ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਰੋਕ : ਜਸਪ੍ਰੀਤ ਸਿੰਘ

ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਰੋਕ : ਜਸਪ੍ਰੀਤ ਸਿੰਘ

ਬਠਿੰਡਾ, 15 ਅਪ੍ਰੈਲ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਪਾਬੰਦੀ ਲਗਾਉਣ ਸਬੰਧੀ ਹੁਕਮ ਜਾਰੀ ਕੀਤੇ ਹਨ।

          ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਜ਼ਿਲ੍ਹੇ ਚ ਅਮਨ ਕਾਨੂੰਨ ਨੂੰ ਕਾਇਮ ਰੱਖਣ ਲਈ ਲੋਕ ਅਮਨ ਤੇ ਸ਼ਾਂਤੀ ਚ ਖੱਲਲ ਪੈਦਾ ਹੇਣ ਤੇ ਸਰਕਾਰੀ/ਪ੍ਰਾਈਵੇਟ ਸੰਪਤੀ ਨੂੰ ਨੁਕਸਾਨ ਹੋਣ ਤੋਂ ਸੁਰੱਖਿਆ ਲਈ ਇਹ ਜ਼ਰੂਰੀ ਹੈ ਕਿ ਕਿਸੇ ਕਿਸਮ ਦਾ ਜਲੂਸ ਕੱਢਣਕੋਈ ਸਮਾਗਮ ਕਰਨਕਿਸੇ ਸਮਾਗਮ ਜਾਂ ਜਲੂਸ ਵਿੱਚ ਹਥਿਆਰ ਚੁੱਕ ਕੇ ਚੱਲਣਜਨਤਕ ਥਾਵਾਂ ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣਜਨਤਕ ਥਾਵਾਂ ਤੇ ਮੀਟਿੰਗ ਕਰਨਨਾਹਰੇ ਲਗਾਉਣਅਗੇਤਰੀ ਪ੍ਰਾਵਨਗੀ ਬਗੈਰ ਜਲੂਸ ਕੱਢਣ ਅਤੇ ਪ੍ਰਚਾਰ ਕਰਨ ਦੀ ਮਨਾਹੀ ਕੀਤੀ ਗਈ ਹੈ।

ਇਸ ਤੋਂ ਇਲਾਵਾ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਲਾਇਸੰਸੀ ਹਥਿਆਰਨੰਗੀਆਂ ਤਲਵਾਰਾਂਬਰਛੇ ਭਾਲੇ ਅਤੇ ਹੋਰ ਕਿਸੇ ਵੀ ਤਰ੍ਹਾਂ ਦੇ ਮਾਰੂ ਹਥਿਆਰ ਚੁੱਕਣਚਲਾਉਣ ਅਤੇ ਉਨ੍ਹਾਂ ਦਾ ਪ੍ਰਦਰਸ਼ਨ ਕਰਨ ਤੇ ਪੂਰਨ ਰੋਕ ਲਗਾਈ ਗਈ ਹੈ। 

            ਇਹ ਹੁਕਮ ਪੁਲਿਸ/ਆਰਮੀ ਵਰਦੀਆਂ ਵਿੱਚ ਮਿਲਟਰੀ ਅਮਲਾ ਤੇ ਕੋਈ ਹੋਰ ਸਰਕਾਰੀ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਵੇਗਾ।

        ਇਹ ਹੁਕਮ 11 ਜੂਨ 2024 ਤੱਕ ਲਾਗੂ ਰਹਿਣਗੇ।

 
Tags:

Advertisement

Latest News