ਹੜ੍ਹ ਵਿੱਚ ਮਾਨ ਸਰਕਾਰ ਬਣੀ ਗਰਭਵਤੀ ਮਹਿਲਾਵਾਂ ਦੀ ਢਾਲ: ਹਰ ਮਾਂ ਤੇ ਬੱਚਾ ਸੁਰੱਖਿਅਤ

ਹੜ੍ਹ ਵਿੱਚ ਮਾਨ ਸਰਕਾਰ ਬਣੀ ਗਰਭਵਤੀ ਮਹਿਲਾਵਾਂ ਦੀ ਢਾਲ: ਹਰ ਮਾਂ ਤੇ ਬੱਚਾ ਸੁਰੱਖਿਅਤ

*ਹੜ੍ਹ ਵਿੱਚ ਮਾਨ ਸਰਕਾਰ ਬਣੀ ਗਰਭਵਤੀ ਮਹਿਲਾਵਾਂ ਦੀ ਢਾਲ: ਹਰ ਮਾਂ ਤੇ ਬੱਚਾ ਸੁਰੱਖਿਅਤ*

ਪੰਜਾਬ ਇਸ ਵੇਲੇ ਵੱਡੇ ਹੜ੍ਹ ਦੀ ਮਾਰ ਝੱਲ ਰਿਹਾ ਹੈ ਜਿਸ ਨੇ ਲੋਕਾਂ ਦੀ ਜ਼ਿੰਦਗੀ ਉਲਟ-ਪੁਲਟ ਕਰ ਦਿੱਤੀ ਹੈ। ਪਰ ਇਸ ਮੁਸ਼ਕਲ ਘੜੀ ਵਿੱਚ ਮਾਨ ਸਰਕਾਰ ਲੋਕਾਂ ਦੇ ਨਾਲ ਪਰਿਵਾਰ ਵਾਂਗ ਖੜੀ ਹੈ। ਜਿੱਥੇ ਸਰਕਾਰ ਲੋਕਾਂ ਨੂੰ ਰਾਸ਼ਨ, ਰਾਹਤ ਸਮੱਗਰੀ ਅਤੇ ਦਵਾਈਆਂ ਮੁਹੱਈਆ ਕਰਵਾ ਰਹੀ ਹੈ, ਓਥੇ ਖ਼ਾਸ ਕਰਕੇ ਮਹਿਲਾਵਾਂ ਅਤੇ ਬੱਚਿਆਂ ਦੀ ਦੇਖਭਾਲ ‘ਤੇ ਵੀ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ।

ਗਰਭਵਤੀ ਮਹਿਲਾਵਾਂ ਲਈ ਸਰਕਾਰ ਨੇ ਖ਼ਾਸ ਪ੍ਰਬੰਧ ਕੀਤੇ ਹਨ। ਨਾਭਾ, ਪਠਾਨਕੋਟ, ਗੁਰਦਾਸਪੁਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਆਮ ਆਦਮੀ ਪਾਰਟੀ ਦੀ ਜਵਾਨ ਤੇ ਮਹਿਲਾ ਵਿੰਗ ਵੱਲੋਂ ਰਾਹਤ ਸਮੱਗਰੀ, ਰਾਸ਼ਨ, ਸੈਨੇਟਰੀ ਪੈਡ ਅਤੇ ਮੱਛਰਦਾਨੀਆਂ ਘਰ-ਘਰ ਪਹੁੰਚਾਈਆਂ ਗਈਆਂ।

ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 11 ਹਜ਼ਾਰ ਤੋਂ ਵੱਧ ਆਸ਼ਾ ਵਰਕਰਾਂ ਨੇ ਘਰ-ਘਰ ਜਾ ਕੇ ਦਵਾਈਆਂ ਦਿੱਤੀਆਂ ਅਤੇ ਲੋਕਾਂ ਨੂੰ ਪਾਣੀ ਤੇ ਮੱਛਰਾਂ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਕੀਤਾ। ਉਹਨਾਂ ਨੇ ਗਰਭਵਤੀ ਮਹਿਲਾਵਾਂ ਦੀ ਟਰੈਕਿੰਗ ਕੀਤੀ, ਉਨ੍ਹਾਂ ਦੀ ਸਿਹਤ ਦਾ ਖ਼ਾਸ ਧਿਆਨ ਰੱਖਿਆ ਅਤੇ ਇਹ ਯਕੀਨੀ ਬਣਾਇਆ ਕਿ ਬੱਚਿਆਂ ਦਾ ਨਿਯਮਿਤ ਟੀਕਾਕਰਨ ਨਾ ਰੁਕੇ।

ਮਾਨ ਸਰਕਾਰ ਵੱਲੋਂ 458 ਰੈਪਿਡ ਰਿਸਪਾਂਸ ਟੀਮਾਂ, 360 ਮੋਬਾਈਲ ਮੈਡੀਕਲ ਯੂਨਿਟਾਂ ਅਤੇ 424 ਐਂਬੂਲੈਂਸਾਂ ਤਾਇਨਾਤ ਕੀਤੀਆਂ ਗਈਆਂ। ਇਸਦੇ ਨਾਲ ਨਾਲ ਬੋਟ ਐਂਬੂਲੈਂਸ ਵੀ ਚਲਾਈਆਂ ਗਈਆਂ ਤਾਂ ਜੋ ਪਾਣੀ ਨਾਲ ਘਿਰੇ ਇਲਾਕਿਆਂ ਵਿੱਚ ਫਸੀਆਂ ਗਰਭਵਤੀ ਮਹਿਲਾਵਾਂ ਨੂੰ ਹਸਪਤਾਲ ਤੱਕ ਪਹੁੰਚਾਇਆ ਜਾ ਸਕੇ। ਗੁਰਦਾਸਪੁਰ ਵਿੱਚ ਤਾਂ ਇੱਕ ਗਰਭਵਤੀ ਮਹਿਲਾ ਦਾ ਬੋਟ ਉੱਤੇ ਹੀ ਡਾਕਟਰੀ ਨਿਗਰਾਨੀ ਵਿੱਚ ਸੁਰੱਖਿਅਤ ਪ੍ਰਸਵ ਹੋਇਆ।

ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਖ਼ਾਸ ਮੈਡੀਕਲ ਕੈਂਪ ਵੀ ਲਗਾਏ ਗਏ ਜਿੱਥੇ ਗਰਭਵਤੀ ਮਹਿਲਾਵਾਂ ਲਈ ਚੈੱਕਅਪ, ਦਵਾਈਆਂ ਅਤੇ ਹੋਰ ਸੁਵਿਧਾਵਾਂ ਉਪਲਬਧ ਕਰਵਾਈਆਂ ਗਈਆਂ। ਕਈ ਮਹਿਲਾਵਾਂ ਨੂੰ ਐਮਰਜੈਂਸੀ ਵਿੱਚ ਹੈਲੀਕਾਪਟਰ ਅਤੇ ਬੋਟ ਰਾਹੀਂ ਸਿਵਲ ਹਸਪਤਾਲਾਂ ਤੱਕ ਪਹੁੰਚਾਇਆ ਗਿਆ।

ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਦੱਸਿਆ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਖ਼ਾਸ ਆਦੇਸ਼ ਦਿੱਤੇ ਹਨ ਕਿ ਕੋਈ ਵੀ ਗਰਭਵਤੀ ਮਹਿਲਾ ਮੁਸੀਬਤ ਵਿੱਚ ਨਾ ਫਸੇ ਅਤੇ ਹਰ ਹਾਲਤ ਵਿੱਚ ਉਸ ਦਾ ਪ੍ਰਸਵ ਸੁਰੱਖਿਅਤ ਢੰਗ ਨਾਲ ਕਰਵਾਇਆ ਜਾਵੇ। ਇਸੇ ਕਰਕੇ ਟੈਂਡੀ ਵਾਲਾ ਤੇ ਕਾਲੂ ਵਾਲਾ ਤੋਂ ਗਰਭਵਤੀ ਮਹਿਲਾਵਾਂ ਨੂੰ ਸਫਲਤਾਪੂਰਵਕ ਬਚਾ ਕੇ ਹਸਪਤਾਲ ਲਿਆਂਦਾ ਗਿਆ ਜਿੱਥੇ ਉਨ੍ਹਾਂ ਨੇ ਬੱਚਿਆਂ ਨੂੰ ਸੁਰੱਖਿਅਤ ਜਨਮ ਦਿੱਤਾ।

ਇਸ ਤੋਂ ਇਲਾਵਾ, 108 ਐਂਬੂਲੈਂਸ ਸੇਵਾ ਗਰਭਵਤੀ ਮਹਿਲਾਵਾਂ ਲਈ ਮੁਫ਼ਤ ਉਪਲਬਧ ਕਰਵਾਈ ਗਈ ਹੈ। ਸਤਲੁਜ ਦੇ ਨੇੜਲੇ ਪਿੰਡਾਂ ਵਿੱਚ ਪਛਾਣੀ ਗਈਆਂ 45 ਗਰਭਵਤੀ ਮਹਿਲਾਵਾਂ ਵਿੱਚੋਂ ਪਿਛਲੇ ਹਫ਼ਤੇ ਚਾਰ ਮਹਿਲਾਵਾਂ ਨੇ ਬੱਚਿਆਂ ਨੂੰ ਜਨਮ ਦਿੱਤਾ—ਤਿੰਨ ਨੇ ਸਰਕਾਰੀ ਹਸਪਤਾਲਾਂ ਵਿੱਚ ਅਤੇ ਇੱਕ ਨੇ ਪ੍ਰਾਈਵੇਟ ਪੈਨਲ ਵਿੱਚ।ਇਹ ਸਾਰੇ ਯਤਨ ਦਰਸਾਉਂਦੇ ਹਨ ਕਿ ਮਾਨ ਸਰਕਾਰ ਲਈ ਰਾਜਨੀਤੀ ਤੋਂ ਵੱਧ ਲੋਕਾਂ ਦੀ ਜ਼ਿੰਦਗੀ ਅਤੇ ਮਨੁੱਖਤਾ ਦੀ ਸੇਵਾ ਮਹੱਤਵਪੂਰਨ ਹੈ।

ਆਪ ਟੀਮ ਨੇ ਵਾਅਦਾ ਕੀਤਾ ਹੈ:

*“ਕੋਈ ਰਸੋਈ ਖ਼ਾਲੀ ਨਹੀਂ ਰਹੇਗੀ, ਕੋਈ ਮਹਿਲਾ ਨਿੱਜੀ ਸਫ਼ਾਈ ਦੀਆਂ ਚੀਜ਼ਾਂ ਤੋਂ ਵਾਂਝੀ ਨਹੀਂ ਰਹੇਗੀ…”*

Advertisement

Latest News

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ
ਚੰਡੀਗੜ੍ਹ, 31 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 131ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ
ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ
ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ ਖਰਬੂਜ਼ਾ
ਪੰਜਾਬ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ‘ਚ ਹੋਇਆ ਗਰਮੀਆਂ ਦੀਆਂ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ
 ਡੋਨਾਲਡ ਟਰੰਪ ਦੀ ਧੀ ਟਿਫਨੀ ਟਰੰਪ ਅਤੇ ਉਨ੍ਹਾਂ ਦੇ ਪਤੀ ਮਾਈਕਲ ਬੋਲੋਸ ਆਪਣੀ ਭਾਰਤ ਫੇਰੀ ਦੌਰਾਨ ਆਗਰਾ ਪਹੁੰਚੇ