ਜ਼ਿਲ੍ਹੇ ’ਚ ਸ਼ਾਮ 7 ਤੋਂ ਸਵੇਰ 9 ਵਜੇ ਤੱਕ ਕਣਕ ਦੀ ਕੰਬਾਈਨ ਨਾਲ ਕਟਾਈ ਦੀ ਮਨਾਹੀ ਕਟਾਈ ਤੋਂ ਬਾਅਦ ਰਹਿੰਦ-ਖੂੰਹਦ ਨੂੰ ਸਾੜਨ ’ਤੇ ਵੀ ਪਾਬੰਦੀ

ਜ਼ਿਲ੍ਹੇ ’ਚ ਸ਼ਾਮ 7 ਤੋਂ ਸਵੇਰ 9 ਵਜੇ ਤੱਕ ਕਣਕ ਦੀ ਕੰਬਾਈਨ ਨਾਲ ਕਟਾਈ ਦੀ ਮਨਾਹੀ ਕਟਾਈ ਤੋਂ ਬਾਅਦ ਰਹਿੰਦ-ਖੂੰਹਦ ਨੂੰ ਸਾੜਨ ’ਤੇ ਵੀ ਪਾਬੰਦੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਮਾਰਚ, 2024:
 
 ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਕਣਕ ਦੀ ਕਟਾਈ ਦੇ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹੇ ’ਚ ਕੱਚਾ ਅਤੇ ਹਰਾ ਦਾਣਾ ਕੱਟਣ ’ਤੇ ਰੋਕ ਲਾਉਣ ਲਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ’ਚ ਸ਼ਾਮ 7:00 ਵਜੇ ਤੋਂ ਸਵੇਰੇ 9:00 ਵਜੇ ਤੱਕ ਕੰਬਾਈਨਾਂ ਨਾਲ ਫ਼ਸਲ ਦੀ ਕਟਾਈ ਕਰਨ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਫੌਜਦਾਰੀ ਜ਼ਾਬਤਾ ਸੰਘਤਾ 1973 (2 ਆਫ਼ 1974) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਉਕਤ ਆਦੇਸ਼ਾਂ ਦੇ ਨਾਲ-ਨਾਲ ਜ਼ਿਲ੍ਹੇ ’ਚ ਕਣਕ ਦੀ ਕਟਾਈ ਤੋਂ ਬਾਅਦ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ’ਤੇ ਵੀ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰ. 10138/06 ਕੈਪਟਨ ਸਰਬਜੀਤ ਸਿੰਘ ਬਨਾਮ ਪੰਜਾਬ ਸਰਕਾਰ ਨੂੰ ਮੁੱਖ ਰੱਖਦੇ ਹੋਏ, ਇਨ੍ਹਾਂ ਹੁਕਮਾਂ ਦੀ ਪਾਲਣਾ ’ਚ ਬਣਾਈ ਕਮੇਟੀ ਦੀ ਸਿਫ਼ਾਰਸ਼ ਨੂੰ ਲਾਗੂ ਕਰਨ ਲਈ ਵੀ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ’ਤੇ ਪਾਬੰਦੀ ਲਾਈ ਜਾਣੀ ਬਣਦੀ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਕੰਬਾਈਨ ਹਾਰਵੈਸਟਰਾਂ ਵਾਸਤੇ ਇਹ ਲਾਜ਼ਮੀ ਹੋਵੇਗਾ ਕਿ ਉੁਹ ਸੁਪਰ ਐੱਸ ਐਮ ਐੱਸ ਤੋਂ ਬਿਨਾਂ ਕੰਬਾਈਨਾਂ ਨਾ ਚਲਾਉਣ। ਇਹ ਹੁਕਮ ਪਹਿਲੀ ਅਪਰੈਲ ਤੋਂ 30 ਮਈ, 2024 ਤੱਕ ਲਾਗੂ ਰਹਿਣਗੇ।
Tags:

Advertisement

Latest News

ਦਿੱਲੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ,ਅਰਵਿੰਦਰ ਸਿੰਘ ਲਵਲੀ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਦਿੱਲੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ,ਅਰਵਿੰਦਰ ਸਿੰਘ ਲਵਲੀ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ
New Delhi,28 April,2024,(Azad Soch News):- ਲੋਕ ਸਭਾ ਚੋਣਾਂ (Lok Sabha Elections) ਤੋਂ ਪਹਿਲਾਂ ਦਿੱਲੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ...
ਰਾਜਸਥਾਨ ਰਾਇਲਜ਼ ਨੇ ਲਖਨਊ ਸੁਪਰਜਾਇੰਟਸ ਨੂੰ 7 ਵਿਕਟਾਂ ਨਾਲ ਹਰਾਇਆ
ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਇਲਾਕਿਆਂ ‘ਚ ਅੱਜ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ
ਅਦਾਕਾਰ ਸਲਮਾਨ ਖਾਨ ਦੇ ਘਰ ਗੋਲੀਬਾਰੀ ਮਾਮਲੇ ‘ਚ ਮੁਲਜ਼ਮਾਂ ਖ਼ਿਲਾਫ਼ ਮਕੋਕਾ ਦੀ ਧਾਰਾ ਲਗਾਈ ਗਈ
ਆਮ ਆਦਮੀ ਪਾਰਟੀ ਨੇ ਕੀਤਾ ਅਹੁਦੇਦਾਰਾਂ ਦਾ ਐਲਾਨ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 28-04-2024 ਅੰਗ 633
ਕਿਰਤੀਆਂ ਨੂੰ ਪਹਿਲੀ ਜੂਨ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਫੈਕਟਰੀਆਂ 'ਚ ਜਾਗਰੂਕਤਾ ਮੁਹਿੰਮ ਚਲਾਈ ਗਈ