇ ਖਿਡਾਰੀਆਂ ਨੇ ਭਾਗ ਲਿਆ।

ਅੱਜ ਇਸ ਟੂਰਨਾਮੈਂਟ 35 ਪਲੱਸ, 40 ਪਲੱਸ ਅਤੇ 45 ਉਮਰ ਵਰਗ ਦੇ ਖਿਡਾਰੀਆਂ ਦਾ ਇਨਾਮ ਵੰਡ ਸਮਾਰੋਹ ਸੰਪੰਨ ਹੋਇਆ। ਜਿਸ ਵਿਚ ਸ਼੍ਰੀਮਤੀ ਡਾ. ਬਲਜੀਤ ਕੌਰ ਕੈਬਨਿਟ ਮੰਤਰੀ, ਸੋਸ਼ਲ ਜਸਟਿਸ ਇੰਪਾਵਰਮੈਂਟ ਅਤੇ ਮਨਿਉਰਟੀਜ਼ ਪੰਜਾਬ ਵੱਲੋਂ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ ਗਏ। ਇਸ ਸਮੇਂ ਸ਼੍ਰੀ ਸੰਦੀਪ ਸਿੰਘ ਧਾਲੀਵਾਲ ਆਰ.ਟੀ.ਆਈ ਕਮਿਸ਼ਨਰ ਪੰਜਾਬ ਉਚੇਚੇ ਤੌਰ ਤੇ ਪਹੁੰਚੇ। ਜੇਤੂ ਖਿਡਾਰੀਆਂ ਨੂੰ ਟਰਾਫੀ ਮੈਡਲ ਅਤੇ ਵਿਸ਼ੇਸ਼ ਗਿਫਟ ਦਿੱਤਾ ਗਿਆ।

ਸ਼੍ਰੀ ਲਲਿਤ ਮੋਹਨ ਗੁਪਤਾ ਐਡਵੋਕੇਟ ਅਤੇ ਵਾਈਸ ਪ੍ਰਧਾਨ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਫ਼ਰੀਦਕੋਟ ਨੇ ਦੱਸਿਆ ਕਿ ਖਿਡਾਰੀਆਂ ਬਰੇਕ ਫਾਸਟ ਲੰਚ ਦਾ ਖਾਸ ਪ੍ਰਬੰਧ ਕੀਤਾ ਗਿਆ। ਇਸ ਤੋਂ ਇਲਾਵਾ ਖਿਡਾਰੀਆਂ ਨੇ ਚੱਲ ਰਹੇ ਟੂਰਨਾਮੈਂਟ ਦੇ ਪ੍ਰਬੰਧਾ ਦੀ ਸ਼ਲਾਘਾ ਕੀਤੀ ਅਤੇ ਕੀਤੇ ਗਏ ਪ੍ਰਬੰਧਾ ਸੰਬੰਧੀ ਸੰਤੁਸ਼ਟੀ ਜਾਹਿਰ ਕੀਤੀ।

ਇਸ ਮੌਕੇ ਐਡਵੋਕੇਟ ਸ਼੍ਰੀ ਲਲਿਤ ਮੋਹਨ ਗੁਪਤਾ ਜੀ ਦਾ ਜਿਲ੍ਹਾ  ਬੈਡਮਿੰਟਨ  ਐਸੋਸੀਏਸ਼ਨ ਫਰੀਦਕੋਟ ਅਤੇ ਬਾਬਾ ਫਰੀਦ ਬੈਡਮਿੰਟਨ ਕਲੱਬ ਦੇ ਮੈਂਬਰਾਂ ਵੱਲੋਂ ਸ਼੍ਰੀਮਤੀ ਡਾਕਟਰ ਬਲਜੀਤ ਕੌਰ ਕੈਬਨਿਟ ਮੰਤਰੀ ਪੰਜਾਬ ਜੀ ਦੇ ਹੱਥੋਂ ਲਾਈਫਟਾਈਮ ਅਚੀਵਮੈਂਟ ਅਵਾਰਡ ਨਾਲ ਸਨਮਾਨ ਕਰਵਾਇਆ ਗਿਆ।  

Advertisement

Latest News

ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ
ਹੁਸ਼ਿਆਰਪੁਰ, 7 ਮਾਰਚ:                 ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰ. 18 ਵਿੱਚ ਸੰਵਿਧਾਨ ਦੇ ਨਿਰਮਾਤਾ...
ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲ ਵਿੱਚ ਪੰਜਾਬ ਤੇ ਪੰਜਾਬੀਆਂ ਨੂੰ ਤਕੜੇ ਕੀਤਾ: ਕੁਲਤਾਰ ਸਿੰਘ ਸੰਧਵਾਂ
ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਬਣੇਗੀ ਵਿਸ਼ਵ ਪੱਧਰੀ ਯੂਨੀਵਰਸਿਟੀ – ਹਰਜੋਤ ਸਿੰਘ ਬੈਂਸ
ਵਿਧਾਇਕ ਫਾਜ਼ਿਲਕਾ ਨੇ 9.12 ਕਰੋੜ ਰੁਪਏ ਨਾਲ ਚੌੜੀਆਂ ਹੋਣ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ
ਪੰਜਾਬ ਦੀਆਂ ਔਰਤਾਂ ਨੂੰ ਹਰੇਕ ਮਹੀਨੇ ਮਿਲਣਗੇ ਇਕ ਹਜ਼ਾਰ ਰੁਪਏ, ਐਲਾਨ ਜਲਦ-ਭਗਵੰਤ ਸਿੰਘ ਮਾਨ
ਵਿਜੀਲੈਂਸ ਬਿਊਰੋ ਵੱਲੋਂ 10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ
ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ