ਪ੍ਰੈਗਾਬਲਿਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਪਾਬੰਦੀ ਦੇ ਹੁਕਮ ਜਾਰੀ

ਪ੍ਰੈਗਾਬਲਿਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਪਾਬੰਦੀ ਦੇ ਹੁਕਮ ਜਾਰੀ

ਮਾਨਸਾ, 09 ਜੂਨ :
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਨਿਰਮਲ ਓਸੇਪਚਨ ਨੇ ਫੋਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਪ੍ਰੈਗਾਬਲਿਨ (Pregabalin) 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰੀਸਕਰਿਪਸ਼ਨ ਸਲਿੱਪ ’ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਸਿਵਲ ਸਰਜਨ ਮਾਨਸਾ ਨੇ ਧਿਆਨ ਵਿੱਚ ਲਿਆਂਦਾ ਹੈ ਕਿ ਪ੍ਰੈਗਾਬਲਿਨ ਕੰਨਟੇਨਿੰਗ 300 ਐਮ.ਜੀ. ਕੈਪਸੂਲ ਦੀ ਆਮ ਲੋਕਾਂ ਵੱਲੋਂ ਗਲਤ ਵਰਤੋਂ ਕੀਤੀ ਜਾ ਰਹੀ ਹੈ ਅਤੇ ਕਈ ਲੋਕਾਂ ਵੱਲੋਂ ਇਸ ਨੂੰ ਨਸ਼ੇ ਦੇ ਤੌਰ ’ਤੇ ਵਰਤਿਆ ਜਾ ਰਿਹਾ ਹੈ (ਸਿਗਨੇਚਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ)। ਉਨ੍ਹਾਂ ਵੱਲੋਂ ਜ਼ਿਲ੍ਹਾ ਮਾਨਸਾ ਵਿੱਚ ਇਸ ਦੀ ਵਿਕਰੀ ’ਤੇ ਬੈਨ ਲਗਾਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਵੱਲੋਂ ਪ੍ਰਾਪਤ ਰਿਪੋਰਟ ਅਨੁਸਾਰ ਆਮ ਤੌਰ ’ਤੇ ਮਰੀਜ਼ ਨੂੰ ਉਸ ਦੇ ਹਾਲਾਤਾਂ ਦੇ ਅਧਾਰ ’ਤੇ ਪ੍ਰੈਗਾਬਲਿਨ ਦੀ ਡੋਜ਼ 25-150 ਐਮ.ਜੀ. ਰੋਜ਼ਾਨਾ ਪ੍ਰੀਸਕਰਾਇਬ ਕੀਤੀ ਜਾਂਦੀ ਹੈ।
ਇਹ ਹੁਕਮ 31 ਜੁਲਾਈ, 2024 ਤੱਕ ਲਾਗੂ ਰਹੇਗਾ।

 
download
Tags:

Advertisement

Latest News

ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੇਗੀ ਸੈਕਸਡ ਸੀਮਨ ਦੀਆਂ 2 ਲੱਖ ਖੁਰਾਕਾਂ: ਖੁੱਡੀਆਂ
ਪੰਜਾਬ ਪੁਲਿਸ ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀਆਂ ਪਿਛਲੇ 3 ਸਾਲਾਂ ਦੇ ਦੌਰਾਨ ਬਿਜਲੀ ਖੇਤਰ ਵਿੱਚ ਪ੍ਰਾਪਤੀਆਂ
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਲਾਅ ਐਂਡ ਆਰਡਰ ਖ਼ਰਾਬ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ - 'ਆਪ' ਆਗੂ ਨੀਲ ਗਰਗ