ਲਹਿਰਾਗਾਗਾ ਵਿੱਚ ਨਾਮਵਰ ਆੜਤੀ ਪਰਵੀਨ ਕੁਮਾਰ ਟਿੰਕਾ ਆਪਣੇ ਸੈਂਕੜੇ ਸਮਰਥਕਾਂ ਸਮੇਤ "ਆਪ" ਚ' ਸ਼ਾਮਿਲ, ਵਿਰੋਧੀ ਪਸਤ

ਲਹਿਰਾਗਾਗਾ ਵਿੱਚ ਨਾਮਵਰ ਆੜਤੀ ਪਰਵੀਨ ਕੁਮਾਰ ਟਿੰਕਾ ਆਪਣੇ ਸੈਂਕੜੇ ਸਮਰਥਕਾਂ ਸਮੇਤ

ਸੰਗਰੂਰ, 22ਮਈ- ਲਹਿਰਾਗਾਗਾ ਅੰਦਰ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਸਿਆਸੀ ਬਲ ਮਿਲਿਆ ਜਦੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਹਲਕੇ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਸ਼ਹਿਰ ਦੇ ਨਾਮਵਰ ਆੜਤੀ ਸਵਰਗੀ ਰਾਮ ਨਾਥ ਜਲੂਰ ਵਾਲੇ ਦੇ ਪੋਤੇ ਪਰਵੀਨ ਕੁਮਾਰ ਟਿੰਕਾ ਨੇ ਆਪਣੇ ਸਮੁੱਚੇ ਪਰਿਵਾਰ ਅਤੇ ਸੈਂਕੜੇ ਸਮਰਥਕਾਂ ਨਾਲ ਮੰਤਰੀ ਗੋਇਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਪ੍ਰਵੀਨ ਕੁਮਾਰ ਟਿੰਕਾ ਵੱਲੋਂ ਵਾਰਡ ਨੰਬਰ ਪੰਜ ਵਿੱਚ ਰੱਖੇ ਗਏ ਇੱਕ ਪ੍ਰਭਾਵਸ਼ਾਲੀ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਮੰਤਰੀ ਗੋਇਲ ਨੇ ਨਗਰ ਕੌਂਸਲ ਪ੍ਰਧਾਨ ਸ਼੍ਰੀਮਤੀ ਕਾਂਤਾ ਗੋਇਲ ਦੇ ਨਾਲ "ਆਪ" ਵਿੱਚ ਸ਼ਾਮਿਲ ਹੋਣ ਵਾਲੇ ਵਿਅਕਤੀਆਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਆਪਣੀ ਪਾਰਟੀ ਹੈ ਜਿੱਥੇ ਕਿ ਹਰ ਛੋਟੇ ਵੱਡੇ ਵਲੰਟੀਅਰ ਨੂੰ ਪਾਰਟੀ ਵੱਲੋਂ ਪੂਰਾ ਸਨਮਾਨ ਦਿੱਤਾ ਜਾਂਦਾ ਹੈ, ਉਨਾਂ "ਆਪ" ਸਰਕਾਰ ਵੱਲੋਂ ਕੀਤੇ ਗਏ ਵਿਕਾਸ ਅਤੇ ਲੋਕ ਪੱਖੀ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਆਪ ਸਰਕਾਰ ਨੇ ਹਰ ਵਰਗ ਲਈ 600 ਯੂਨਿਟ ਬਿਜਲੀ ਮਾਫ ਕਰਕੇ ਇੱਕ ਨਵਾਂ ਇਤਿਹਾਸ ਸਿਰਜਿਆ ਹੈ, ਵਿਰੋਧੀ ਪਾਰਟੀਆਂ ਕੋਲ ਪੰਜਾਬ ਦੇ ਵਿਕਾਸ ਜਾਂ ਖੁਸ਼ਹਾਲੀ ਲਈ ਕੋਈ ਏਜੰਡਾ ਨਹੀਂ ਬਲਕਿ ਵਿਰੋਧੀ ਪਾਰਟੀਆਂ ਲੋਕਾਂ ਨੂੰ ਧਰਮ ਤੇ ਜਾਤ ਦੇ ਨਾਂ ਤੇ ਲੜਾ ਕੇ ਸੱਤਾ ਹਾਸਿਲ ਕਰਨਾ ਚਾਹੁੰਦੀਆਂ ਹਨ , ਪਰ ਪੰਜਾਬ ਦੇ ਸੂਝਵਾਨ ਵੋਟਰ ਇਨਾਂ ਫਿਰਕਾਪ੍ਰਸਤ ਪਾਰਟੀਆਂ ਨੂੰ ਮੂੰਹ ਨਹੀਂ ਲਾਉਣਗੇ, ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪਹਿਲਾਂ ਤਾਂ ਫੰਡਾ ਪੱਖੋਂ ਪੰਜਾਬ ਨਾਲ ਵਿਤਕਰਾ ਕਰਦੀ ਆ ਰਹੀ ਹੈ ,ਪਰ ਹੁਣ ਪੰਜਾਬ ਦੀ ਸੱਤਾ ਦੇ ਕਾਬਜ਼ ਹੋਣ ਦੇ ਸਪਨੇ ਦੇਖਦਿਆਂ ਈਡੀ ਦੀ ਦੁਰਵਰਤੋਂ ਕਰਕੇ ਪੰਜਾਬ ਵਿੱਚ ਅਰਾਜਕਤਾ ਫੈਲਾਉਣਾ ਚਾਹੁੰਦੀ ਹੈ, ਲੋਕਾਂ ਦਾ ਵੱਖ-ਵੱਖ ਪਾਰਟੀਆਂ ਛੱਡ ਕੇ ਆਮ ਆਦਮੀ ਵਿੱਚ ਸ਼ਾਮਿਲ ਹੋਣਾ ਸਾਬਤ ਕਰਦਾ ਹੈ ਕਿ ਜਨਤਾ "ਆਪ" ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਖੁਸ਼ ਅਤੇ ਸੰਤੁਸ਼ਟ ਹੈ,60,000 ਤੋਂ ਵੱਧ ਬੇਰੁਜ਼ਗਾਰਾਂ ਨੂੰ ਸਰਕਾਰੀ ਨੌਕਰੀਆਂ ਦੇਣਾ, ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣਾ, ਸੂਬੇ ਨੂੰ ਭਰਿਸ਼ਟਾਚਾਰ ਅਤੇ ਨਸ਼ਾ ਮੁਕਤ ਕਰਨਾ, ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਤੋਂ ਇਲਾਵਾ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨ ਬਣਾਉਣਾ ਆਮ ਆਦਮੀ ਪਾਰਟੀ ਦੇ ਇਤਿਹਾਸਿਕ ਕੰਮ ਹਨ, ਜਿਸ ਨੂੰ ਇਤਿਹਾਸ ਦੇ ਸੁਨਹਿਰੇ ਪੰਨਿਆਂ ਤੇ ਲਿਖਿਆ ਜਾਵੇਗਾ। ਉਨਾਂ ਕਿਹਾ ਕਿ ਦੇਸ਼ ਦੇ ਵੱਖ ਵੱਖ ਸੂਬੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਡਲ ਨੂੰ ਅਪਣਾ ਰਹੇ ਹਨ,ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਮੰਤਰੀ ਗੋਇਲ ਨੇ ਕਿਹਾ ਕਿ ਸਮੁੱਚਾ ਪੰਜਾਬ ਅੱਜ ਆਮ ਆਦਮੀ ਪਾਰਟੀ ਦੇ ਨਾਲ ਖੜਾ ਹੈ।,ਦੂਜੇ ਪਾਸੇ ਆਪਣੇ ਸਮਰਥਕਾਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਵਿਅਕਤੀਆਂ ਦਲੀਪ ਕੁਮਾਰ ਦੀਪੂ, ਪ੍ਰਵੀਨ ਕੁਮਾਰ ਟਿੰਕਾ ,ਧਰਮਵੀਰ ਗਰਗ , ਪ੍ਰੇਮ ਗਰਗ,ਐਡਵੋਕੇਟ ਅਸ਼ੋਕ ਗਰਗ ,ਰਜਿੰਦਰ ਕੁਮਾਰ ਡੋਲੂ,ਨੇਹਾ ਗਰਗ, ਰਾਮ ਕੁਮਾਰ, ਵੀਨਾ ਰਾਣੀ,ਰੱਜਤ ਗਰਗ, ਸ਼ੁਭਮ ਗਰਗ, ਅਤੇ ਹੋਰਨਾਂ ਨੇ ਕਿਹਾ ਕਿ ਉਹ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਲਹਿਰੇ ਹਲਕੇ ਲਈ ਕੀਤੇ ਜਾ ਰਹੇ ਵਿਕਾਸ ਕੰਮਾਂ ਤੇ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਖੁਸ਼ ਅਤੇ ਸੰਤੁਸ਼ਟ ਹਨ। 2027 ਦੀਆਂ ਚੋਣਾਂ ਲਈ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਵਿੱਚ ਕੋਈ ਕਸਰ ਨਹੀਂ ਛੱਡਣਗੇ। ਇਸ ਮੌਕੇ ਮੰਤਰੀ ਗੋਇਲ ਦੇ ਓਐਸਡੀ ਰਕੇਸ਼ ਕੁਮਾਰ ਗੁਪਤਾ ਵਿੱਕੀ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਦਰਬਾਰਾ ਸਿੰਘ ਹੈਪੀ ,ਪੁਰਸ਼ੋਤਮ ਕੁਮਾਰ ਲਹਿਲ ਕਲਾਂ ਵਾਲੇ, ਬਲਾਕ ਪ੍ਰਧਾਨ ਅਸ਼ਵਨੀ ਗਰਗ (ਆਸ਼ੂ ਭੱਠੇ ਵਾਲੇ),ਟਰੇਡ ਵਿੰਗ ਦੇ ਬਲਾਕ ਪ੍ਰਧਾਨ ਪ੍ਰਿੰਸ ਗਰਗ,ਯੂਥ ਆਗੂ ਅਜੇ ਕੁਮਾਰ ਠੋਲੀ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਲੰਟੀਅਰ ਹਾਜ਼ਰ ਸਨ। 

Advertisement

Latest News

ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਅੱਜ ਤੋਂ ਮੁੜ ਸ਼ੁਰੂ ਹੋਣਗੀਆਂ ਸਫਾਈ ਸੇਵਾਵਾਂ : ਵਿਧਾਇਕ ਗੁਰਦਿੱਤ ਸਿੰਘ ਸੇਖੋਂ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਅੱਜ ਤੋਂ ਮੁੜ ਸ਼ੁਰੂ ਹੋਣਗੀਆਂ ਸਫਾਈ ਸੇਵਾਵਾਂ : ਵਿਧਾਇਕ ਗੁਰਦਿੱਤ ਸਿੰਘ ਸੇਖੋਂ
ਫਰੀਦਕੋਟ 22 ਮਈ-    ਪਿਛਲੇ ਕਰੀਬ 17 ਦਿਨਾਂ ਤੋਂ ਨਗਰ ਕੌਂਸਲ ਦੇ ਬਾਹਰ ਸਫਾਈ ਕਰਮਚਾਰੀਆਂ ਵੱਲੋਂ ਚਲਾਈ ਜਾ ਰਹੀ ਹੜਤਾਲ ਨੂੰ...
ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਦੇ ਨਿਰਦੇਸ਼ਾਂ 'ਤੇ ਅਧਿਕਾਰੀਆਂ ਵੱਲੋਂ ਪੋਲਿੰਗ ਬੂਥਾਂ ਦਾ ਨਿਰੀਖਣ
ਕੇਂਦਰ ਆਰਬੀਆਈ ਦੇ ਅਸਧਾਰਨ ਲਾਭਅੰਸ਼ ਨੂੰ ਰਾਜਾਂ ਨਾਲ ਸਾਂਝਾ ਕਰੇ, ਕੇਂਦਰੀ ਬੈਂਕ ਦੀ ਸੁਤੰਤਰਤਾ ਅਤੇ ਵਿੱਤੀ ਮਜ਼ਬੂਤੀ ਦੀ ਰੱਖਿਆ ਕਰੇ: ਹਰਪਾਲ ਸਿੰਘ ਚੀਮਾ
ਪੰਜਾਬ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰੇਗਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਨਦਾਰ ਸਮਾਗਮ ਲਈ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ
ਆਪ ਨੇ ਸਾਈਬਰ ਅੱਤਵਾਦ ਦੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ
ਗੈਂਗਸਟਰਾਂ ਤੇ ਵਾਰ ਦਾ 122ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 244 ਗ੍ਰਿਫ਼ਤਾਰ
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵਲੋਂ ਪੰਜਾਬ ਸਰਕਾਰ ਦੀ ’ਮੇਰੀ ਰਸੋਈ’ ਯੋਜਨਾ ਦੀ ਹੁਸ਼ਿਆਰਪੁਰ ’ਚ ਸ਼ੁਰੂਆਤ